Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:15:02 PM

  • auto incident

    ਆਟੋ 'ਚ ਬੰਬ ! ਆਤਮਘਾਤੀ ਹਮਲੇ 'ਚ ਗਈ 8 ਲੋਕਾਂ ਦੀ...

  • oil and gas run out

    ਜਲਦ ਖ਼ਤਮ ਹੋ ਜਾਣਗੇ ਤੇਲ-ਗੈਸ! ਪਾਕਿਸਤਾਨ ਨੇ ਇਕ...

  • jalandhar new orders

    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10...

  • big action taken against punjab police asi who pulled out a pistol in prtc bus

    PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡੀਅਨ ਸੂਬੇ 'ਚ ਦਸਤਾਰ 'ਤੇ ਪਾਬੰਦੀ ਲਗਾਉਣ ਦਾ ਮਾਮਲਾ ਭਖਿਆ, ਕਾਨੂੰਨ ਰੱਦ ਕਰਨ ਦੀ ਮੰਗ

INTERNATIONAL News Punjabi(ਵਿਦੇਸ਼)

ਕੈਨੇਡੀਅਨ ਸੂਬੇ 'ਚ ਦਸਤਾਰ 'ਤੇ ਪਾਬੰਦੀ ਲਗਾਉਣ ਦਾ ਮਾਮਲਾ ਭਖਿਆ, ਕਾਨੂੰਨ ਰੱਦ ਕਰਨ ਦੀ ਮੰਗ

  • Edited By Vandana,
  • Updated: 29 Sep, 2024 11:28 AM
Canada
case of banning turban incanadian province increased demand to repeal law
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ-  32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ 'ਬਿੱਲ-21' ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਹੈ ਜਿਸ ਵਿੱਚ ਜਨਤਕ ਖੇਤਰ ਵਿੱਚ ਨੌਕਰੀਪੇਸ਼ਾ ਸਿੱਖਾਂ ਨੂੰ ਦਫ਼ਤਰਾਂ ਅਤੇ ਕੰਮ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਈ ਗਈ ਹੈ। 

ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ 'ਤੇ ਉਲੰਘਣਾ ਕਰਦਾ ਹੈ ਜਿਸ 'ਤੇ ਕੈਨੇਡਾ ਸਰਕਾਰ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ ਭਖਵੇਂ ਮਾਮਲੇ 'ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਬਿਆਨ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੈਨੇਡਾ ਮੁਲਕ ਦਾ ਸੰਵਿਧਾਨ ਸਾਰੇ ਦੇਸ਼ ਦੇ ਨਾਗਰਿਕਾਂ ਨੂੰ ਧਰਮ ਦੀ ਆਜ਼ਾਦੀ ਦੀ ਗਾਰੰਟੀ ਦਿੰਦਾ ਹੈ। ਇਸ ਤੋਂ ਇਲਾਵਾ ਨਸਲੀ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਕਰਨ ਦੇ ਵਚਨਬੱਧ ਵਾਲੀਆਂ ਸੰਯੁਕਤ ਰਾਸ਼ਟਰ ਦੀਆਂ ਸੰਧੀਆਂ ਨੂੰ ਕੈਨੇਡਾ ਨੇ ਪ੍ਰਵਾਨ ਕੀਤਾ ਹੋਇਆ ਹੈ। ਉਨਾਂ ਕਿਹਾ ਕਿ ਕਿਊਬਿਕ ਰਾਜ ਦਾ ਇਹ ਕਾਨੂੰਨ ਆਪਣੇ ਨਾਗਰਿਕਾਂ ਨਾਲ ਉਨ੍ਹਾਂ ਦੇ ਧਾਰਮਿਕ ਵਿਸ਼ਵਾਸਾਂ ਦੇ ਅਧਾਰ 'ਤੇ ਵਿਤਕਰੇ ਨੂੰ ਜਾਇਜ਼ ਠਹਿਰਾਉਂਦਾ ਹੈ ਅਤੇ ਉਹਨਾਂ ਦੇ ਬੁਨਿਆਦੀ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।

