ਰੋਮ/ਵਿਰੋਨਾ (ਇਟਲੀ) (ਵਿੱਕੀ ਬਟਾਲਾ)— ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਲੋਨੀਗੋ ਵਿਚੈਂਸਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸਹੀਦੀ ਦਿਹਾੜਾ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਵਿਚ ਕਥਾਵਾਚਕ ਭਾਈ ਕੁਲਵਿੰਦਰ ਸਿੰਘ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਦੀ ਜੀਵਨੀ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਸਥਾਪਨਾ ਦੇ ਇਤਿਹਾਸ ਤੋਂ ਇਕੱਤਰ ਸੰਗਤਾਂ ਨੂੰ ਜਾਣੂੰ ਕਰਵਾਇਆ। 
ਇਸ ਮੌਕੇ ਸਮੂਹ ਇਲਾਕੇ ਦੀਆਂ ਸੰਗਤਾਂ ਵਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਗੂਰਦੁਆਰਾ ਸਾਹਿਬ ਜੀ ਕਮੇਟੀ ਵਲੋਂ ਕਥਾਵਾਚਕ ਭਾਈ ਕੁਲਵਿੰਦਰ ਸਿੰਘ ਨੂੰ ਗੁਰੂ ਸਾਹਿਬ ਜੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਸੋਂਦੇ ਸਮੇਂ ਬੰਦ ਕਰ ਕੇ ਵੀ ਕੋਲ ਨਾ ਰੱਖੋ ਸਮਾਰਟ ਫੋਨ ਕਿਉਂਕਿ...
NEXT STORY