ਬਰੈਂਪਟਨ : ਬਰੈਂਪਟਨ ਵਿਚ ਹਿੰਦੂ ਮੰਦਰ ਦੇ ਬਾਹਰ ਖਾਲਿਸਤਾਨੀਆਂ ਦੇ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ ਕੈਨੇਡੀਅਨ ਪੁਲਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀਬੀਸੀ (ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ) ਨੇ ਪੀਲ ਰਿਜਨਲ ਪੁਲਸ ਅਧਿਕਾਰੀਆਂ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿਚ ਇਹ ਦਾਅਵਾ ਕੀਤਾ ਹੈ। ਮੁਅੱਤਲ ਕੀਤੇ ਗਏ ਪੁਲਸ ਮੁਲਾਜ਼ਮ ਦੀ ਪਛਾਣ ਹਰਿੰਦਰ ਸੋਹੀ ਵਜੋਂ ਹੋਈ ਹੈ। ਉਹ ਖਾਲਿਸਤਾਨ ਦਾ ਝੰਡਾ ਫੜੀ ਕੈਮਰੇ ਵਿਚ ਕੈਦ ਹੋ ਗਿਆ ਸੀ। ਸੋਹੀ ਪੀਲ ਰਿਜਨਲ ਪੁਲਸ ਵਿਚ ਸਾਰਜੈਂਟ ਵਜੋਂ ਤਾਇਨਾਤ ਹਨ।
ਪੀਲ ਰਿਜਨਲ ਪੁਲਸ ਨੇ ਕਿਹਾ ਕਿ ਅਸੀਂ ਇੰਟਰਨੈੱਟ 'ਤੇ ਵਾਇਰਲ ਹੋਈ ਇਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ 'ਚ ਇਕ ਆਫ-ਡਿਊਟੀ ਪੁਲਸ ਕਰਮਚਾਰੀ ਹਿੰਦੂ ਸਭਾ ਮੰਦਰ ਦੇ ਬਾਹਰ ਪ੍ਰਦਰਸ਼ਨ 'ਚ ਸਰਗਰਮੀ ਨਾਲ ਹਿੱਸਾ ਲੈ ਰਿਹਾ ਹੈ। ਪੀਲ ਪੁਲਸ ਦੇ ਮੀਡੀਆ ਰਿਲੇਸ਼ਨ ਅਧਿਕਾਰੀ ਰਿਚਰਡ ਚਿਨ ਨੇ ਸੀਬੀਸੀ ਨੂੰ ਦੱਸਿਆ, "ਇਸ ਪੁਲਸ ਕਰਮਚਾਰੀ ਨੂੰ ਕਮਿਊਨਿਟੀ ਸੇਫਟੀ ਐਂਡ ਪੁਲਿਸਿੰਗ ਐਕਟ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਇਸ ਘਟਨਾ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਜਾਂਚ ਕਰ ਰਿਹਾ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 21 ਸਾਲ ਦੀ ਉਮਰ 'ਚ UPSC ਕ੍ਰੈਕ, ਕਰੋੜਾਂ ਦੀ ਜਾਇਦਾਦ ਦੀ ਮਾਲਕਣ... ਜਾਣੋ ਕੌਣ ਹੈ IAS ਪੂਜਾ ਸਿੰਘਲ
ਇਹ ਘਟਨਾ ਐਤਵਾਰ ਨੂੰ ਬਰੈਂਪਟਨ ਦੇ ਹਿੰਦੂ ਸਭਾ ਮੰਦਰ 'ਤੇ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਸਾਹਮਣੇ ਆਈ ਹੈ। ਖਾਲਿਸਤਾਨੀ ਝੰਡੇ ਲੈ ਕੇ ਆਏ ਭੜਕੇ ਪ੍ਰਦਰਸ਼ਨਕਾਰੀਆਂ ਦੀ ਮੰਦਰ ਵਿਚ ਹਿੰਦੂ ਭਾਈਚਾਰੇ ਦੇ ਲੋਕਾਂ ਨਾਲ ਝੜਪ ਹੋ ਗਈ ਸੀ। ਮੰਦਰ ਪ੍ਰਸ਼ਾਸਨ ਅਤੇ ਭਾਰਤੀ ਵਣਜ ਦੂਤਘਰ ਦੁਆਰਾ ਆਯੋਜਿਤ ਇਕ ਕਾਊਂਸਲਰ ਸਮਾਗਮ ਵਿਚ ਵੀ ਵਿਘਨ ਪਾਇਆ ਗਿਆ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਖਾਲਿਸਤਾਨੀਆਂ ਨੂੰ ਮੰਦਰ ਦੇ ਬਾਹਰ ਡੰਡਿਆਂ ਨਾਲ ਹਿੰਦੂਆਂ 'ਤੇ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਨੇ ਦਿਖਾਈ ਤਾਕਤ, 350 ਕਿਲੋਮੀਟਰ ਤਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ
NEXT STORY