ਰੋਮ (ਕੈਂਥ) - ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅੰਗਰੇਜ ਹਕੂਮਤ ਨਾਲ ਮੱਥਾ ਲਾਉਣ ਵਾਲੇ ਅਤੇ ਦੇਸ਼ ਲਈ ਜਿੰਦਗੀ ਕਰਬਾਨ ਵਾਲੇ ਮਹਾਨ ਕ੍ਰਾਂਤੀਕਾਰੀ ਭਰ ਜਵਾਨੀ ’ਚ ਸ਼ਹੀਦੀ ਪਾਉਣ ਵਾਲੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 117ਵਾਂ ਜਨਮ ਦਿਹਾੜਾ ਇਟਲੀ ਦੇ ਸੂਬਾ ਲਾਸੀਓ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਨੌਜਵਾਨਾਂ ਵਲੋ “ਕਫੈ ਦਿੱਲ ਗਾਤੋ’’ (Caffe Del Gatto) ਬਾਰ ਵਿਖੇ ਇਕੱਤਰ ਹੋ ਕੇ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਨੌਜਵਾਨਾ ਵਲੋ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਸ. ਭਗਤ ਸਿੰਘ ਨੌਜਵਾਨਾਂ ਲਈ ਇਕ ਹੀਰੋ ਤੇ ਪ੍ਰਰੇਣਾ ਸ੍ਰੋਤ ਹਨ ਜਿਨ੍ਹਾਂ ਆਪਣੀ ਸ਼ਹਾਦਤ ਭਾਰਤ ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋ ਅਜ਼ਾਦ ਕਰਵਾਉਣ ਲਈ ਦਿੱਤੀ ਸੀ।

ਇਸ ਮੌਕੇ ਕੁਲਵਿੰਦਰ ਸਿੰਘ ਸਲੋਹ, ਕੁਲਵਿੰਦਰ ਸਿੰਘ ਕਿੰਦਾ, ਸੁਖਜਿੰਦਰ ਸਿੰਘ ਕਾਲਰੂ, ਸੋਨੀ ਔਜਲਾ, ਹਨੀ ਬਾਜਵਾ, ਸੋਨੀ ਸਿਆਣ, ਪਰਮਜੀਤ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਸਾਬੀ, ਮਨੀ, ਸੁੱਖੀ, ਲੈਹਿਬਰ ਸਿੰਘ, ਦਲਜੀਤ ਭੁੱਲਰ ਸਮੇਤ ਆਦਿ ਹੋਰ ਬਹੁਤ ਸਾਰੇ ਨੌਜਵਾਨਾਂ ਵਲੋ ਕੇਂਕ ਕੱਟ ਕੇ ਜਨਮ ਦਿਹਾੜਾ ਮਨਾਇਆ। ਇਸ ਮੌਕੇ ਸ਼ਹੀਦ ਸ. ਭਗਤ ਸਿੰਘ ਨੂੰ ਸਿੰਜਦਾ ਕਰਦਿਆਂ ਨੌਜਵਾਨਾਂ ਨੇ ਸ਼ਹੀਦਾਂ ਦੇ ਅਧੂਰੇ ਸੁਪਨੇ ਪੂਰਾ ਕਰਨ ਦੀ ਗੱਲ ਵੀ ਜ਼ੋਰ ਦੇ ਕਿ ਆਖੀ।
ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ ’ਚ ਆਏ ਹੜ੍ਹ ਤੇ ਜ਼ਮੀਨ ਖਿਸਕਣ ਕਾਰਨ ਮੌਤਾਂ ਦੀ ਗਿਣਤੀ ’ਚ ਹੋਇਆ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਚੀਨ ਨੇ ਜੰਗ 'ਤੇ ਜਤਾਈ 'ਡੂੰਘੀ ਚਿੰਤਾ', ਸਾਰੀਆਂ ਧਿਰਾਂ ਨੂੰ ਤਣਾਅ ਘਟਾਉਣ ਦੀ ਕੀਤੀ ਅਪੀਲ
NEXT STORY