ਬੀਜਿੰਗ (ਵਾਰਤਾ)— ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਵਿਚ ਜ਼ੋਰਦਾਰ ਮੀਂਹ ਪੈਣ ਦੇ ਬਾਅਦ ਜ਼ਮੀਨ ਖਿਸਕਣ ਕਾਰਨ ਇਕ ਰਿਹਾਇਸ਼ੀ ਇਮਾਰਤ ਡਿੱਗ ਪਈ। ਇਸ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਦੇ ਬਾਅਦ 10 ਹੋਰ ਲੋਕ ਲਾਪਤਾ ਹਨ।
ਸਥਾਨਕ ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਸਵੇਰੇ 10 ਵਜੇ ਮਲਬੇ ਵਿਚੋਂ 16 ਲੋਕਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ 3 ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਜਦਕਿ 7 ਲੋਕਾਂ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ 13 ਲੋਕਾਂ ਨੂੰ ਮੁੱਢਲੇ ਇਲਾਜ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ 10 ਹਾਲੇ ਵੀ ਲਾਪਤਾ ਹਨ। ਰਾਹਤ ਅਤੇ ਬਚਾਅ ਕਰਮੀ ਖੋਜੀ ਕੁੱਤਿਆਂ ਅਤੇ ਹੋਰ ਉਪਕਰਨਾਂ ਦੀ ਮਦਦ ਨਾਲ ਲਾਪਤਾ ਲੋਕਾਂ ਦੀ ਤਲਾਸ਼ ਕਰ ਰਹੇ ਹਨ।
ਨਿਊਜ਼ੀਲੈਂਡ : ਕਸ਼ਮੀਰੀ ਹਾਈ ਸਕੂਲ ਦੇ 2 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖਮੀ
NEXT STORY