ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)—ਆਸਟ੍ਰੇਲੀਆ ਵਸਦੇ ਕਾਂਗਰਸੀ ਸਮਾਰਥਕਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਅਹਿਮ ਐਲਾਨਾਂ ਦੀ ਵਿਦੇਸ਼ਾਂ 'ਚ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬੀ ਕਲਚਰਲ ਐਸੋਸੀਏਸ਼ਨ ਆਫ਼ ਕੁਈਨਜ਼ਲੈਂਡ ਦੇ ਪ੍ਰਧਾਨ ਅਵਨਿੰਦਰ ਸਿੰਘ ਲਾਲੀ ਤੇ ਸੀਨੀਅਰ ਯੂਥ ਕਾਂਗਰਸੀ ਆਗੂ ਜਗਤਾਰ ਸਿੰਘ ਨਾਗਰੀ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਕਰਜ਼ੇ 'ਚੋਂ ਕੱਢਣ ਲਈ ਛੋਟੇ ਤੇ ਦਰਮਿਆਨੇ ਪੰਜ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਦੋ ਲੱਖ ਰੁਪਏ ਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਆਦਿ ਦੇ ਫੈਸਲਿਆਂ ਨਾਲ ਕਰੀਬ 18.5 ਲੱਖ ਕਿਸਾਨ ਪਰਿਵਾਰਾਂ 'ਚੋਂ ਕਰੀਬ 10.25 ਲੱਖ ਨੂੰ ਫ਼ਾਇਦਾ ਹੋਵੇਗਾ। ਖ਼ੁਦਕੁਸ਼ੀ ਪੀੜਤ ਪਰਿਵਾਰਾਂ ਲਈ ਰਾਹਤ ਦੀ ਰਕਮ ਤਿੰੰਨ ਲੱਖ ਰੁਪਏ ਤੋਂ ਵਧਾ ਕੇ ਪੰਜ ਲੱਖ ਰੁਪਏ ਕਰਨ, ਵਿਧਾਨ ਸਭਾ ਦੀ ਇੱਕ ਕਮੇਟੀ ਖੁਦਕੁਸ਼ੀ ਪੀੜਤ ਪਰਿਵਾਰਾਂ ਤੋਂ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾ ਕੇ ਰਿਪੋਰਟ ਤਿਆਰ ਕਰਨ, ਸਨਅਤਾਂ ਲਈ ਬਿਜਲੀ ਦੀ ਦਰ ਪੰਜ ਰੁਪਏ ਪ੍ਰਤੀ ਯੂਨਿਟ ਹੀ ਕਾਇਮ ਰੱਖਣ, ਸਿੱਖਿਆ ਦੇ ਖੇਤਰ 'ਚ ਲੜਕੀਆਂ ਲਈ ਸਰਕਾਰੀ ਅਦਾਰਿਆਂ 'ਚ ਪੀ.ਐਚ.ਡੀ ਤੱਕ ਦੀ ਮੁਫਤ ਸਿੱਖਿਆ ਆਦਿ ਦੇ ਇਤਿਹਾਸਕ ਫ਼ੈਸਲੇ ਬਹੁਤ ਹੀ ਸ਼ਲਾਘਾਯੋਗ ਹਨ ਇਨ੍ਹਾਂ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਤੇ ਖ਼ੁਸ਼ਹਾਲੀ ਦੇ ਲਈ ਇੱਕ ਨਵੀਂ ਇਬਾਰਤ ਰੱਖੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ 'ਚ ਲੋਕਾਂ ਨਾਲ ਕੀਤਾ ਗਿਆ। ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ ਤੇ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਤੇ ਭ੍ਰਿਸ਼ਟਾਚਾਰ ਮੁਕਤ ਸਾਫ਼-ਸੁਥਰਾ ਪ੍ਰਸਾਸ਼ਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਲਾਇਬ੍ਰੇਰੀ ਦੀ ਆੜ 'ਚ ਕਰਦਾ ਰਿਹਾ ਅਪਰਾਧ, ਹੁਣ ਖਾਵੇਗਾ ਜੇਲ ਦੀ ਹਵਾ
NEXT STORY