ਰੋਮ (ਕੈਂਥ) : ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ 421ਵੇਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੁਨੀਆਂ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸ਼ੋ-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਸਜਾਏ ਗਏ, ਜਿਨ੍ਹਾਂ ਵਿੱਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਲਾਸੀਓ ਸੂਬੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿੱਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਵਿਸ਼ਾਲ ਨਗਰ ਕੀਤਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ 31 ਅਗਸਤ ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ ਜਿਸ ਵਿੱਚ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾਵਾਚਕ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ। ਇਸ ਗੁਰਪਰਬ ਮੌਕੇ ਹਜ਼ੂਰੀ ਜੱਥਾ ਭਾਈ ਸਾਹਿਬ ਭਾਈ ਤਰਸੇਮ ਸਿੰਘ ਪਾਤੜਾ ਤੇ ਇੰਗਲੈਂਡ ਤੋਂ ਜਾਗੋ ਵਾਲਾ ਕਵੀਸ਼ਰ ਜੱਥਾ ਵਿਸ਼ੇਸ਼ ਹਾਜ਼ਰੀ ਭਰਨਗੇ।

ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਗੁਰਮੁੱਖ ਸਿੰਘ ਹਜ਼ਾਰਾ ਮੁੱਖ ਸੇਵਾਦਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਬੋਰਗੋ ਹਰਮਾਦਾ (ਲਾਤੀਨਾ) ਨੇ ਦਿੰਦਿਆਂ ਕਿਹਾ ਕਿ ਇਹ ਸਮਾਗਮ 4 ਰੋਜ਼ਾ ਹੈ ਜਿਹੜਾ 28 ਅਗਸਤ ਤੋਂ 31 ਅਗਸਤ ਤੱਕ ਹੋਵੇਗਾ ਜਿਸ 'ਚ ਵਿਸ਼ਾਲ ਧਾਰਮਿਕ ਦੀਵਾਨ ਦੇ ਨਾਲ ਨਗਰ ਕੀਰਤਨ ਤੇਰਾਚੀਨਾ ਵਿਖੇ 31 ਅਗਸਤ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਸਜਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਜੀਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਪੜੇ ਪਾਉਣਾ ਮਨ੍ਹਾ ਹੈ! ਅਜੀਬੋ-ਗਰੀਬ ਨਿਯਮਾਂ ਕਾਰਨ ਚਰਚਾ 'ਚ ਆਇਆ ਇਹ ਕਰੂਜ਼
NEXT STORY