ਉਨਾਂ ਕਿਊਬਿਕ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਇਹ ਕਾਨੂੰਨ ਸੂਬਾਈ ਸਰਕਾਰ ਨੂੰ ਧਾਰਮਿਕ ਪ੍ਰਗਟਾਵੇ ਦੀ ਉਲੰਘਣਾ ਕਰਨ ਅਤੇ ਪ੍ਰਸ਼ਾਸ਼ਨ ਨੂੰ ਇਹ ਲਾਗੂ ਕਰਨ ਦੀ ਆਗਿਆ ਦਿੰਦਾ ਹੋਇਆ ਇੱਕ ਖ਼ਤਰਨਾਕ ਮਿਸਾਲ ਕਾਇਮ ਕਰਦਾ ਹੈ ਕਿ ਇਸਦੇ ਵਸਨੀਕ ਕੀ ਪਹਿਨਣ ਜਾਂ ਕੀ ਨਾ ਪਹਿਨਣ। ਡਾ. ਕੰਵਲਜੀਤ ਕੌਰ ਨੇ ਯੂ.ਐਨ.ਐਚ.ਆਰ.ਸੀ., ਨਾਗਰਿਕ ਸੁਤੰਤਰਤਾ ਸੰਗਠਨਾਂ, ਕੈਨੇਡਾ ਦੇ ਸਮੂਹ ਸੰਸਦ ਮੈਂਬਰਾਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਨੂੰ ਕਿਊਬਿਕ ਵਿੱਚ ਧਾਰਮਿਕ ਆਜ਼ਾਦੀ 'ਤੇ ਹੋਏ ਇਸ ਹਮਲੇ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਅਪੀਲ ਕੀਤੀ ਕਿ ਉਹ ਵਿਵਾਦਤ ਬਿੱਲ-21 ਦੇ ਵਿਰੋਧ ਵਿੱਚ ਸ਼ਾਮਲ ਹੋ ਕੇ ਉਥੇ ਵੱਸਦੇ ਸਿੱਖਾਂ ਨੂੰ ਬਣਦਾ ਇਨਸਾਫ ਦਿਵਾਉਣ ਲਈ ਇਸ ਕਾਨੂੰਨ ਨੂੰ ਅੰਤਰਰਾਸ਼ਟਰੀ ਨਿਆਂ ਅਦਾਲਤ ਵਿੱਚ ਚੁਣੌਤੀ ਦੇਵੇ।

ਪੜ੍ਹੋ ਇਹ ਅਹਿਮ ਖ਼ਬਰ- ਬੈਲਜੀਅਮ ਯੂਨੀਵਰਸਿਟੀ ਨੇ 'ਔਰਤ' ਨੂੰ ਲੈ ਕੇ ਪੋਪ ਫ੍ਰਾਂਸਿਸ ਦੀਆਂ ਟਿੱਪਣੀਆਂ ਦੀ ਕੀਤੀ ਨਿੰਦਾ

