ਕੋਲੰਬੋ (ਬਿਊਰੋ)- ਸ਼੍ਰੀਲੰਕਾ ਦੇ ਮੌਸਮ ਵਿਭਾਗ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਅਗਲੇ 48 ਘੰਟਿਆਂ ਦੇ ਅੰਦਰ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦੀ ਉਮੀਦ ਹੈ। ਇਸ ਦੌਰਾਨ ਸਿੰਚਾਈ ਵਿਭਾਗ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਕਈ ਜਲ ਭੰਡਾਰਾਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਨਾਲ ਨਦੀਆਂ ਦੇ ਨੇੜੇ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਹੜ੍ਹਾਂ ਲਈ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ NIA ਦੀ ਰੇਡ
ਦੇਸ਼ ਦੇ ਰੇਲਵੇ ਵਿਭਾਗ ਨੇ ਐਲਾਨ ਕੀਤਾ ਕਿ ਮਾਮੂਲੀ ਚੱਟਾਨ ਅਤੇ ਮਿੱਟੀ ਖਿਸਕਣ ਕਾਰਨ ਮੱਧ ਸ਼੍ਰੀਲੰਕਾ 'ਚ ਰੇਲ ਸੇਵਾਵਾਂ ਠੱਪ ਹੋ ਗਈਆਂ ਹਨ ਅਤੇ ਕਈ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਨੈਸ਼ਨਲ ਬਿਲਡਿੰਗ ਰਿਸਰਚ ਆਰਗੇਨਾਈਜੇਸ਼ਨ ਨੇ ਕਿਹਾ ਕਿ ਦੇਸ਼ ਦੇ ਚਾਰ ਜ਼ਿਲ੍ਹੇ ਜ਼ਮੀਨ ਖਿਸਕਣ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੁਲਸ ਨਾਲ ਮੁੱਠਭੇੜ ਦੌਰਾਨ ਫ਼ਰਾਰ ਹੋਇਆ ਗੈਂਗਸਟਰ ਅਜੇ ਬਾਊਂਸਰ ਗ੍ਰਿਫ਼ਤਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਯੂਕ੍ਰੇਨ 'ਚ ਰੂਸੀ ਹਮਲਿਆਂ ਦਾ ਕਹਿਰ, 16 ਲੋਕਾਂ ਦੀ ਮੌਤ
NEXT STORY