ਜਲੰਧਰ (ਬਿਊਰੋ) : ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਭਾਰਤ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਬਹੁਤ ਪ੍ਰਸ਼ੰਸਕ ਹਨ। ਦਿਲਜੀਤ ਦੋਸਾਂਝ ਅੱਜਕੱਲ੍ਹ ਇੱਕ ਸੰਗੀਤ ਸਮਾਰੋਹ ਲਈ ਟੋਰਾਂਟੋ (ਕੈਨੇਡਾ) ਗਏ ਹੋਏ ਹਨ। ਰੋਜਰਸ ਸੈਂਟਰ 'ਚ ਪਰਫਾਰਮ ਕਰ ਰਹੇ ਦਿਲਜੀਤ ਨੂੰ ਮਿਲਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਪਹੁੰਚੇ।
ਦਰਅਸਲ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੇ ਕੰਸਰਟ ਲਈ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦਿਲਜੀਤ ਨੂੰ ਹੱਥ ਜੋੜ ਕੇ ਸਤਿ ਸ੍ਰੀ ਅਕਾਲ ਬੁਲਾਈ ਅਤੇ ਨਾਲ ਹੀ ਘੁੱਟ ਕੇ ਜੱਫੀ ਪਾ ਲਈ।
ਦੱਸ ਦਈਏ ਪ੍ਰਧਾਨ ਮੰਤਰੀ ਟਰੂਡੋ ਅਤੇ ਦਿਲਜੀਤ ਦੋਸਾਂਝ ਦੋਵਾਂ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਸਾਂਝਾ ਕਰਦਿਆਂ ਟਰੂਡੋ ਨੇ ਲਿਖਿਆ, "ਦਿਲਜੀਤ ਦੋਸਾਂਝ ਨੂੰ ਉਨ੍ਹਾਂ ਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਗਿਆ।
ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਇੱਕ ਮੁੰਡਾ ਇਤਿਹਾਸ ਰਚ ਰਿਹਾ ਹੈ।''
ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੂੰ ਹਾਲ ਹੀ 'ਚ ਇਮਤਿਆਜ਼ ਅਲੀ ਦੀ ਫ਼ਿਲਮ 'ਅਮਰ ਸਿੰਘ ਚਮਕੀਲਾ' 'ਚ ਦੇਖਿਆ ਗਿਆ ਸੀ।
ਇਸ ਫ਼ਿਲਮ 'ਚ ਦਿਲਜੀਤ ਨਾਲ ਪਰਿਣੀਤੀ ਚੋਪੜਾ ਮੁੱਖ ਭੂਮਿਕਾ 'ਚ ਨਜ਼ਰ ਆਈ ਸੀ। ਦੋਵਾਂ ਨੇ ਸਕ੍ਰੀਨ 'ਤੇ 'ਚਮਕੀਲਾ ਅਮਰਜੋਤ' ਦੀ ਪ੍ਰੇਮ ਕਹਾਣੀ ਨੂੰ ਮੁੜ ਤੋਂ ਜ਼ਿੰਦਾ ਕਰ ਦਿੱਤਾ ਹੈ।
ਪੈਨਸਿਲਵੇਨੀਆ ਰੈਲੀ 'ਚ ਹੋਏ ਹਮਲੇ ਤੋਂ ਬਾਅਦ ਮਿਲਵਾਕੀ ਜਾਣਗੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ
NEXT STORY