ਕੌਂਸਲ ਦੀ ਪ੍ਰਧਾਨ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਨੂੰ ਆਪਣਾ ਧਰਮ ਨਿਭਾਉਣ ਲਈ ਆਪੋ-ਆਪਣੇ ਮੁਲਕਾਂ ਵਿੱਚ ਲਾਜ਼ਮੀ ਕਕਾਰ ਪਹਿਨਣ, ਦਸਤਾਰ ਸਜਾਉਣ ਅਤੇ ਦਾੜੀ-ਕੇਸ ਰੱਖਦੇ ਹੋਏ ਆਪਣੀ ਧਾਰਮਿਕ ਪਛਾਣ ਬਣਾਈ ਰੱਖਣ ਦੀ ਪੂਰੀ ਇਜਾਜ਼ਤ ਹੈ ਪਰ ਸਿਰਫ ਕਿਊਬਿਕ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਦੱਸਣਯੋਗ ਹੈ ਕਿ ਧਰਮ ਨਿਰਪੱਖਤਾ ਦੀ ਆੜ ਹੇਠ ਕਿਊਬਿਕ ਸੂਬੇ ਦਾ 'ਬਿੱਲ 21' ਅਧਿਆਪਕਾਂ, ਪੁਲਸ ਅਧਿਕਾਰੀਆਂ, ਵਕੀਲਾਂ ਅਤੇ ਹੋਰ ਜਨਤਕ ਖੇਤਰ ਦੇ ਕਰਮਚਾਰੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ, ਜਿਵੇਂ ਕਿ ਮੁਸਲਮਾਨਾਂ ਲਈ ਹੈੱਡ ਸਕਾਰਫ਼, ਸਿੱਖਾਂ ਲਈ ਦਸਤਾਰ, ਯਹੂਦੀਆਂ ਲਈ ਯਾਰਮੁਲਕੇ ਅਤੇ ਈਸਾਈਆਂ ਨੂੰ ਕ੍ਰਾਸ ਪਹਿਨਣ ਤੋਂ ਰੋਕਦਾ ਹੈ।
ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਨਾ ਸਿਰਫ਼ ਧਾਰਮਿਕ ਆਜ਼ਾਦੀ ਨੂੰ ਸੀਮਤ ਕਰਦਾ ਹੈ ਸਗੋਂ ਕਿਊਬਿਕ ਰਾਜ ਵਿੱਚ ਨਸਲੀ ਅਤੇ ਧਾਰਮਿਕ ਘੱਟ ਗਿਣਤੀਆਂ ਨੂੰ ਗੈਰ-ਅਨੁਪਾਤਕ ਤੌਰ 'ਤੇ ਪ੍ਰਭਾਵਿਤ ਕਰਦਾ ਹੋਇਆ ਉਨ੍ਹਾਂ ਧਰਮਾਂ ਦੇ ਨਾਗਰਿਕਾਂ ਦੀ ਸੂਬੇ ਵਿੱਚੋਂ ਬੇਦਖਲ ਕਰਨ ਦਾ ਮਾਹੌਲ ਵੀ ਬਣਾਉਂਦਾ ਹੈ। ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਨੇ ਕਿਹਾ ਕਿ 'ਬਿੱਲ 21' ਕੈਨੇਡਾ ਦੇ ਸੰਵਿਧਾਨ ਵਿੱਚ ਦਰਜ ਜਨਤਕ ਪ੍ਰਗਟਾਵੇ ਅਤੇ ਧਰਮ ਦੀ ਆਜ਼ਾਦੀ ਦੀ ਸ਼ਰੇਆਮ ਉਲੰਘਣਾ ਕਰਦਾ ਹੈ। ਇਸ ਤੋਂ ਇਲਾਵਾ ਇਹ ਕਾਨੂੰਨ ਧਾਰਮਿਕ ਚਿੰਨ੍ਹ ਪਹਿਨਣ ਵਾਲੇ ਨਾਗਰਿਕਾਂ ਨੂੰ ਆਪਣਾ ਬਿਹਤਰ ਭਵਿੱਖ ਸਿਰਜਣ, ਜਨਤਕ ਸੇਵਾਵਾਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਘੱਟ ਕਰਨ ਅਤੇ ਪੇਸ਼ੇਵਰ ਵਿਕਾਸ ਦੇ ਮੌਕਿਆਂ ਨੂੰ ਸੀਮਤ ਕਰਦਾ ਹੈ। ਉਨਾਂ 'ਬਿੱਲ 21' ਦੇ ਮਾੜੇ ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਨੂੰ ਹੋਰ ਉਜਾਗਰ ਕਰਦਿਆਂ ਕਿ ਬਹੁਤ ਸਾਰੇ ਪ੍ਰਤਿਭਾਸ਼ਾਲੀ ਪੇਸ਼ੇਵਰ ਕਿਊਬਿਕ ਛੱਡ ਕੇ ਕੈਨੇਡਾ ਦੇ ਹੋਰ ਸੂਬਿਆਂ ਵਿੱਚ ਨੌਕਰੀਆਂ ਲੱਭਣ ਲਈ ਹਿਜਰਤ ਕਰ ਗਏ ਹਨ। ਇਸ ਕਰਕੇ ਕਿਊਬਿਕ ਤੋਂ ਰੌਸ਼ਨ ਦਿਮਾਗ ਧਾਰਮਿਕ ਸਿੱਖਾਂ ਦਾ ਨਿਕਾਸ ਉਨ੍ਹਾਂ ਸੂਬਿਆਂ ਵਿੱਚ ਹੋ ਰਿਹਾ ਹੈ ਜੋ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਦੇ ਅਧਿਕਾਰਾਂ ਦਾ ਸਨਮਾਨ ਕਰਦੇ ਹਨ। 

ਗਲੋਬਲ ਸਿੱਖ ਕੌਂਸਲ ਨੇ 'ਬਿੱਲ 21' ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਥੇ ਸਭ ਧਰਮਾਂ ਨਾਲ ਸਬੰਧਿਤ ਸਾਰੇ ਜਨਤਕ ਕਰਮਚਾਰੀਆਂ ਨੂੰ ਵੀ ਕਿਊਬਿਕ ਦੀ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਵਿਧਾਨ ਸਭਾ ਦੇ ਚੁਣੇ ਮੈਂਬਰਾਂ ਵਾਂਗ ਧਰਮ ਦੇ ਪ੍ਰਗਟਾਵੇ ਵਜੋਂ ਧਾਰਮਿਕ ਚਿੰਨ ਪਹਿਨਣ ਲਈ ਅਧਿਕਾਰ ਦਿੱਤੇ ਜਾਣ। ਡਾ. ਕੰਵਲਜੀਤ ਕੌਰ ਨੇ ਕਿਹਾ ਕਿ ਕਿਊਬਿਕ ਵਿੱਚ ਸਾਰੇ ਭਾਈਚਾਰਿਆਂ ਦੇ ਧਾਰਮਿਕ ਅਧਿਕਾਰਾਂ ਨੂੰ ਬਹਾਲ ਕਰਨ ਅਤੇ ਪੂਰੇ ਕੈਨੇਡਾ ਵਿੱਚ ਬਰਾਬਰੀ, ਧਾਰਮਿਕ ਆਜ਼ਾਦੀ ਅਤੇ ਸ਼ਮੂਲੀਅਤ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਯਕੀਨੀ ਬਣਾਉਂਦੇ ਹੋਏ ਇਸ ਸਖ਼ਤ ਕਾਨੂੰਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Quebec
  • Dastar
  • Sikh community
  • Demand
  • Canada
  • ਕਿਊਬਿਕ
  • ਦਸਤਾਰ
  • ਸਿੱਖ ਭਾਈਚਾਰਾ
  • ਮੰਗ
  • ਕੈਨੇਡਾ

