ਓਨਟਾਰੀਓ (ਏਜੰਸੀ)— ਕੈਨੇਡਾ ਦੇ ਸੂਬੇ ਓਨਟਾਰੀਓ 'ਚ ਸ਼ੁੱਕਰਵਾਰ ਦੀ ਦੁਪਹਿਰ ਨੂੰ ਇਕ ਕਾਰ ਅਤੇ ਪਿਕਅੱਪ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 1 ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ 7 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਇਹ ਹਾਦਸਾ ਓਨਟਾਰੀਓ ਦੇ ਟਾਊਨ ਕੈਲੇਡਨ 'ਚ ਵਾਪਰਿਆ। ਇੱਥੇ ਦੱਸ ਦੇਈਏ ਕਿ ਕੈਨੇਡਾ ਵਿਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ ਅਤੇ ਬਰਫਬਾਰੀ ਲੋਕਾਂ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਹੈ।
ੈਪੈਰਾ-ਮੈਡੀਕਲ ਅਤੇ ਓਨਟਾਰੀਓ ਸੂਬਾਈ ਪੁਲਸ ਨੇ ਦੱਸਿਆ ਕਿ ਐਮਰਜੈਂਸੀ ਅਧਿਕਾਰੀਆਂ ਨੂੰ ਓਨਟਾਰੀਓ ਦੇ ਟਾਊਨ ਕੈਲੇਡਨ ਹਾਈਵੇਅ-410 'ਤੇ ਵਾਪਰੇ ਹਾਦਸੇ ਦੀ ਸੂਚਨਾ ਦਿੱਤੀ ਗਈ। ਜਦੋਂ ਘਟਨਾ ਵਾਲੀ ਥਾਂ 'ਤੇ ਐਮਰਜੈਂਸੀ ਅਧਿਕਾਰੀਆਂ ਪੁੱਜੇ ਤਾਂ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ, ਜਦਕਿ 7 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ। ਅਧਿਕਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ। ਪੁਲਸ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਲਈ ਕੁਝ ਘੰਟਿਆਂ ਲਈ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।
ਬੱਚੀ ਨੂੰ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਭਾਲ 'ਚ ਜੁਟੀ ਪੁਲਸ
NEXT STORY