ਓਨਟਾਰੀਓ (ਏਜੰਸੀ)- ਕਿਚਨਰ, ਓਨਟਾਰੀਓ ਦੀ ਰਹਿਣ ਵਾਲੀ ਇੱਕ ਔਰਤ ਨੂੰ ਪੁਲਸ ਵਲੋਂ ਚਾਰਜ ਕੀਤਾ ਗਿਆ ਹੈ ਕਿਉਂਕਿ ਉਸ 'ਤੇ ਅਣਗਹਿਲੀ ਕਾਰਨ 20 ਮਹੀਨਿਆਂ ਦੀ ਬੱਚੀ ਦੀ ਮੌਤ ਦਾ ਦੋਸ਼ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਦੱਸਿਆ ਕਿ ਵੀਰਵਾਰ ਦੁਪਹਿਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਿਚਨਰ ਦੇ ਇੱਕ ਘਰ ਵਿੱਚ ਬੱਚੇ ਦੀ ਤਬੀਅਤ ਵਿਗੜ ਗਈ ਹੈ, ਜਿਸ ਤੋਂ ਬਾਅਦ ਉਹ ਉਥੇ ਪਹੁੰਚੇ ਅਤੇ ਦੇਖਿਆ ਕਿ ਬੱਚਾ ਕੋਈ ਹਰਕਤ ਨਹੀਂ ਕਰ ਰਿਹਾ ਸੀ। ਮੌਕੇ 'ਤੇ ਪਹੁੰਚੇ ਪੈਰਾਮੈਡਿਕਸ ਨੇ ਤੁਰੰਤ ਬੱਚੇ ਨੂੰ ਸੀਪੀਆਰ ਦੇਣੀ ਸ਼ੁਰੂ ਕਰ ਦਿੱਤੀ।
ਪੁਲਸ ਨੇ ਦੱਸਿਆ ਕਿ ਫਿਰ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਸ਼ੁੱਕਰਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪੁਲਸ ਨੇ ਦੱਸਿਆ ਕਿ 27 ਸਾਲਾ ਮਹਿਲਾ ਨੂੰ ਵੀ ਉਸ ਦਿਨ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਟਰੰਪ-ਕਿਮ ਦੀ ਬੈਠਕ ਨੂੰ ਕਵਰ ਕਰਨਗੇ 2600 ਪੱਤਰਕਾਰ
NEXT STORY