ਬੀਜਿੰਗ- ਚੀਨ ਨੇ ਦਿੱਲੀ 'ਚ ਹੋਏ ਧਮਾਕੇ 'ਤੇ ਮੰਗਲਵਾਰ ਨੂੰ ਦੁੱਖ ਜ਼ਾਹਰ ਕੀਤਾ, ਜਿਸ 'ਚ 12 ਲੋਕਾਂ ਦੀ ਮੌਤ ਹੋ ਗਈ। ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਲਿਨ ਜਿਆਨ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਇਕ ਸਵਾਲ ਦੇ ਜਵਾਬ 'ਚ ਕਿਹਾ,''ਅਸੀਂ ਇਸ ਘਟਨਾ ਤੋਂ ਹੈਰਾਨ ਹਾਂ।'' ਉਨ੍ਹਾਂ ਨੇ ਲੋਕਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ।
ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਉਪਲੱਬਧ ਜਾਣਕਾਰੀ ਅਨੁਸਾਰ ਇਸ ਘਟਨਾ 'ਚ ਕਿਸੇ ਚੀਨੀ ਨਾਗਰਿਕ ਦੇ ਹਤਾਹਤ ਹੋਣ ਦੀ ਖ਼ਬਰ ਨਹੀਂ ਹੈ। ਸੋਮਵਾਰ ਸ਼ਾਮ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਕੋਲ ਇਕ ਕਾਰ 'ਚ ਜ਼ੋਰਦਾਰ ਧਮਾਕਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ 'ਚ ਹੁਣ ਤੱਕ 12 ਲੋਕਾਂ ਦੇ ਮਾਰੇ ਜਾਣ ਅਤੇ 20 ਹੋਰ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਧਮਾਕੇ ਮਗਰੋਂ ਪਾਕਿਸਤਾਨ ਦੀ ਉੱਡੀ ਨੀਂਦ, ਫ਼ੌਜਾਂ ਨੂੰ ਹਰ ਪਲ ਤਿਆਰ ਰਹਿਣ ਦੇ ਦਿੱਤੇ ਆਦੇਸ਼
NEXT STORY