ਇੰਟਰਨੈਸ਼ਨਲ ਡੈਸਕ: ਕੈਨੇਡਾ ਜਾਣ ਅਤੇ ਉੱਥੇ ਪੱਕੇ ਹੋਣ ਦੀ ਇੱਛਾ ਰੱਖਣ ਵਾਲੇ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਸਾਲ 2026 ਅਤੇ 2027 ਦੌਰਾਨ ਲਗਭਗ 33,000 ਅਸਥਾਈ ਕਾਮਿਆਂ ਨੂੰ ਸਥਾਈ ਨਿਵਾਸ (PR) ਦੇਣ ਦੀ ਇੱਕ ਵਿਸ਼ੇਸ਼ ਯੋਜਨਾ ਦਾ ਐਲਾਨ ਕੀਤਾ ਹੈ।
ਕੈਨੇਡਾ ਦੀ ਇਸ ਨਵੀਂ 'TR to PR' (Temporary Residence to Permanent Residence) ਯੋਜਨਾ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਦਾ ਮੁੱਖ ਫੋਕਸ ਪੇਂਡੂ ਅਤੇ ਛੋਟੇ ਸ਼ਹਿਰਾਂ ਵੱਲ ਹੈ। ਸਰਕਾਰ ਦਾ ਉਦੇਸ਼ ਇਮੀਗ੍ਰੇਸ਼ਨ ਨੂੰ ਵੱਡੇ ਸ਼ਹਿਰਾਂ ਤੋਂ ਦੂਰ ਕਰਕੇ ਉਨ੍ਹਾਂ ਇਲਾਕਿਆਂ ਵਿੱਚ ਲਿਜਾਣਾ ਹੈ ਜਿੱਥੇ ਕਾਮਿਆਂ ਦੀ ਜ਼ਿਆਦਾ ਲੋੜ ਹੈ। ਇਸ ਯੋਜਨਾ ਤਹਿਤ ਉਨ੍ਹਾਂ ਕਾਮਿਆਂ ਨੂੰ ਪਹਿਲ ਦਿੱਤੀ ਜਾਵੇਗੀ ਜੋ ਪਹਿਲਾਂ ਹੀ ਕੈਨੇਡਾ ਵਿੱਚ ਪੇਂਡੂ ਖੇਤਰਾਂ ਵਿੱਚ ਰਹਿ ਕੇ ਕੰਮ ਕਰ ਰਹੇ ਹਨ।
ਸਰਕਾਰ ਨੇ ਇਸ ਯੋਜਨਾ ਵਿੱਚੋਂ ਵੱਡੇ ਸ਼ਹਿਰੀ ਕੇਂਦਰਾਂ (CMA) ਨੂੰ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦਾ ਮਤਲਬ ਹੈ ਕਿ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਕੰਮ ਕਰ ਰਹੇ ਅਸਥਾਈ ਕਾਮੇ ਇਸ ਵਿਸ਼ੇਸ਼ ਯੋਜਨਾ ਲਈ ਪਾਤਰ ਨਹੀਂ ਹੋਣਗੇ। ਇਨ੍ਹਾਂ ਤੋਂ ਇਲਾਵਾ ਕੈਲਗਰੀ, ਐਡਮਿੰਟਨ ਅਤੇ ਓਟਾਵਾ ਵਰਗੇ ਸ਼ਹਿਰਾਂ ਨੂੰ ਵੀ ਇਸ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ
ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਡਿਆਬ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਕੁਝ ਹਫ਼ਤਿਆਂ ਵਿੱਚ ਇਸ ਦੀਆਂ ਪੂਰੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਜਾਣਗੀਆਂ। ਇਹ ਯੋਜਨਾ ਉਨ੍ਹਾਂ ਕਾਮਿਆਂ ਲਈ ਇੱਕ ਵੱਡੀ ਉਮੀਦ ਲੈ ਕੇ ਆਈ ਹੈ ਜੋ ਵੱਡੇ ਸ਼ਹਿਰਾਂ ਦੀ ਭੀੜ-ਭੜੱਕੇ ਤੋਂ ਦੂਰ ਛੋਟੇ ਕਸਬਿਆਂ ਵਿੱਚ ਆਪਣਾ ਭਵਿੱਖ ਬਣਾ ਰਹੇ ਹਨ।
ਕੀ ਹੈ CMA?
ਕੈਨੇਡਾ ਦੇ ਅੰਕੜਾ ਵਿਭਾਗ ਅਨੁਸਾਰ, CMA (Census Metropolitan Area) ਉਹ ਸ਼ਹਿਰੀ ਖੇਤਰ ਹੁੰਦੇ ਹਨ ਜਿਨ੍ਹਾਂ ਦੀ ਕੁੱਲ ਆਬਾਦੀ ਘੱਟੋ-ਘੱਟ 1 ਲੱਖ ਹੋਵੇ। ਕੈਨੇਡਾ ਦੀ ਲਗਭਗ 84 ਫੀਸਦੀ ਆਬਾਦੀ ਅਜਿਹੇ 41 ਵੱਡੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਹੈ। ਨਵੀਂ ਨੀਤੀ ਤਹਿਤ ਸਰਕਾਰ ਹੁਣ ਬਾਕੀ ਬਚੇ ਪੇਂਡੂ ਇਲਾਕਿਆਂ ਦੇ ਵਿਕਾਸ ਲਈ ਇਮੀਗ੍ਰੇਸ਼ਨ ਨੂੰ ਉਤਸ਼ਾਹਿਤ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
NEXT STORY