ਮਿਲਾਨ, (ਸਾਬੀ ਚੀਨੀਆ)— ਵਿਦੇਸ਼ ਵਿਚ ਸਿੱਖਾਂ ਦੀ ਗਿਣਤੀ ਵਧ ਰਹੀ ਹੈ ਤੇ ਦੂਜੀ ਪੀੜੀ ਦੇ ਬੱਚੇ ਚੰਗਾ ਪੜ੍ਹ-ਲਿਖ ਕੇ ਭਾਈਚਾਰੇ ਦਾ ਨਾਂ ਰੌਸ਼ਨ ਕਰ ਰਹੇ ਹਨ। ਛੋਟੇ-ਛੋਟੇ ਬੱਚਿਆਂ ਦੀ ਧਾਰਮਿਕ ਕਾਰਜਾਂ ਵੱਲ ਵੱਧ ਰਹੀ ਰੁਚੀ ਸ਼ਲਘਾਯੋਗ ਹੈ। ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਾਡੀ ਆਉਣ ਵਾਲੀ ਪੀੜੀ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕਰਦਿਆਂ ਦੇਸ਼ ਵਾਸੀਆਂ ਦਾ ਮਾਣ ਵਧਾਵੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀ1 ਵਿਖੇ ਛੋਟੇ-ਛੋਟੇ ਬੱਚਿਆਂ ਵੱਲੋਂ ਧਾਰਮਿਕ ਸਮਾਗਮ ਦੌਰਾਨ ਕੀਰਤਨ ਰਾਹੀਂ ਨਿਭਾਈ ਸੇਵਾ ਦੀ ਪ੍ਰਸ਼ੰਸਾ ਕਰਦਿਆਂ ਗੁਰਦੁਆਰਾ ਪ੍ਰਬਧੰਕ ਕਮੇਟੀ ਦੇ ਆਗੂਆਂ ਅਤੇ ਬਾਬਾ ਜੋਗਾ ਸਿੰਘ ਵੱਲੋਂ ਕੀਤੀ ਗਈ। ਦੱਸਣਯੋਗ ਹੈ ਪ੍ਰਬੰਧਕ ਕਮੇਟੀ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਏ ਸਾਲ ਕੀਰਤਨ ਮੁਕਾਬਲੇ ਵੀ ਕਰਵਾਏ ਜਾਂਦੇ ਹਨ।
ਟਰੰਪ ਨੇ ਪੁਤਿਨ ਨਾਲ ਵ੍ਹਾਈਟ ਹਾਊਸ 'ਚ ਗੱਲਬਾਤ ਲਈ ਕੀਤੀ ਸੀ ਪੇਸ਼ਕਸ਼ : ਰੂਸ
NEXT STORY