ਇੰਟਰਨੈਸ਼ਨਲ ਡੈਸਕ : ਚੀਨ ਦੇ ਝੁਹਾਈ ਸ਼ਹਿਰ ਵਿੱਚ ਇੱਕ ਭਿਆਨਕ ਹਾਦਸੇ ਵਿੱਚ 43 ਲੋਕਾਂ ਦੀ ਮੌਤ ਹੋ ਗਈ ਅਤੇ 35 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸੋਮਵਾਰ ਨੂੰ ਉਸ ਵੇਲੇ ਵਾਪਰਿਆ ਜਦੋਂ ਇੱਕ ਕਾਰ ਤੇਜ਼ ਰਫ਼ਤਾਰ ਨਾਲ ਭੀੜ ਵਿੱਚ ਦਾਖ਼ਲ ਹੋ ਗਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਕੁਚਲ ਦਿੱਤਾ। ਸਰਕਾਰੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਝੁਹਾਈ ਸ਼ਹਿਰ ਦੀ ਹੈ, ਜੋ ਇਨ੍ਹੀਂ ਦਿਨੀਂ ਚੀਨ ਦੇ ਵੱਕਾਰੀ ਏਅਰਸ਼ੋਅ ਦੀ ਮੇਜ਼ਬਾਨੀ ਕਰ ਰਿਹਾ ਹੈ। ਇਕ ਜਾਣਕਾਰੀ ਇਹ ਵੀ ਮਿਲੀ ਹੈ ਕਿ ਇਹ ਭੀੜ ਜਿਸ 'ਤੇ ਕਾਰ ਚੜ੍ਹਾਈ ਗਈ ਦੱਸੀ ਜਾ ਰਹੀ ਹੈ, ਉਥੇ ਕਸਰਤ ਕਰਨ ਲਈ ਇਕੱਠੀ ਹੋਈ ਸੀ। ਅਚਾਨਕ ਆਈ ਤੇਜ ਰਫਤਾਰ ਕਾਰ ਨੇ ਅਨੇਕਾਂ ਲੋਕਾਂ ਨੂੰ ਦਰੜ ਦਿੱਤਾ।
ਫਿਲਹਾਲ ਘਟਨਾ ਦੇ ਪੂਰੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਚੀਨੀ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ 62 ਸਾਲਾ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਘਟਨਾ ਹਾਦਸਾ ਸੀ ਜਾਂ ਜਾਣਬੁੱਝ ਕੇ ਕੀਤਾ ਗਿਆ ਹਮਲਾ।
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਨੂੰ ਸਾਰੇ ਜ਼ਖਮੀਆਂ ਨੂੰ ਤੁਰੰਤ ਅਤੇ ਬਿਹਤਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸ਼ੀ ਜਿਨਪਿੰਗ ਨੇ ਪ੍ਰਸ਼ਾਸਨ ਨੂੰ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਝੁਹਾਈ ਸ਼ਹਿਰ 'ਚ ਹੋਏ ਇਸ ਹਾਦਸੇ ਕਾਰਨ ਉੱਥੇ ਦੇ ਲੋਕ ਸਦਮੇ 'ਚ ਹਨ। ਤੁਹਾਨੂੰ ਦੱਸ ਦੇਈਏ ਕਿ ਚੀਨ ਦਾ ਇਹ ਸ਼ਹਿਰ ਇਸ ਸਮੇਂ ਉੱਥੋਂ ਦੇ ਮਸ਼ਹੂਰ ਏਅਰਸ਼ੋਅ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਇਸ ਦੌਰਾਨ ਵਾਪਰੇ ਇਸ ਹਾਦਸੇ ਨੇ ਏਅਰਸ਼ੋਅ ਦੇ ਆਯੋਜਨ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ।
ਆਸਟ੍ਰੇਲੀਆ: ਸੰਸਦ ਭਵਨ ਨੇੜੇ ਰੇਪਲੀਕਾ ਬੰਦੂਕ ਨਾਲ ਗੋਲੀਬਾਰੀ, ਜਾਂਚ ਸ਼ੁਰੂ
NEXT STORY