ਬੀਜਿੰਗ- ਚੀਨ ਦੇ ਕਿੰਗਦਾਓ ਸ਼ਹਿਰ ’ਚ ਵੀਰਵਾਰ ਨੂੰ ਮੁਰੰਮਤ ਲਈ ਖੜ੍ਹੇ ਲਾਇਬੇਰੀਆ ਦੇ ਝੰਡੇ ਵਾਲੇ ਕਾਰਗੋ ਸ਼ਿਪ ’ਚ ਅਚਾਨਕ ਅੱਗ ਲੱਗ ਗਈ। ਹਾਦਸੇ ’ਚ 25 ਲੋਕਾਂ ਦੀ ਮੌਤ ਹੋ ਗਈ। 5 ਲੋਕ ਲਾਪਤਾ ਦੱਸੇ ਜਾ ਰਹੇ ਹਨ। ਜਹਾਜ਼ ’ਤੇ ਕੁੱਲ 42 ਲੋਕ ਮੌਜੂਦ ਸਨ, ਜਿਨ੍ਹਾਂ ’ਚੋਂ 12 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਅੱਗ ਸਵੇਰੇ ਕਰੀਬ 11 ਵਜੇ ਬੇਈਹਾਈ ਸ਼ਿਪਯਾਰਡ ’ਚ ਲੱਗੀ। ਉਸ ਸਮੇਂ ਜਹਾਜ਼ ’ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਕਰੀਬ ਸਾਢੇ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ। ਜ਼ਖ਼ਮੀਆਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅੱਗ ਲੱਗਣ ਦੀ ਵਜ੍ਹਾ ਪਤਾ ਨਹੀਂ ਚੱਲ ਸਕੀ ਹੈ।
ਹਾਦਸੇ ਤੋਂ ਬਾਅਦ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਲਾਪਤਾ ਲੋਕਾਂ ਦੀ ਭਾਲ ਅਤੇ ਬਚਾਅ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਲਈ ਵੀ ਕਿਹਾ ਹੈ। ਸ਼ੀ ਨੇ ਅਧਿਕਾਰੀਆਂ ਨੂੰ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧਾਂ ਦੀ ਦੁਬਾਰਾ ਜਾਂਚ ਕਰਨ ਲਈ ਕਿਹਾ ਹੈ। ਚੀਨੀ ਪ੍ਰਧਾਨ ਮੰਤਰੀ ਲੀ ਚਿਆਂਗ ਨੇ ਵੀ ਫਸੇ ਲੋਕਾਂ ਨੂੰ ਕੱਢਣ ਅਤੇ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਦੇਣ ’ਤੇ ਜ਼ੋਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
BRICS Summit: ਜਿਨਪਿੰਗ, ਪੁਤਿਨ ਤੇ ਪੇਜ਼ੇਸ਼ਕੀਅਨ ਨਾਲ ਦੁਵੱਲੀ ਗੱਲਬਾਤ ਕਰਨਗੇ PM ਮੋਦੀ
NEXT STORY