ਵਿੰਡਸਰ/ਕੈਨੇਡਾ (ਭਾਸ਼ਾ)- ਕੈਨੇਡੀਅਨ ਪੁਲਸ ਸ਼ਨੀਵਾਰ ਨੂੰ ਅਮਰੀਕਾ ਦੀ ਸਰਹੱਦ ਦੇ ਨੇੜੇ ਇਕ ਵੱਡੇ ਪੁਲ 'ਤੇ ਕੈਨੇਡਾ-ਅਮਰੀਕਾ ਵਪਾਰ ਵਿਚ ਵਿਘਨ ਪਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪਹੁੰਚੀ। ਸਵੇਰੇ ਪੁਲਸ ਦੇ ਪਹੁੰਚਦੇ ਹੀ ਕਈ ਪ੍ਰਦਰਸ਼ਨਕਾਰੀ ਭੱਜਣ ਲੱਗੇ। ਨਾਕਾਬੰਦੀ ਨੂੰ ਖ਼ਤਮ ਕਰਨ ਦੀਆਂ ਨਵੀਆਂ ਚੇਤਾਵਨੀਆਂ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਅਤੇ ਕੈਨੇਡਾ ਦੇ ਵਿਚਕਾਰ ਸਭ ਤੋਂ ਵਿਅਸਤ ਕਰਾਸਿੰਗ 'ਤੇ ਰਾਤ ਬਿਤਾਈ। ਨਾਕਾਬੰਦੀ ਨੇ ਦੋਵਾਂ ਦੇਸ਼ਾਂ ਵਿਚਕਾਰ ਮਾਲ ਦੇ ਪ੍ਰਵਾਹ ਵਿਚ ਵਿਘਨ ਪਾਇਆ ਹੈ ਅਤੇ ਦੋਵਾਂ ਪਾਸਿਆਂ ਦੇ ਆਟੋ ਉਦਯੋਗਾਂ ਨੂੰ ਆਪਣਾ ਮਾਲ ਵਾਪਸ ਲਿਆਉਣ ਲਈ ਮਜਬੂਰ ਕੀਤਾ ਹੈ।
ਇਹ ਵੀ ਪੜ੍ਹੋ: ਕੈਨੇਡਾ-ਅਮਰੀਕਾ ਸਰਹੱਦੀ ਪੁਲ 'ਤੇ ਵਿਰੋਧ ਪ੍ਰਦਰਸ਼ਨ ਜਾਰੀ, ਅਦਾਲਤ ਨੇ ਦਿੱਤੇ ਸਖ਼ਤ ਹੁਕਮ
ਪ੍ਰਦਰਸ਼ਨਕਾਰੀ ਕੈਨੇਡਾ ਦੀਆਂ ਕੋਵਿਡ-19 ਵਿਰੋਧੀ ਪਾਬੰਦੀਆਂ ਦਾ ਵਿਰੋਧ ਕਰ ਰਹੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਿਲਾਫ਼ ਵੀ ਗੁੱਸੇ ਦਾ ਮਾਹੌਲ ਹੈ। ਪੁਲਸ ਨੇ ਟਵੀਟ ਕੀਤਾ, 'ਵਿੰਡਸਰ ਪੁਲਸ ਅਤੇ ਇਸ ਦੇ ਪੁਲਸ ਸਹਿਯੋਗੀਆਂ ਨੇ ਅੰਬੈਸਡਰ ਬ੍ਰਿਜ 'ਤੇ ਅਤੇ ਇਸ ਦੇ ਆਲੇ-ਦੁਆਲੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਸੀਂ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ। ਇਸ ਸਮੇਂ, ਯਾਤਰੀਆਂ ਨੂੰ ਪ੍ਰਦਰਸ਼ਨਾਂ ਤੋਂ ਪ੍ਰਭਾਵਿਤ ਖੇਤਰਾਂ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ।' ਸ਼ੁੱਕਰਵਾਰ ਨੂੰ ਇਕ ਜੱਜ ਨੇ ਅਮਰੀਕਾ-ਕੈਨੇਡਾ ਸਰਹੱਦ 'ਤੇ ਅੰਬੈਸਡਰ ਬ੍ਰਿਜ 'ਤੇ ਪ੍ਰਦਰਸ਼ਨਕਾਰੀਆਂ ਨੂੰ ਨਾਕਾਬੰਦੀ ਖ਼ਤਮ ਕਰਨ ਲਈ ਕਿਹਾ ਸੀ, ਜਿਸ ਨੂੰ ਹੁਣ 6 ਦਿਨ ਹੋ ਗਏ ਹਨ।
ਇਹ ਵੀ ਪੜ੍ਹੋ: ਅਮਰੀਕਾ ਨੇ ਕੈਨੇਡਾ ਨੂੰ ਵਿਰੋਧ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਦਿੱਤਾ ਇਹ ਸੁਝਾਅ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਫਗਾਨਿਸਤਾਨ ਦੇ ਨਾਗਰਿਕਾਂ ਨੇ ਬਾਈਡੇਨ ਦੇ ਆਦੇਸ਼ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ
NEXT STORY