ਬੀਜਿੰਗ (ਭਾਸ਼ਾ): ਚੀਨ ਵਿਚ ਫੈਲੀ ਕੋਰੋਨਾਵਾਇਰਸ ਮਹਾਮਾਰੀ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਾਵਾਸ ਨੇ ਗਣਤੰਤਰ ਦਿਵਸ ਸਮਾਰੋਹ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਇਸ ਵਾਇਰਸ ਕਾਰਨ ਚੀਨ ਵਿਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 800 ਤੋਂ ਵੱਧ ਲੋਕ ਇਨਫੈਕਟਿਡ ਪਾਏ ਗਏ ਹਨ। ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ 'ਤੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਸਿਲਸਿਲੇ ਵਿਚ ਆਯੋਜਿਤ ਹੋਣ ਵਾਲਾ ਸਮਾਰੋਹ ਰੱਦ ਕਰ ਦਿੱਤਾ ਗਿਆ ਹੈ।
ਦੂਤਾਵਾਸ ਨੇ ਟਵੀਟ ਕੀਤਾ,''ਚੀਨ ਵਿਚ ਕੋਰੋਨਾਵਾਇਰਸ ਦੇ ਪ੍ਰਸਾਰ ਅਤੇ ਜਨਤਕ ਸਭਾਵਾਂ ਤੇ ਪ੍ਰੋਗਰਾਮਾਂ ਨੂੰ ਰੱਦ ਕਰਨ ਦੇ ਚੀਨੀ ਅਧਿਕਾਰੀਆਂ ਦੇ ਫੈਸਲੇ ਦੇ ਬਾਅਦ ਬੀਜਿੰਗ ਸਥਿਤ ਭਾਰਤੀ ਦੂਤਾਵਾਸ ਨੇ 26 ਜਨਵਰੀ ਨੂੰ ਆਯੋਜਿਤ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ।'' ਤਾਜ਼ਾ ਖਬਰਾਂ ਮੁਤਾਬਕ ਇਸ ਜਾਨਲੇਵਾ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਚੁੱਕੀ ਹੈ ਅਤੇ 830 ਹੋਰ ਲੋਕਾਂ ਵਿਚ ਇਸ ਦੀ ਪੁਸ਼ਟੀ ਹੋਈ ਹੈ। ਇਹਨਾਂ ਵਿਚ ਜ਼ਿਆਦਾਤਰ ਮਾਮਲੇ ਚੀਨ ਦੇ ਹੁਬੇਈ ਸੂਬੇ ਤੋਂ ਹਨ।
ਦੱਖਣੀ ਕੋਰੀਆ 'ਚ ਕੋਰੋਨਾਵਾਇਰਸ ਦੇ ਦੂਜੇ ਮਾਮਲੇ ਦੀ ਪੁਸ਼ਟੀ
NEXT STORY