ਟੋਰਾਂਟੋ: ਕੈਨੇਡੀਅਨ ਪੁਲਸ ਨੇ ਡਾਕੇ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਨਾਲ ਹੀ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਹਨ। ਯਾਰਕ ਰੀਜਨਲ ਪੁਲਸ ਨੇ ਗ੍ਰੇਟਰ ਟੋਰਾਂਟੋ ਏਰੀਆ ਦੇ ਘਰਾਂ ਵਿਚ ਡਾਕੇ ਮਾਰਨ, ਹਥਿਆਰਬੰਦ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਅਤੇ ਨਸ਼ਾ ਤਸਕਰੀ ਲਈ ਜ਼ਿੰਮੇਵਾਰ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 17 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀਲ ਰੀਜਨਲ ਪੁਲਸ ਅਤੇ ਟੋਰਾਂਟੋ ਪੁਲਸ ਦੀ ਸਹਾਇਤਾ ਨਾਲ ‘ਪ੍ਰੋਜੈਕਟ ਸਕਾਈਫਾਲ’ ਅਧੀਨ ਕੀਤੀ ਗਈ ਕਾਰਵਾਈ ਦੌਰਾਨ 14 ਮਿਲੀਅਨ ਡਾਲਰ ਦੇ ਨਸ਼ੇ ਬਰਾਮਦ ਕੀਤੇ ਗਏ।
ਪੁਲਸ ਨੇ ਗ੍ਰਿਫ਼ਤਾਰ ਕੀਤੇ 17 ਸ਼ੱਕੀ
ਮੀਡੀਆ ਨਾਲ ਗੱਲਬਾਤ ਕਰਦਿਆਂ ਯਾਰਕ ਰੀਜਨਲ ਪੁਲਸ ਦੇ ਉਪ ਮੁਖੀ ਐਲਵੈਰੋ ਅਲਮੇਡਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਸ਼ੱਕੀਆਂ ਵਿਚੋਂ ਛੇ ਕਿਸੇ ਨਾ ਕਿਸੇ ਹੋਰ ਮਾਮਲੇ ਵਿਚ ਜ਼ਮਾਨਤ ’ਤੇ ਚੱਲ ਰਹੇ ਸਨ। ਪ੍ਰੋਜੈਕਟ ਸਕਾਈਫਾਲ ਅਧੀਨ 48 ਤਲਾਸ਼ੀ ਵਾਰੰਟਾਂ ਦੀ ਤਾਮੀਲ ਕੀਤੀ ਗਈ ਅਤੇ ਕੋਕੀਨ, ਮੈਥਮਫੈਟਾਮਿਨ ਵਰਗੇ ਨਸ਼ਿਆਂ ਤੋਂ ਇਲਾਵਾ ਦੋ ਹੈਂਡਗੰਨਜ਼ ਅਤੇ ਇਕ ਸ਼ੌਟਗੰਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ 17 ਸ਼ੱਕੀਆਂ ਵਿਰੁੱਧ 83 ਦੋਸ਼ ਆਇਦ ਕੀਤੇ ਗਏ ਹਨ। ਇੱਥੇ ਦੱਸਣਾ ਬਣਦਾ ਹੈ ਕਿ ਪ੍ਰੋਜੈਕਟ ਸਕਾਈਫਾਲ ਅਧੀਨ ਪੜਤਾਲ ਦਾ ਸਿਲਸਿਲਾ ਦਸੰਬਰ 2023 ਵਿਚ ਆਰੰਭ ਹੋਇਆ ਜਦੋਂ ਵੌਅਨ ਦੇ ਫੌਰੈਸਟ ਡਰਾਈਵ ਅਤੇ ਹਾਰਮੋਨੀਆ ਕ੍ਰਸੈਂਟ ਇਲਾਕੇ ਦੇ ਇਕ ਘਰ ਵਿਚ ਤਿੰਨ ਸ਼ੱਕੀ ਜ਼ਬਰਦਸਤੀ ਦਾਖਲ ਹੋ ਗਏ ਅਤੇ ਪਰਵਾਰਕ ਮੈਂਬਰਾਂ ਨੂੰ ਬੰਦੂਕ ਦੀ ਨੋਕ ’ਤੇ ਬੰਦੀ ਬਣਾ ਲਿਆ।
14 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਬਰਾਮਦ
ਪੜ੍ਹੋ ਇਹ ਅਹਿਮ ਖ਼ਬਰ-Trump ਨਾਲ ਨਜਿੱਠਣਾ ਸੌਖਾ ਨਹੀਂ ਪਰ ਢੁਕਵਾਂ ਜਵਾਬ ਦੇਵੇਗਾ ਕੈਨੇਡਾ : Trudeau
ਇਸ ਦੌਰਾਨ ਸ਼ੱਕੀਆਂ ਵੱਲੋਂ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਦਿਆਂ ਪੈਸੇ ਦੀ ਮੰਗ ਕੀਤੀ ਗਈ। ਇਸੇ ਦੌਰਾਨ ਇਕ ਔਰਤ ਨੇ 911 ’ਤੇ ਕਾਲ ਕਰ ਦਿਤੀ ਅਤੇ ਪੁਲਸ ਅਫ਼ਸਰ ਮੌਕੇ ’ਤੇ ਪੁੱਜ ਗਏ। ਦੋਹਾਂ ਧਿਰਾਂ ਵਿਚਾਲੇ ਟਕਰਾਅ ਹੋਇਆ ਅਤੇ ਇਕ ਅਫਸਰ ਨੇ ਲੁਟੇਰਿਆਂ ਵੱਲ ਕਈ ਗੋਲੀਆਂ ਵੀ ਚਲਾਈਆਂ। ਕਰੜੀ ਮੁਸ਼ੱਕਤ ਮਗਰੋਂ ਪੁਲਸ ਨੇ ਇਕ ਸ਼ੱਕੀ ਨੂੰ ਕਾਬੂ ਕਰ ਲਿਆ ਜਿਸ ਕੋਲੋਂ ਭਰੀ ਹੋਈ ਪਸਤੌਲ ਬਰਾਮਦ ਕੀਤੀ ਗਈ। ਇਸ ਮਗਰੋਂ ਪੁਲਸ ਨੇ ਪੜਤਾਲ ਦਾ ਸਿਲਸਿਲਾ ਸ਼ੁਰੂ ਕੀਤਾ ਤਾਂ ਲੜੀਆਂ ਜੁੜਦੀਆਂ ਚਲੀਆਂ ਗਈਆਂ। ਇਸ ਕਾਰਵਾਈ ਦੌਰਾਨ ਪੁਲਸ ਨੇ 14 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੋਸ਼ਲ ਮੀਡੀਆ 'ਤੇ ਪਾਕਿਸਤਾਨੀ ਫੌਜ ਖਿਲਾਫ ਗਲਤ ਪ੍ਰਚਾਰ ਕਰਨ ਦੇ ਦੋਸ਼ 'ਚ 22 ਲੋਕ ਗ੍ਰਿਫਤਾਰ
NEXT STORY