ਬ੍ਰਿਸਬੇਨ (ਸੁਰਿੰਦਰਪਾਲ ਖੁਰਦ)— ਗੁਰਦੁਆਰਾ ਸਿੰਘ ਸਭਾ ਟੈਂਗਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਦੀ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਭਾਈ ਅਮਰਜੀਤ ਸਿੰਘ ਨਾਗਰਾ, ਭਾਈ ਜਗਤਾਰ ਸਿੰਘ ਤੇ ਭਾਈ ਹਰਬੰਸ ਸਿੰਘ ਦਾ ਰਾਗੀ ਜਥਾ, ਭਾਈ ਨਿਰਮਲ ਸਿੰਘ ਭੌਰ ਦੇ ਢਾਡੀ ਜਥੇ ਤੇ ਕਥਾ ਵਾਚਕ ਗਿਆਨੀ ਪਾਲ ਸਿੰਘ ਆਦਿ ਦੇ ਪੰਥ ਪ੍ਰਸਿੱਧ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ ਤੇ ਕਥਾ ਵਿਚਾਰਾਂ ਨਾਲ ਗੁਰੂ ਸਾਹਿਬਾਨ ਜੀ ਦੇ ਜੀਵਨ ਫਲਸਫੇ ਬਾਰੇ ਚਾਨਣਾ ਪਾਇਆ ਗਿਆ। ਉਪਰੰਤ ਗੁਰੂ ਘਰ ਦੇ ਸੇਵਾਦਾਰ ਪਰਮਿੰਦਰ ਸਿੰਘ ਨੇ ਸੰਗਤਾਂ ਨੂੰ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨਾ ਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਨਾ ਚਾਹੀਦਾ ਹੈ।
ਆਬੂਧਾਬੀ 'ਚ 8 ਭਾਰਤੀਆਂ ਦਾ ਲੱਗਾ ਜੈਕਪਾਟ, ਬਣੇ ਕਰੋੜਪਤੀ
NEXT STORY