ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਿਡਨੀ ਦੇ ਉੱਤਰੀ ਇਲਾਕੇ 'ਚ ਸਥਿਤ ਨਿਊ ਕੈਸਲ 'ਚ ਸ਼ਨੀਵਾਰ ਸਵੇਰੇ ਇਕ ਕਾਰ ਸੜਕ ਕਿਨਾਰੇ ਖੜ੍ਹੇ ਰਗਬੀ ਫੈਨਜ਼ ਦੀ ਭੀੜ 'ਚ ਜਾ ਵੜੀ। ਇਸ ਹਾਦਸੇ 'ਚ ਬੱਚਿਆਂ ਸਣੇ 10 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਨਿਊ ਸਾਊਥ ਵੇਲਜ਼ ਪੁਲਸ ਅਨੁਸਾਰ ਜ਼ਖ਼ਮੀਆਂ 'ਚੋਂ ਇੱਕ 5 ਸਾਲਾ ਬੱਚੀ ਅਤੇ ਇੱਕ 67 ਸਾਲਾ ਬਜ਼ੁਰਗ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਦਕਿ ਦੋ ਹੋਰ ਬੱਚੀਆਂ ਸਮੇਤ ਬਾਕੀ 8 ਜ਼ਖ਼ਮੀਆਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਪੁਲਸ ਨੇ ਕਾਰ ਚਲਾ ਰਹੇ 18 ਸਾਲਾ ਨੌਜਵਾਨ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਤੇ ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਮਾਮਲੇ 'ਚ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਸ਼ੁਰੂਆਤੀ ਜਾਂਚ ਅਨੁਸਾਰ ਇਸ ਘਟਨਾ ਦਾ ਕਿਸੇ ਵੀ ਅੱਤਵਾਦੀ ਗਤੀਵਿਧੀ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ।
ਆਸਟ੍ਰੇਲੀਅਨ ਮੀਡੀਆ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਹੋਣ ਵਾਲੇ 'ਰਗਬੀ ਲੀਗ' ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਟੀਮ ਦਾ ਅਭਿਆਸ ਸੈਸ਼ਨ ਚੱਲ ਰਿਹਾ ਸੀ। ਟੀਮ ਦੇ ਖਿਡਾਰੀਆਂ ਦੀ ਇੱਕ ਝਲਕ ਪਾਉਣ ਲਈ ਸਵੇਰੇ ਸੜਕ ਕਿਨਾਰੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਸ਼ੰਸਕ ਇਕੱਠੇ ਹੋਏ ਸਨ, ਜਿਸ ਦੌਰਾਨ ਇਹ ਤੇਜ਼ ਰਫ਼ਤਾਰ ਕਾਰ ਭੀੜ ਵਿੱਚ ਵੜ ਗਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ ਹੋਵੇਗੀ ਜੰਗ ! ਟਰੰਪ ਨੇ ਦਿੱਤਾ ਵੱਡਾ ਬਿਆਨ
NEXT STORY