ਵਾਸ਼ਿੰਗਟਨ- ਅਮਰੀਕਾ ਨੇ ਹਾਂਗਕਾਂਗ ਵਿਚ ਲਾਗੂ ਕੀਤੇ ਰਾਸ਼ਟਰੀ ਸੁਰੱਖਿਆ ਐਕਟ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਉਹ ਚੁੱਪ ਕਰਕੇ ਨਹੀਂ ਬੈਠੇਗਾ ਅਤੇ ਕਿਸੇ ਵੀ ਸਥਿਤੀ ਵਿਚ ਚੀਨ ਨੂੰ ਹਾਂਗਕਾਂਗ ਬਾਰੇ 'ਤੇ ਆਪਹੁਦਰੇ ਕਾਨੂੰਨ ਲਾਗੂ ਕਰਕੇ ਹਾਂਗਕਾਂਗ ਦੀ ਆਜ਼ਾਦੀ ਦਾ ਉਲੰਘਣਾ ਨਹੀਂ ਕਰਨ ਦੇਵੇਗਾ। ਅਮਰੀਕੀ ਵਿਦੇਸ਼ ਵਿਭਾਗ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, "ਚੀਨੀ ਕਮਿਊਨਿਸਟ ਪਾਰਟੀ ਵੱਲੋਂ ਹਾਂਗਕਾਂਗ ਉੱਤੇ ਮਨਮਰਜ਼ੀ ਨਾਲ ਸਖਤ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕਰਨ ਦੇ ਫੈਸਲੇ ਨਾਲ ਹਾਂਗਕਾਂਗ ਦੀ ਖੁਦਮੁਖਤਿਆਰੀ ਅਤੇ ਆਜ਼ਾਦੀ ਖ਼ਤਮ ਹੋ ਜਾਵੇਗੀ।"
ਅਮਰੀਕੀ ਵਿਦੇਸ਼ ਵਿਭਾਗ ਵਲੋਂ ਜਾਰੀ ਬਿਆਨ ਮੁਤਾਬਕ ਹਾਂਗਕਾਂਗ ਨੇ ਦੁਨੀਆ ਨੂੰ ਦਿਖਾਇਆ ਹੈ ਕਿ ਸੁਤੰਤਰ ਚੀਨੀ ਲੋਕ ਬਹੁਤ ਕੁਝ ਪ੍ਰਾਪਤ ਕਰ ਸਕਦੇ ਹਨ। ਹਾਂਗਕਾਂਗ ਵਿਸ਼ਵ ਦੀ ਇਕ ਸਫਲ ਅਰਥ ਵਿਵਸਥਾ ਦੇ ਨਾਲ-ਨਾਲ ਇਕ ਵਿਭਿੰਨਤਾਵਾਂ ਵਾਲਾ ਸਮਾਜ ਹੋਣ ਦੀ ਮਿਸਾਲ ਪੇਸ਼ ਕਰਦਾ ਹੈ।
ਇਸ ਤੋਂ ਪਹਿਲਾਂ ਅਮਰੀਕਾ ਨੇ ਹਾਂਗਕਾਂਗ ਨੂੰ ਰੱਖਿਆ ਉਪਕਰਣਾਂ ਅਤੇ ਸੰਵੇਦਨਸ਼ੀਲ ਤਕਨਾਲੋਜੀ ਦੇ ਨਿਰਯਾਤ 'ਤੇ ਪਾਬੰਦੀ ਲਾਉਣ ਦੀ ਘੋਸ਼ਣਾ ਕੀਤੀ ਹੈ। ਜ਼ਿਕਰਯੋਗ ਹੈ ਕਿ ਚੀਨ ਨੇ ਹਾਂਗਕਾਂਗ ਵਿਚ ਇਕ ਵਿਵਾਦਪੂਰਨ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕੀਤਾ ਹੈ। ਵਿਸ਼ਵਭਰ ਦੇ ਮਾਹਰ ਮੰਨਦੇ ਹਨ ਕਿ ਇਸ ਕਾਨੂੰਨ ਨਾਲ ਹਾਂਗਕਾਂਗ ਦੀ ਖੁਦਮੁਖਤਿਆਰੀ ਅਤੇ ਨਾਗਰਿਕ ਅਧਿਕਾਰਾਂ ਲਈ ਗੰਭੀਰ ਖ਼ਤਰਾ ਪੈਦਾ ਹੋਵੇਗਾ। ਹਾਂਗਕਾਂਗ ਤੋਂ ਇਲਾਵਾ ਅਮਰੀਕਾ ਅਤੇ ਕਈ ਯੂਰਪੀ ਦੇਸ਼ਾਂ ਵਿਚ ਇਸ ਕਾਨੂੰਨ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਦੱਖਣੀ ਕੋਰੀਆ 'ਚ ਚਰਚਾਂ ਨੂੰ 'ਉਚ ਜੋਖਮ' ਵਾਲੇ ਸਥਾਨਾਂ ਦੀ ਸੂਚੀ 'ਚ ਸ਼ਾਮਲ ਕਰਨ 'ਤੇ ਵਿਚਾਰ
NEXT STORY