ਮਿਲਾਨ (ਸਾਬੀ ਚੀਨੀਆ)— ਪੰਜਾਬ 'ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਦੀ ਜਿੱਤ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਸ. ਕਰਮਜੀਤ ਸਿੰਘ ਢਿੱਲੋ ਨੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਇਟਲੀ ਦੇ ਕਸਬਾ ਸੰਨਫਲੀਚੇ 'ਚ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣਾ ਫਤਵਾ ਦਿੰਦੇ ਹੋਏ ਹੁਣੇ ਹੋਈਆਂ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਬਹੁਮਤ ਨਾਲ ਜਿੱਤ ਕੇ ਕਾਂਗਰਸ ਸਰਕਾਰ 'ਤੇ ਆਪਣਾ ਵਿਸ਼ਵਾਸ਼ ਪ੍ਰਗਟਾਇਆ ਹੈ । ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪੂਰੇ ਦੇਸ਼ ਵਿਚ ਕਾਂਗਰਸ ਪਾਰਟੀ ਦੀ ਲਹਿਰ ਜ਼ੋਰ ਫੜ ਰਹੀ ਹੈ ਤੇ ਦਾਅਵੇ ਨਾਲ ਆਖਿਆ ਜਾ ਸਕਦਾ ਹੈ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਲੋਕ ਕਾਂਗਰਸ ਪਾਰਟੀ ਨੂੰ ਜਿਤਾ ਕੇ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਜ਼ਰੂਰ ਬਣਾਉਣਗੇ ।
ਸੀਨੀਅਰ ਆਗੂ ਹਰਭਜਨ ਸਿੰਘ ਸ਼ਿੰਦੀ ਦੇ ਯੋਗ ਪ੍ਰਬੰਧਾਂ ਹੇਠ ਕਰਵਾਈ ਮੀਟਿੰਗ 'ਚ ਸ਼ਾਮਲ ਸ. ਰਤਨ ਸਿੰਘ ਭੌਦਾਸ ਸਮੇਤ ਵੱਖ-ਵੱਖ ਆਗੂਆਂ ਵਲੋ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਇਸ ਮੌਕੇ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਨੁਮਾਇੰਦੇ ਮੌਜੂਦ ਸਨ, ਜਿਨ੍ਹਾਂ ਵਲੋ ਕਾਂਗਰਸ ਪਾਰਟੀ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
UN ਸੈਸ਼ਨ 'ਚ ਟਰੰਪ ਦੇ ਸੰਬੋਧਨ ਦੌਰਾਨ ਜੰਮ ਕੇ ਲੱਗੇ ਠਹਾਕੇ (ਵੀਡੀਓ)
NEXT STORY