ਨਵੀਂ ਦਿੱਲੀ— ਭਾਰਤ 'ਚ ਬੰਦ ਪਾਕਿਸਤਾਨ ਕੈਦੀਆਂ ਦੀ ਰਿਹਾਈ ਦੇ ਮਾਮਲੇ 'ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਰਜ ਕਰ ਦੱਸਿਆ ਕਿ ਸਰਕਾਰ ਨੇ ਭਾਰਤੀ ਜੇਲ 'ਚ ਬੰਦ 56 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਖਿਲਾਫ ਕਿਸੇ ਵੀ ਤਰ੍ਹਾਂ ਦਾ ਮਾਮਲਾ ਨਹੀਂ ਬਣਦਾ ਹੈ ਪਰ ਪਾਕਿਸਤਾਨ ਨੇ ਇਨ੍ਹਾਂ ਕੈਦੀਆਂ ਨੂੰ ਆਪਣੇ ਦੇਸ਼ ਦਾ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਭਾਰਤੀ ਜੇਲਾਂ 'ਚ ਬੰਦ ਪਾਕਿਸਤਾਨੀ ਨਾਗਰਿਕਾਂ ਦੇ ਮਾਮਲੇ 'ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਜਿਹੜਾ ਹਲਫਨਾਮਾ ਦਰਜ ਕੀਤਾ ਹੈ, ਉਸ 'ਚ ਕਈ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆਏ ਹਨ। ਹਲਫਨਾਮਾ 'ਚ ਦੱਸਿਆ ਗਿਆ ਹੈ ਕਿ ਸਰਕਾਰ ਨੇ ਭਾਰਤੀ ਜੇਲਾਂ 'ਚ ਬੰਦ 56 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਖਿਲਾਫ ਕਿਸੇ ਵੀ ਤਰ੍ਹਾਂ ਦਾ ਕੋਈ ਮਾਮਲਾ ਨਹੀਂ ਬਣਦਾ ਸੀ ਪਰ ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਾਕਿਸਤਾਨ ਨੇ ਇਨ੍ਹਾਂ ਨਾਗਰਿਕਾਂ ਨੂੰ ਆਪਣਾ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਹਲਫਨਾਮੇ 'ਚ ਦੱਸਿਆ ਗਿਆ ਹੈ ਕਿ 21 ਕੈਦੀ ਮਾਨਸਿਕ ਰੋਗੀ ਬਣ ਗਏ ਹਨ, ਜਿਨ੍ਹਾਂ 'ਚੋਂ 10 ਨੂੰ ਪਾਕਿਸਤਾਨ ਭੇਜ ਦਿੱਤਾ ਗਿਆ ਹੈ ਜਦਕਿ 4 ਦੀ ਮੌਤ ਹੋ ਚੁੱਕੀ ਹੈ, ਬਾਕੀ ਲੋਕਾਂ ਨੂੰ ਪਾਕਿ ਆਪਣੇ ਦੇਸ਼ ਦਾ ਨਾਗਰਿਕ ਸਵਿਕਾਰ ਨਹੀਂ ਕਰ ਰਿਹਾ ਹੈ।
ਸਾਬਕਾ ਜਾਸੂਸ ਨੂੰ ਜ਼ਹਿਰ ਦੇਣ ਦਾ ਫੈਸਲਾ ਪੁਤਿਨ ਦਾ : ਬ੍ਰਿਟੇਨ
NEXT STORY