ਕਾਬੁਲ— ਅਫਗਾਨਿਸਤਾਨ ਦੇ ਪੂਰਬੀ ਸੂਬੇ ਗਜਨੀ 'ਚ ਆਤਮਘਾਤੀ ਕਾਰ ਬੰਬ ਧਮਾਕਾ ਕੀਤਾ ਗਿਆ, ਜਿਸ 'ਚ 8 ਪੁਲਸ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਹੋਰ 9 ਲੋਕ ਜ਼ਖਮੀ ਹੋ ਗਏ। ਇਕ ਸਥਾਨਕ ਅਧਿਕਾਰੀ ਨੇ ਐਤਵਾਰ ਨੂੰ ਇੱਥੇ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਤਾਲਿਬਾਨੀ ਅੱਤਵਾਦੀਆਂ ਨੇ ਸ਼ਨੀਵਾਰ ਨੂੰ ਪੂਰਬੀ ਸੂਬੇ ਗਜਨੀ 'ਚ ਆਤਮਘਾਤੀ ਕਾਰ ਬੰਬ ਧਮਾਕਾ ਕੀਤਾ। ਇਸ 'ਚ 8 ਪੁਲਸ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਹੋਰ 9 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਅਫਗਾਨਿਸਤਾਨ 'ਚ ਅਜਿਹੇ ਧਮਾਕਿਆਂ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ 'ਚ ਕਈ ਬੇਕਸੂਰ ਮਾਰੇ ਜਾਂਦੇ ਹਨ।
ਜਾਪਾਨ ਦੇ ਪੀ.ਐੱਮ. ਈਰਾਨ ਦੇ ਸਰਵ ਉੱਚ ਨੇਤਾ ਨਾਲ ਕਰਨਗੇ ਮੁਲਾਕਾਤ
NEXT STORY