ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਸੋਮਵਾਰ ਨੂੰ ਕਈ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਬਾਲਗਾਂ ਨੂੰ ਕੋਵਿਡ-19 ਵੈਕਸੀਨ ਦੀ ਬੂਸਟਰ ਖੁਰਾਕ ਦੀ ਸਿਫ਼ਾਰਸ਼ ਕੀਤੀ ਹੈ। ਏਜੰਸੀ ਨੇ ਪਹਿਲਾਂ ਸਾਰੇ ਬਾਲਗਾਂ ਲਈ ਬੂਸਟਰ ਖ਼ੁਰਾਕ ਨੂੰ ਮਨਜ਼ੂਰੀ ਦਿੱਤੀ ਸੀ ਪਰ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਜਾਂ ਲੰਬੇ ਸਮੇਂ ਦੀ ਦੇਖ਼ਭਾਲ ਵਿਚ ਰਹਿ ਰਹੇ ਲੋਕਾਂ ਨੂੰ ਹੀ ਇਹ ਖ਼ੁਰਾਕ ਲਗਾਉਣ ਦੀ ਸਿਫਾਰਸ਼ ਕੀਤੀ ਸੀ।
ਇਹ ਵੀ ਪੜ੍ਹੋ : ਪਾਕਿ ਦੀ ਦਾਦਾਗਿਰੀ, ਅਫ਼ਗਾਨਿਸਤਾਨ ਨੂੰ ਕਣਕ ਤੇ ਦਵਾਈਆਂ ਭੇਜਣ ਲਈ ਭਾਰਤ ਅੱਗੇ ਰੱਖੀ ਇਹ ਸ਼ਰਤ
ਸੀ.ਡੀ.ਸੀ. ਦੇ ਨਿਰਦੇਸ਼ਕ ਡਾ. ਰੋਚੇਲ ਵਾਲੇਂਸਕੀ ਨੇ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ ਓਮੀਕਰੋਨ ਵੇਰੀਐਂਟ ਦੇ ਉਭਰਨ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ, ਜਿਸ ਦੇ ਮਾਮਲੇ ਅਜੇ ਤੱਕ ਅਮਰੀਕਾ ਵਿਚ ਨਹੀਂ ਮਿਲੇ ਹਨ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਥੇ ਵੀ ਮਾਮਲੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਨੇ ਇਕ ਬਿਆਨ ਵਿਚ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ (ਵਾਧੂ) ਖ਼ੁਰਾਕ, ਫਾਈਜ਼ਰ ਜਾਂ ਮੋਡੇਰਨਾ ਦੀ ਖ਼ੁਰਾਕ ਲੈਣ ਦੇ 6 ਮਹੀਨੇ ਬਾਅਦ ਲੈਣੀ ਚਾਹੀਦੀ ਹੈ ਅਤੇ ਜਾਨਸਨ ਐਂਡ ਜੌਨਸਨ ਵੈਕਸੀਨ ਦੀ ਖ਼ੁਰਾਕ ਲੈਣ ਤੋਂ 2 ਮਹੀਨੇ ਬਾਅਦ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੂੰ ਲੈ ਕੇ WHO ਨੇ ਜਾਰੀ ਕੀਤੀ ‘ਹਾਈ ਰਿਸਕ’ ਦੀ ਚਿਤਾਵਨੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਾਕਿਸਤਾਨ ਨੇ ਅਫਗਾਨਿਸਤਾਨ ਦੀ ਸਥਿਤੀ 'ਤੇ OIC ਕੌਂਸਲ ਦੇ ਸੈਸ਼ਨ ਦੀ ਮੇਜ਼ਬਾਨੀ ਦੀ ਕੀਤੀ ਪੇਸ਼ਕਸ਼
NEXT STORY