ਬੈਲਜੀਅਮ ਯੂਨੀਵਰਸਿਟੀ ਨੇ 'ਔਰਤ' ਨੂੰ ਲੈ ਕੇ ਪੋਪ ਫ੍ਰਾਂਸਿਸ ਦੀਆਂ ਟਿੱਪਣੀਆਂ ਦੀ ਕੀਤੀ ਨਿੰਦਾ

NEXT STORY

Stories You May Like

  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • labour day in mahal kalan
    ਮਜ਼ਦੂਰ ਦਿਵਸ ਮੌਕੇ 8 ਘੰਟੇ ਕੰਮ ਦੇ ਕਾਨੂੰਨ ਦੀ ਰੱਖਿਆ ਤੇ ਦਿਹਾੜੀ 700 ਰੁਪਏ ਕਰਨ ਦੀ ਮੰਗ
  • political atmosphere in gurdaspur of the municipal council elections sounded
    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • law and order kolkata police commissioner
    ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਕੋਲਕਾਤਾ ਪੁਲਸ ਕਮਿਸ਼ਨਰ
  • supreme court  pregnancy  law amendment  central government
    ਜਬਰ ਜ਼ਿਨਾਹ ਪੀੜਤਾਂ ਦੀ ਗਰਭ ਅਵਸਥਾ ਖ਼ਤਮ ਕਰਨ ਸੰਬੰਧੀ ਕਾਨੂੰਨ 'ਚ ਸੋਧ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • vijay  s fan sets himself on fire critical condition
    ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ ਭਖਿਆ ਮਾਹੌਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • malaysian pm congratulates vijay
      ਮਲੇਸ਼ੀਆ ਦੇ PM ਨੇ ਵਿਜੇ ਨੂੰ CM ਬਣਨ 'ਤੇ ਦਿੱਤੀਆਂ ਵਧਾਈਆਂ, 'ਦੋਸਤ' ਦੀ...
    • fire in residential building
      ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ
    • indian students in canada
      ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਹੋਈ ਲੁੱਟ! ਆਡਿਟ ’ਚ ਹੋਏ ਵੱਡੇ ਖੁਲਾਸੇ
    • pakistan secretly helped iran
      ਪਾਕਿਸਤਾਨ ਦੀ ਖੁੱਲ੍ਹੀ ਪੋਲ ! ਚੋਰੀ-ਚੋਰੀ ਕੀਤੀ ਈਰਾਨ ਦੀ ਮਦਦ, ਅਮਰੀਕਾ ਨੂੰ...
    • new corona variant
      ਹੰਤਾ ਦੇ ਕਹਿਰ ਵਿਚਾਲੇ ਇਕ ਹੋਰ ਖ਼ਤਰਾ ! ਵਿਗਿਆਨੀਆਂ ਨੇ ਲੱਭਿਆ ਕੋਰੋਨਾ ਦਾ ਨਵਾਂ...
    • thailand ex pm
      ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸ਼ਿਨਾਵਾਤਰਾ ਜੇਲ੍ਹ ਤੋਂ ਰਿਹਾਅ
    • france incident
      ਫਰਾਂਸ 'ਚ ਅੰਨ੍ਹੇਵਾਹ ਫਾਇਰਿੰਗ ! 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ
    • it can be difficult to scold children daily
      ਬੱਚਿਆਂ ਨੂੰ ਰੋਜ਼ਾਨਾ ਡਾਂਟਣਾ ਪੈ ਸਕਦਾ ਹੈ ਭਾਰੀ, ਦਿਮਾਗ 'ਤੇ ਪੈ ਰਿਹੈ ਬੁਰਾ ਅਸਰ
    • president trump big announcement
      ਪੈਟਰੋਲ-ਡੀਜ਼ਲ 'ਤੇ ਟੈਕਸ ਹੋਵੇਗਾ ਖ਼ਤਮ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
    • let pakistan
      ਮਾਰਿਆ ਗਿਆ LeT ਦਾ ਚੋਟੀ ਦਾ ਕਮਾਂਡਰ ! ਭੇਤਭਰੇ ਹਾਲਾਤ 'ਚ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +