ਬੀਜਿੰਗ (ਯੂ.ਐਨ.ਆਈ.)- ਭਾਰਤ ਵੱਲੋਂ ਪਾਕਿਸਤਾਨ 'ਤੇ 'ਆਪਰੇਸ਼ਨ ਸਿੰਦੂਰ' ਤਹਿਤ ਕੀਤੀ ਫੌਜੀ ਕਾਰਵਾਈ 'ਤੇ ਚੀਨ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਚੀਨ ਨੇ ਬੁੱਧਵਾਰ ਨੂੰ ਪਾਕਿਸਤਾਨ ਅਤੇ ਪੀ.ਓ.ਕੇ. ਵਿੱਚ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਨ ਦੀ ਭਾਰਤ ਦੀ ਫੌਜੀ ਕਾਰਵਾਈ ਨੂੰ "ਅਫ਼ਸੋਸਨਾਕ" ਕਰਾਰ ਦਿੱਤਾ ਅਤੇ ਦੋਵਾਂ ਧਿਰਾਂ ਨੂੰ ਸੰਜਮ ਵਰਤਣ ਅਤੇ ਅਜਿਹੀ ਕੋਈ ਵੀ ਕਾਰਵਾਈ ਕਰਨ ਤੋਂ ਬਚਣ ਦੀ ਅਪੀਲ ਕੀਤੀ ਜਿਸ ਨਾਲ ਸਥਿਤੀ ਹੋਰ ਗੁੰਝਲਦਾਰ ਬਣ ਜਾਵੇ।
ਚੀਨ ਦੀ ਇਹ ਪ੍ਰਤੀਕਿਰਿਆ ਉਦੋਂ ਆਈ ਹੈ ਜਦੋਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਕੈਂਪਾਂ 'ਤੇ ਸਰਹੱਦ ਪਾਰ ਹਮਲੇ ਕੀਤਾ। ਇਹ ਹਮਲਾ ਇਸ ਲਈ ਕੀਤਾ ਗਿਆ ਤਾਂ ਜੋ ਪਹਿਲਗਾਮ ਵਿੱਚ ਪਾਕਿਸਤਾਨ ਨਾਲ ਜੁੜੇ ਅੱਤਵਾਦੀਆਂ ਦੁਆਰਾ 26 ਲੋਕਾਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ, ਦੀ ਬੇਰਹਿਮੀ ਨਾਲ ਕੀਤੇ ਕਤਲ ਦਾ ਬਦਲਾ ਲਿਆ ਜਾ ਸਕੇ।
ਪੜ੍ਹੋ ਇਹ ਅਹਿਮ ਖ਼ਬਰ-'ਆਪਰੇਸ਼ਨ ਸਿੰਦੂਰ' ਤੋਂ ਬਾਅਦ ਇਜ਼ਰਾਈਲ ਨੇ ਭਾਰਤ ਨੂੰ ਦਿੱਤਾ ਸਮਰਥਨ
ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, "ਚੀਨ ਅੱਜ ਸਵੇਰੇ ਭਾਰਤ ਦੀ ਫੌਜੀ ਕਾਰਵਾਈ ਨੂੰ ਅਫ਼ਸੋਸਨਾਕ ਮੰਨਦਾ ਹੈ।'' ਬੁਲਾਰੇ ਮੁਤਾਬਕ,"ਅਸੀਂ ਮੌਜੂਦਾ ਸਥਿਤੀ ਬਾਰੇ ਚਿੰਤਤ ਹਾਂ। ਭਾਰਤ ਅਤੇ ਪਾਕਿਸਤਾਨ ਹਮੇਸ਼ਾ ਇੱਕ ਦੂਜੇ ਦੇ ਗੁਆਂਢੀ ਹਨ ਅਤੇ ਰਹਿਣਗੇ। ਉਹ ਦੋਵੇਂ ਚੀਨ ਦੇ ਗੁਆਂਢੀ ਵੀ ਹਨ। ਚੀਨ ਹਰ ਤਰ੍ਹਾਂ ਦੇ ਅੱਤਵਾਦ ਦਾ ਵਿਰੋਧ ਕਰਦਾ ਹੈ। ਅਸੀਂ ਦੋਵਾਂ ਧਿਰਾਂ ਨੂੰ ਸ਼ਾਂਤੀ ਅਤੇ ਸਥਿਰਤਾ ਦੇ ਵੱਡੇ ਹਿੱਤ ਵਿੱਚ ਕੰਮ ਕਰਨ, ਸ਼ਾਂਤ ਰਹਿਣ, ਸੰਜਮ ਵਰਤਣ ਅਤੇ ਅਜਿਹੀ ਕਾਰਵਾਈ ਕਰਨ ਤੋਂ ਬਚਣ ਦੀ ਅਪੀਲ ਕਰਦੇ ਹਾਂ ਜੋ ਸਥਿਤੀ ਨੂੰ ਹੋਰ ਗੁੰਝਲਦਾਰ ਬਣਾ ਸਕਦੀ ਹੈ।" ਗੌਰਤਲਬ ਹੈ ਕਿ ਪਾਕਿਸਤਾਨ ਅਤੇ ਚੀਨ ਇੱਕ ਦੂਜੇ ਨੂੰ "ਅਖੰਡ ਭਰਾ" ਮੰਨਦੇ ਹਨ ਅਤੇ ਹਮੇਸ਼ਾ ਹਰ ਮੁੱਦੇ 'ਤੇ ਇੱਕ ਦੂਜੇ ਦਾ ਸਮਰਥਨ ਕਰਦੇ ਹਨ ਅਤੇ ਖਾਸ ਕਰਕੇ ਜੇਕਰ ਇਹ ਭਾਰਤ ਨਾਲ ਸਬੰਧਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਟਰੰਪ ਦੀਆਂ ਕਟੌਤੀਆਂ ਨਾਲ ਅਮਰੀਕੀ ਡਾਕਘਰ ਅਤੇ ਡਾਕ ਡਿਲੀਵਰੀ ਪ੍ਰਭਾਵਿਤ
NEXT STORY