ਵਾਰਸਾ- ਪੋਲੈਂਡ ਦੇ ਵਾਰਸਾ ਵਿੱਚ ਇੱਕ ਸੰਬੋਧਨ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਸ ਸਮੇਂ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਨੇ ਇਹ ਆਖ ਦਿੱਤਾ ਕਿ ਰੂਸ ਨੂੰ ਜੰਗ ਜਿੱਤਣੀ ਚਾਹੀਦੀ ਹੈ। ਹਾਲਾਂਕਿ, ਉਨ੍ਹਾਂ ਨੇ ਤੁਰੰਤ ਮੁਆਫੀ ਮੰਗਦੇ ਹੋਏ ਆਪਣੀ ਗਲਤੀ ਨੂੰ ਸੁਧਾਰਿਆ ਅਤੇ ਕਿਹਾ ਕਿ ਉਨ੍ਹਾਂ ਦੇ ਕਹਿਣ ਦਾ ਮਤਲਬ ਸੀ ਕਿ "ਯੂਕ੍ਰੇਨ ਨੂੰ ਰੂਸ ਦੇ ਖ਼ਿਲਾਫ਼ ਇਹ ਜੰਗ ਜਿੱਤਣੀ ਚਾਹੀਦੀ ਹੈ"। ਮੁਆਫੀ ਮੰਗਣ ਦੇ ਬਾਵਜੂਦ ਸੋਸ਼ਲ ਮੀਡੀਆ 'ਤੇ ਉਪਭੋਗਤਾਵਾਂ ਨੇ ਉਨ੍ਹਾਂ ਨੂੰ ਟਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਕਿਸਾਨ ਸੜਕਾਂ ’ਤੇ : ਯੂਰਪੀਅਨ ਯੂਨੀਅਨ ਦੇ ਮੁੱਖ ਦਫ਼ਤਰ ਵਿਖੇ ਵੀ ਦਿਸਿਆ ਦਿੱਲੀ ਦੀ ‘ਸਰਹੱਦ’ ਵਾਂਗ ਨਜ਼ਾਰਾ
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਯੂਕ੍ਰੇਨ ਦਾ ਦੌਰਾ ਕੀਤਾ ਸੀ ਅਤੇ ਯੁੱਧ ਪ੍ਰਭਾਵਿਤ ਦੇਸ਼ ਲਈ 2.2 ਬਿਲੀਅਨ ਅਮਰੀਕੀ ਡਾਲਰ ਦੀ ਵਿੱਤੀ ਅਤੇ ਫੌਜੀ ਸਹਾਇਤਾ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਉਹ ਪੋਲੈਂਡ ਪੁੱਜੇ, ਜਿੱਥੇ ਟਰੂਡੋ ਦੀ ਆਪਣੇ ਪੋਲਿਸ਼ ਹਮਰੁਤਬਾ ਡੋਨਾਲਡ ਟਸਕ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ੁਬਾਨ ਫਿਸਲ ਗਈ ਅਤੇ ਉਨ੍ਹਾਂ ਨੇ ਇਹ ਬਿਆਨ ਦੇ ਦਿੱਤਾ।
ਇਹ ਵੀ ਪੜ੍ਹੋ: ਮਰੀਅਮ ਨਵਾਜ਼ ਨੇ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਰਚਿਆ ਇਤਿਹਾਸ
ਇਹ ਕਲਿੱਪ ਹੁਣ ਇੰਟਰਨੈੱਟ 'ਤੇ ਕਾਫ਼ੀ ਵਾਇਰਲ ਹੋ ਗਈ ਹੈ। ਟਰੂਡੋ ਦਾ ਮਜ਼ਾਕ ਉਡਾਉਂਦੇ ਹੋਏ, ਇੱਕ ਐਕਸ ਉਪਭੋਗਤਾ ਨੇ ਵਿਅੰਗਾਤਮਕ ਟਿੱਪਣੀ ਕੀਤੀ ਕਿ ਉਨ੍ਹਾਂ ਨੇ ਆਪਣੀ "ਦਿਲ ਦੀ ਇੱਛਾ" ਜ਼ਾਹਰ ਕੀਤੀ ਹੈ। ਜਦੋਂ ਕਿ ਇੱਕ ਹੋਰ ਉਪਭੋਗਤਾ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਅਜੇ ਕੋਈ ਕਲੈਰਿਟੀ ਹੀ ਨਹੀਂ ਹੈ ਕਿ ਕਿਸ ਨੂੰ ਜੰਗ ਜਿੱਤਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪਤੀ ਦੀ ਲਾਸ਼ ਨਾਲ ਜਹਾਜ਼ 'ਚ ਸਫ਼ਰ ਕਰਦੀ ਰਹੀ ਪਤਨੀ, ਨਹੀਂ ਲੱਗੀ ਮੌਤ ਦੀ ਭਿਣਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਡੋਨਾਲਡ ਟਰੰਪ ਜੂਨੀਅਰ ਨੂੰ ਕਿਸੇ ਨੇ ਚਿੱਠੀ 'ਚ ਭੇਜਿਆ 'ਚਿੱਟੇ ਪਾਊਡਰ' ਵਰਗਾ ਪਦਾਰਥ
NEXT STORY