ਸਿਡਨੀ (ਸਨੀ ਚਾਂਦਪੁਰੀ):- ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸੰਬੰਧਤ ਨੌਜਵਾਨ ਗਾਇਕ ਅਤੇ ਕਾਂਗਰਸ ਪਾਰਟੀ ਦੇ ਲੀਡਰ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮੰਦਭਾਗੀ ਖ਼ਬਰ ਨੇ ਸਮੁੱਚੀ ਦੁਨੀਆ ਵਿੱਚ ਵੱਸਦੇ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਸਟ੍ਰੇਲੀਆ ਵਿੱਚ ਵੱਸਦੇ ਐੱਨ. ਆਰ. ਆਈ. ਭਾਈਚਾਰੇ ਨੇ ਵੀ ਇਸ ਕਤਲ ਦੀ ਨਿਖੇਧੀ ਕੀਤੀ ਹੈ। ਭਾਈਚਾਰੇ ਅਤੇ ਪੰਜਾਬ ਚਿੰਤਕ ਲੋਕਾਂ ਨੇ ਆਸਟ੍ਰੇਲੀਆ ਵਿੱਚ ਕੱਲ ਸਿਡਨੀ ਦੇ ਬਲੈਕਟਾਊਨ ਸ਼ੋਅ ਗਰਾਊਂਡ ਵਿੱਚ ਕੈਂਡਲ ਮਾਰਚ ਵਿੱਚ ਸਮੁੱਚੇ ਪੰਜਾਬੀਆਂ ਨੂੰ ਪਹੁੰਚਣ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸੋਗ ਦੀ ਲਹਿਰ
ਇਸ ਮੌਕੇ ਪੰਜਾਬ ਪ੍ਰਤੀ ਚਿੰਤਕ ਐੱਨ. ਆਰ. ਆਈਜ਼. ਨੇ ਗੱਲ-ਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਨੌਜਵਾਨ ਗੈਂਗਸਟਰਾਂ ਦੀ ਗੋਲੀ ਦੀ ਭੇਟ ਚੜ ਰਿਹਾ ਹੈ। ਸਿੰਧੂ ਮੂਸੇਵਾਲਾ, ਜਿਸ ਨੇ ਪੰਜਾਬ ਦਾ ਨਾਮ ਦੁਨੀਆ ਵਿੱਚ ਆਪਣੀ ਗਾਇਕੀ ਨਾਲ ਰੌਸ਼ਨ ਕੀਤਾ, ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੀ ਅਸੀਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੱਲ ਸ਼ਾਮ 6:30 ਵਜੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕੈਂਡਲ ਮਾਰਚ ਸਿਡਨੀ ਦੇ ਬਲੈਕਟਾਊਨ ਇਲਾਕੇ ਦੇ ਸ਼ੋਅਗਰਾਊਂਡ ਵਿੱਚ ਕੱਢਿਆ ਜਾਵੇਗਾ , ਜਿਸ ਵਿੱਚ ਸਿੱਧੂ ਮੂਸੇਵਾਲਾ ਲਈ ਅਰਦਾਸ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਮਾਮਲੇ 'ਚ ਅਪਰਾਧ ਸਥਾਨ ਦੇ 1 km ਖੇਤਰ ਦੇ ਡੰਪ ਡਾਟਾ ਦੀ ਹੋਵੇਗੀ ਜਾਂਚ
ਦੱਸ ਦੇਈਏ ਕਿ ਪੰਜਾਬ ਦੇ ਮਾਨਸਾ 'ਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮਾਨਸਾ ਹਸਪਤਾਲ ਦੇ ਸਿਵਲ ਸਰਜਨ ਡਾ: ਰਣਜੀਤ ਰਾਏ ਨੇ ਦੱਸਿਆ ਕਿ ਜਦੋਂ ਮੂਸੇਵਾਲਾ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੋਈ ਸੀ। ਇਹ ਘਟਨਾ ਪੰਜਾਬ ਪੁਲਸ ਵੱਲੋਂ 424 ਹੋਰਾਂ ਸਮੇਤ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਤੋਂ 1 ਦਿਨ ਬਾਅਦ ਵਾਪਰੀ।
ਇਹ ਵੀ ਪੜ੍ਹੋ: 'ਦਿ ਗ੍ਰੇਟ ਖਲੀ' ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਕੀਤਾ ਸੋਗ ਪ੍ਰਗਟ, ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ
ਇਟਲੀ ਦੀ ਰਾਜਧਾਨੀ ਰੋਮ ਵਿਖੇ ਪਹਿਲੀ ਵਾਰ "ਮਾਂ ਭਗਵਤੀ ਜਾਗਰਣ" 4 ਜੂਨ ਨੂੰ
NEXT STORY