ਮਿਲਾਨ (ਸਾਬੀ ਚੀਨੀਆ)- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਇਟਲੀ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਪਿਛਲੇ ਇੱਕ ਮਹੀਨੇ ਤੋਂ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਲਈ ਗੁਰਮਤਿ ਕੈਂਪ ਲਗਾਇਆ ਜਾ ਰਿਹਾ ਸੀ, ਜਿਸ ਵਿਚ ਸਿਖਲਾਈ ਪ੍ਰਾਪਤ ਕਰ ਰਹੇ ਬੱਚਿਆਂ ਵਲੋਂ ਸਮਾਗਮ ਵਿੱਚ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਪ੍ਰਬੰਧਕਾਂ ਵੱਲੋਂ ਗੁਰਮਤਿ ਕੈਂਪ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀਆਂ ਨੂੰ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਲਾਜ਼ਮੀ ਲਾਉਣੇ ਚਾਹੀਦੇ ਹਨ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸਦਾ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਵਿਦੇਸ਼ੀ ਧਰਤੀ 'ਤੇ ਬੱਚਿਆਂ ਨੂੰ ਗੁਰਬਾਣੀ ਤੇ ਧਰਮ ਪ੍ਰਤੀ ਜਾਣਕਾਰੀ ਦਾ ਗਿਆਨ ਹਾਸਲ ਹੋ ਸਕੇ। ਇਸ ਮੌਕੇ ਗੁਰਦੁਆਰਾ ਸਾਹਿਬ ਬੋਰਗੋ ਸੰਨਯਾਕਮੋ ਦੀ ਸਮੁੱਚੀ ਕਮੇਟੀ ਜਿਨ੍ਹਾਂ ਵਿਚ ਮੁੱਖ ਸੇਵਾਦਾਰ ਨਿਰਮਲ ਸਿੰਘ, ਭੁੱਲਾ ਸਿੰਘ, ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਸਤਪਾਲ ਸਿੰਘ ਜੱਸ, ਬਿੱਲਾ ਬੋਰਗੋ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਵਿੱਕੀ ਅਤੇ ਰਣਜੀਤ ਸਿੰਘ ਆਦਿ ਨੇ ਵਿਸ਼ੇਸ਼ ਭੂਮਿਕਾ ਨਿਭਾਈ।

ਵਿੱਤ ਮੰਤਰੀ ਨੂੰ ਪ੍ਰਦਰਸ਼ਨਕਾਰੀਆਂ ਨੇ ਦੌੜਾ-ਦੌੜਾ ਕੇ ਕੁੱਟਿਆ, Video ਆਈ ਸਾਹਮਣੇ
NEXT STORY