ਓਟਾਵਾ: ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਹਿੰਦੂ ਮੰਦਰ 'ਤੇ ਹੋਏ ਹਿੰਸਕ ਹਮਲੇ ਦੇ ਮਾਮਲੇ ਵਿੱਚ ਪੀਲ ਪੁਲਸ ਨੇ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੁਲਸ ਨੇ ਖਾਲਿਸਤਾਨੀ ਕੱਟੜਪੰਥੀ ਇੰਦਰਜੀਤ ਗੋਸਲ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀਲ ਰੀਜਨਲ ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਅਧਿਕਾਰਤ ਪੁਲਸ ਬਿਆਨ ਅਨੁਸਾਰ 21 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਅਤੇ ਐਸ.ਆਈ.ਟੀ ਦੇ ਜਾਂਚਕਰਤਾਵਾਂ ਨੇ ਬਰੈਂਪਟਨ ਮੰਦਰ ਵਿੱਚ ਹਿੰਸਕ ਪ੍ਰਦਰਸ਼ਨ ਵਿੱਚ ਸ਼ਾਮਲ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਦੋਸ਼ ਲਗਾਏ ਹਨ।
ਖਾਲਿਸਤਾਨੀ ਕੱਟੜਪੰਥੀ ਤੁਰੰਤ ਰਿਹਾਅ
ਹੈਰਾਨੀ ਦੀ ਗੱਲ ਹੈ ਕਿ ਖਾਲਿਸਤਾਨੀ ਕੱਟੜਪੰਥੀ ਨੂੰ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਰਿਹਾਅ ਕਰ ਦਿੱਤਾ ਗਿਆ। ਇਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਟਰੂਡੋ ਸਰਕਾਰ ਖੁੱਲ੍ਹੇਆਮ ਖਾਲਿਸਤਾਨੀਆਂ ਨੂੰ ਸੁਰੱਖਿਆ ਦੇ ਰਹੀ ਹੈ। ਪੁਲਸ ਦੇ ਬਿਆਨ ਅਨੁਸਾਰ ਪ੍ਰਦਰਸ਼ਨ ਦੌਰਾਨ ਕਈ ਘਟਨਾਵਾਂ ਦੀ ਜਾਂਚ ਕੀਤੀ ਗਈ। ਇਸ ਵਿੱਚ ਉਨ੍ਹਾਂ ਵੀਡੀਓਜ਼ ਦੀ ਵੀ ਜਾਂਚ ਕੀਤੀ ਗਈ ਜਿਸ ਵਿੱਚ ਖਾਲਿਸਤਾਨੀ ਝੰਡੇ ਲੈ ਕੇ ਆਏ ਲੋਕ ਲਾਠੀਆਂ ਨਾਲ ਹਮਲਾ ਕਰਦੇ ਨਜ਼ਰ ਆ ਰਹੇ ਹਨ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ 'ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਬਰੈਂਪਟਨ ਦੇ 35 ਸਾਲਾ ਇੰਦਰਜੀਤ ਗੋਸਲ ਵਜੋਂ ਹੋਈ। ਉਸ ਨੂੰ 8 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਉਸ ਨੂੰ ਸ਼ਰਤਾਂ ਦੇ ਨਾਲ ਰਿਹਾਅ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਦਾ ਬਰੈਂਪਟਨ ਵਿੱਚ ਓਂਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਹੋਣਾ ਤੈਅ ਹੈ।
ਪੜ੍ਹੋ ਇਹ ਅਹਿਮ ਖ਼ਬਰ-Trump ਦੀ ਜਿੱਤ ਤੋਂ ਬਾਅਦ ਹਾਈ ਅਲਰਟ 'ਤੇ Canada, ਸਰਹੱਦ 'ਤੇ ਵਧਾਈ ਸੁਰੱਖਿਆ
ਹਿੰਦੂ ਸੰਸਦ ਮੈਂਬਰ ਨੇ ਆਗੂਆਂ ਦੀ ਕੀਤੀ ਨਿੰਦਾ
ਪੁਲਸ ਨੇ ਕਿਹਾ ਕਿ ਜਾਂਚਕਰਤਾ ਘਟਨਾ ਦੇ ਸੈਂਕੜੇ ਵੀਡੀਓਜ਼ ਦੀ ਜਾਂਚ ਕਰ ਰਹੇ ਹਨ ਅਤੇ ਅਪਰਾਧ ਵਿੱਚ ਸ਼ਾਮਲ ਹੋਰ ਸ਼ੱਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਸ਼ਨੀਵਾਰ ਨੂੰ ਕੈਨੇਡੀਅਨ ਹਿੰਦੂ ਸੰਸਦ ਚੰਦਰ ਆਰੀਆ ਨੇ ਹਿੰਦੂ ਸਭਾ ਮੰਦਰ 'ਤੇ ਸ਼ਰਧਾਲੂਆਂ 'ਤੇ ਖਾਲਿਸਤਾਨੀ ਕੱਟੜਪੰਥੀਆਂ ਦੁਆਰਾ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਅਤੇ ਘਟਨਾ ਨੂੰ ਹਿੰਦੂ ਬਨਾਮ ਸਿੱਖ ਬਣਾਉਣ ਲਈ ਦੇਸ਼ ਦੇ ਨੇਤਾਵਾਂ ਦੀ ਆਲੋਚਨਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਨੇਡੀਅਨ ਮੂਲ ਦੇ ਹਿੰਦੂ ਅਤੇ ਸਿੱਖ ਇੱਕ ਪਾਸੇ ਹਨ ਅਤੇ ਖਾਲਿਸਤਾਨੀ ਦੂਜੇ ਪਾਸੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Trump ਦੀ ਜਿੱਤ ਤੋਂ ਬਾਅਦ ਹਾਈ ਅਲਰਟ 'ਤੇ Canada, ਸਰਹੱਦ 'ਤੇ ਵਧਾਈ ਸੁਰੱਖਿਆ
NEXT STORY