ਇੰਟਰਨੈਸ਼ਨਲ ਡੈਸਕ- ਅਮਰੀਕੀ ਫ਼ੌਜ ਨੇ ਕੈਰੇਬੀਆਈ ਸਾਗਰ 'ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਇਕ ਹੋਰ ਹਮਲਾ ਕੀਤਾ ਹੈ। ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਹੇਗਸੇਥ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਕਿਹਾ ਕਿ ਜਿਸ ਬੇੜੇ 'ਤੇ ਹਮਲਾ ਕੀਤਾ ਗਿਆ, ਉਸ ਦਾ ਸੰਚਾਲਨ ਅਮਰੀਕਾ ਵਲੋਂ ਅੱਤਵਾਦੀ ਸੰਗਠਨ ਐਲਾਨ ਕੀਤਾ ਗਿਆ ਇਕ ਸਮੂਹ ਕਰ ਰਿਹਾ ਸੀ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਿਹੜੇ ਸਮੂਹ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਹਮਲੇ 'ਚ ਤਿੰਨ ਲੋਕ ਮਾਰੇ ਗਏ।
ਸਤੰਬਰ ਦੀ ਸ਼ੁਰੂਆਤ ਤੋਂ ਕੈਰੇਬੀਆਈ ਜਾਂ ਪੂਰਬੀ ਪ੍ਰਸ਼ਾਂਤ ਖੇਤਰ 'ਚ ਅਮਰੀਕੀ ਫ਼ੌਜ ਵਲੋਂ ਕੀਤਾ ਗਿਆ ਇਹ 15ਵਾਂ ਅਜਿਹਾ ਹਮਲਾ ਹੈ। ਹੇਗਸੇਥ ਨੇ 'ਐਕਸ' 'ਤੇ ਲਿਖਿਆ,''ਇਹ ਬੇੜਾ, ਹਰ ਦੂਜੇ ਬੇੜੇ ਦੀ ਤਰ੍ਹਾਂ- ਸਾਡੀ ਖੁਫੀਆ ਜਾਣਕਾਰੀ ਅਨੁਸਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਸੀ। ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਰਸਤੇ ਤੋਂ ਲੰਘ ਰਿਹਾ ਸੀ ਅਤੇ ਨਸ਼ੀਲੇ ਪਦਾਰਥ ਲਿਜਾ ਰਿਹਾ ਸੀ।'' ਅਮਰੀਕੀ ਫ਼ੌਜ ਦੇ ਇਸ ਤਰ੍ਹਾਂ ਦੇ ਹਮਲਿਆਂ 'ਚ ਹੁਣ ਤੱਕ ਘੱਟੋ-ਘੱਟ 64 ਲੋਕ ਮਾਰੇ ਗਏ ਹਨ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇਸ ਖੇਤਰ 'ਚ ਆਮ ਰੂਪ ਨਾਲ ਵੱਡੀ ਗਿਣਤੀ 'ਚ ਜੰਗੀ ਬੇੜਿਆਂ ਦੀ ਤਾਇਨਾਤੀ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਸਵੇਰੇ-ਸਵੇਰੇ ਸਕੂਲ 'ਚ ਹੋ ਗਿਆ ਧਮਾਕਾ!
NEXT STORY