ਪੈਰਿਸ-ਦੇਸ਼ 'ਚ ਕੋਵਿਡ-19 ਦੇ ਮਾਮਲਿਆਂ 'ਚ ਵਾਧੇ ਦਰਮਿਆਨ ਫਰਾਂਸ ਦੇ ਪ੍ਰਧਾਨ ਮੰਤਰੀ ਜੀਨ ਕੈਸਟੇਕਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਰੂਪ ਨਾਲ ਕ੍ਰਿਸਮਸ ਮੰਨਾ ਸਕਦੇ ਹਨ ਪਰ ਉਨ੍ਹਾਂ ਨੂੰ ਮਹਾਮਾਰੀ ਰੋਕੂ ਨਿਯਮਾਂ ਦਾ ਪਾਲਣ ਜ਼ਰੂਰ ਕਰਨਾ ਚਾਹੀਦਾ। ਕੈਸਟੇਕਸ ਨੇ ਸ਼ੁੱਕਰਵਾਰ ਨੂੰ ਰੇਡੀਓ 'ਫਰਾਂਸ ਬਲੂ' ਨਾਲ ਇਕ ਇੰਟਰਵਿਊ 'ਚ ਕਿਹਾ ਕਿ 'ਲੋਕ ਕ੍ਰਿਸਮਸ ਆਮ ਰੂਪ ਨਾਲ ਮੰਨਾ ਸਕਦੇ ਹਨ ਪਰ ਸਾਨੂੰ ਨਿਯਮਾਂ ਦਾ ਸਨਮਾਨ ਕਰਨਾ ਚਾਹੀਦਾ ਅਤੇ ਟੀਕਾ ਲਵਾਉਣਾ ਚਾਹੀਦਾ।
ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕਾ ਨੇ ਦੋ ਸ਼੍ਰੀਲੰਕਾਈ ਫੌਜੀ ਅਧਿਕਾਰੀਆਂ 'ਤੇ ਲਾਈ ਪਾਬੰਦੀ
ਨਵੇਂ ਅੰਕੜਿਆਂ ਮੁਤਾਬਕ, ਫਰਾਂਸ 'ਚ ਰੋਜ਼ਾਨਾ ਇਨਫੈਕਸ਼ਨ ਦੇ 44,000 ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ ਅਤੇ ਇਹ ਵਾਧਾ ਪਿਛਲੇ ਹਫਤੇ ਦੀ ਤੁਲਨਾ 'ਚ 36 ਫੀਸਦੀ ਜ਼ਿਆਦਾ ਹੈ। ਸਰਕਾਰ ਨੇ ਸੋਮਵਾਰ ਨੂੰ ਹੁਕਮ ਜਾਰੀ ਕਰ ਨਾਈਟਕਲੱਬ 6 ਜਨਵਰੀ ਤੱਕ ਲਈ ਬੰਦ ਕਰ ਦਿੱਤੇ ਅਤੇ ਸਰੀਰਕ ਦੂਰੀਆਂ ਦੇ ਉਪਾਅ ਨੂੰ ਸਖਤ ਕਰ ਦਿੱਤਾ। ਕੈਸਟੇਕਸ ਨੇ ਕਿਹਾ ਕਿ ਸਰਕਾਰ ਜਨਤਕ ਪ੍ਰੋਗਰਾਮਾਂ 'ਤੇ ਰੋਕ ਲਾਉਣ ਵਾਲੇ ਇਕ ਹੋਰ ਲਾਕਡਾਊਨ 'ਤੇ ਵਿਚਾਰ ਨਹੀਂ ਕਰ ਰਹੀ ਹੈ।
ਇਹ ਵੀ ਪੜ੍ਹੋ : ਯੂਕ੍ਰੇਨ ਵਿਰੁੱਧ ਕਾਰਵਾਈ ਦੀ ਰੂਸ ਨੂੰ ਚੁਕਾਉਣੀ ਪਵੇਗੀ ਵੱਡੀ ਕੀਮਤ : ਬ੍ਰਿਟੇਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕਾ ਨੇ ਦੋ ਸ਼੍ਰੀਲੰਕਾਈ ਫੌਜੀ ਅਧਿਕਾਰੀਆਂ 'ਤੇ ਲਾਈ ਪਾਬੰਦੀ
NEXT STORY