ਵੈਨਕੂਵਰ (ਮਲਕੀਤ ਸਿੰਘ)- ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ 'ਚੜ੍ਹਦੀ ਕਲਾ ਬ੍ਰਦਰਹੁਡਜ਼' ਐਸੋਸੀਏਸ਼ਨ ਵੱਲੋਂ ਆਪਣੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਆਰਥਿਕ ਮਦਦ ਕਰਨ ਦਾ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਭਾਈਚਾਰੇ ਦੇ ਸਾਂਝੇ ਉੱਦਮ ਸਦਕਾ ਉਕਤ ਐਸੋਸੀਏਸ਼ਨ ਵੱਲੋਂ ਇਕੱਤਰ ਕੀਤੀ ਗਈ 12 ਹਜ਼ਾਰ ਡਾਲਰ ਦੀ ਰਾਸ਼ੀ ਦਾ ਡਰਾਫਟ ਸਿੱਖੀ ਅਵੈਰਨੈਸ ਗਰੁੱਪ ਦੇ ਡਾਇਰੈਕਟਰ ਸਮਨਦੀਪ ਸਿੰਘ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਬੋਲਦਿਆਂ ਐੱਮ.ਐੱਲ.ਏ. ਬ੍ਰਾਇਨ ਟੈਪਰ ਨੇ ਉਕਤ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਅਜਿਹੇ ਸ਼ਲਾਘਾਯੋਗ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਉੱਘੇ ਟੀ.ਵੀ. ਹੋਸਟ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਮਾਨ ਟਕਲਾ, ਬਲਜੀਤ ਸਿੰਘ ਰਾਏ, ਲਖਬੀਰ ਗਰੇਵਾਲ, ਹਰਦਮ ਮਾਨ, ਮਨਜੀਤ ਸਿੰਘ ਚੀਮਾ, ਸੰਦੀਪ ਧੰਜੂ, ਅਵਤਾਰ ਸਿੰਘ ਧਨੋਆ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ ਲੱਧੜ, ਦਮਨਦੀਪ ਸਿੰਘ, ਨਿਰੰਜਨ ਸਿੰਘ ਲੇਹਿਲ, ਬੁੱਧੀ ਕਪੂਰ, ਹਰਵਿੰਦਰ ਸਿੰਘ ਖਾਲਸਾ ਅਤੇ ਮਲਕੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ। ਅਖੀਰ 'ਚ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਦਿਲਾਵਰੀ ਵੱਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ- ''ਨੋਬਲ ਲਈ ਨਹੀਂ, ਲੋਕਾਂ ਦੀ ਜਾਨ ਬਚਾਉਣ ਲਈ...'' , ਟਰੰਪ ਨੇ ਮੁੜ ਲਿਆ ਭਾਰਤ-ਪਾਕਿ ਜੰਗ ਰੁਕਵਾਉਣ ਦਾ ਕ੍ਰੈਡਿਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੂਸ 'ਚ ਮਿਲਿਆ 340 ਕੈਰੇਟ ਦਾ ਹੀਰਾ
NEXT STORY