ਇੰਟਰਨੈਸ਼ਨਲ ਡੈਸਕ : ਚੀਨ ਨੇ ਅਮਰੀਕਾ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਵਾਸ਼ਿੰਗਟਨ ਨੇ ਇਸ ਮਹੀਨੇ ਦੇ ਅਖੀਰ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਹੋਣ ਵਾਲੀ ਪ੍ਰਸਤਾਵਿਤ ਬੈਠਕ ਤੋਂ ਪਹਿਲਾਂ ਤਾਈਵਾਨ ਨੂੰ ਹਥਿਆਰਾਂ ਦੀ ਕਿਸੇ ਵੀ ਨਵੀਂ ਵਿਕਰੀ ਨੂੰ ਮਨਜ਼ੂਰੀ ਦਿੱਤੀ, ਤਾਂ ਚੀਨ ਇਸ ਮੁਲਾਕਾਤ ਨੂੰ ਰੱਦ ਕਰ ਸਕਦਾ ਹੈ।
ਚੀਨ ਵੱਲੋਂ ਇੱਕ ਵਾਰ ਫਿਰ ਸਾਫ਼ ਕੀਤਾ ਗਿਆ ਹੈ ਕਿ ਤਾਈਵਾਨ ਦਾ ਮੁੱਦਾ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ 'ਰੈੱਡ ਲਾਈਨ' ਹੈ। ਚੀਨ ਤਾਈਵਾਨ ਨੂੰ ਆਪਣਾ ਹਿੱਸਾ ਮੰਨਦਾ ਹੈ ਅਤੇ ਜ਼ਰੂਰਤ ਪੈਣ 'ਤੇ ਬਲ ਦੀ ਵਰਤੋਂ ਕਰਕੇ ਵੀ ਇਸ ਨੂੰ ਆਪਣੇ ਨਾਲ ਮਿਲਾਉਣ ਦੀ ਗੱਲ ਕਰਦਾ ਰਿਹਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 24 ਸਤੰਬਰ ਨੂੰ ਵ੍ਹਾਈਟ ਹਾਊਸ ਵਿਖੇ ਚੀਨੀ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਪਤਨੀ ਦੀ ਮੇਜ਼ਬਾਨੀ ਕਰਨਗੇ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਟੇਟ ਡਿਨਰ (ਸਰਕਾਰੀ ਰਾਤਰੀ ਭੋਜ) ਵੀ ਰੱਖਣਗੇ। ਹਾਲਾਂਕਿ, ਚੀਨ ਨੇ ਅਜੇ ਤੱਕ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਇਸ ਅਮਰੀਕਾ ਯਾਤਰਾ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।
ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਕਿਹਾ ਸੀ ਕਿ ਤਾਈਵਾਨ ਨੂੰ ਹਥਿਆਰਾਂ ਦੀ ਵਿਕਰੀ ਚੀਨ ਨਾਲ ਗੱਲਬਾਤ ਵਿੱਚ "ਮੋਲ-ਭਾਵ ਲਈ ਇੱਕ ਬਹੁਤ ਚੰਗਾ ਹਥਿਆਰ" ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਟਰੰਪ ਪ੍ਰਸ਼ਾਸਨ ਵੱਲੋਂ ਤਾਈਵਾਨ ਲਈ ਲਗਭਗ 11 ਅਰਬ ਡਾਲਰ ਦੇ ਹਥਿਆਰਾਂ ਦੇ ਪੈਕੇਜ ਦਾ ਐਲਾਨ ਕੀਤਾ ਗਿਆ ਸੀ।
ਜੇਕਰ ਇਹ ਬੈਠਕ ਹੁੰਦੀ ਹੈ, ਤਾਂ ਦੋਵਾਂ ਨੇਤਾਵਾਂ ਵਿਚਕਾਰ ਈਰਾਨ ਦੇ ਖ਼ਿਲਾਫ਼ ਅਮਰੀਕਾ ਦੀ ਜੰਗ ਅਤੇ ਏਆਈ ਦੀ ਸੁਰੱਖਿਆ ਨਾਲ ਜੁੜੇ ਢਾਂਚੇ 'ਤੇ ਚਰਚਾ ਵੀ ਏਜੰਡੇ ਦੇ ਅਹਿਮ ਮੁੱਦੇ ਹੋ ਸਕਦੇ ਹਨ।
ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ ਦਾ ਰਾਹ, ਈਰਾਨ ਦੇ ਪੱਖ 'ਚ ਆਏ 5 ਵੱਡੇ ਐਲਾਨ!
NEXT STORY