ਬੀਜਿੰਗ (ਏਐਨਆਈ): ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧ ਰਹੇ ਫੌਜੀ ਟਕਰਾਅ 'ਤੇ ਅੰਤਰਰਾਸ਼ਟਰੀ ਭਾਈਚਾਰਾ ਕਰੀਬੀ ਨਜ਼ਰ ਬਣਾਏ ਹੋਏ ਹੈ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਦਾ ਬਿਆਨ ਸਾਹਮਣੇ ਆਇਆ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਮੌਜੂਦਾ ਘਟਨਾਕ੍ਰਮਾਂ 'ਤੇ ਚਿੰਤਾ ਪ੍ਰਗਟ ਕੀਤੀ ਹੈ। ਨਾਲ ਹੀ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀ ਅਤੇ ਸਥਿਰਤਾ ਦੇ ਹਿੱਤ ਵਿੱਚ ਕੰਮ ਕਰਨ, ਸੰਯੁਕਤ ਰਾਸ਼ਟਰ ਚਾਰਟਰ ਸਮੇਤ ਅੰਤਰਰਾਸ਼ਟਰੀ ਕਾਨੂੰਨ ਦੀ ਪਾਲਣਾ ਕਰਨ, ਸ਼ਾਂਤ ਰਹਿਣ, ਸੰਜਮ ਵਰਤਣ ਅਤੇ ਸਥਿਤੀ ਨੂੰ ਹੋਰ ਗੁੰਝਲਦਾਰ ਬਣਾਉਣ ਵਾਲੀਆਂ ਕਾਰਵਾਈਆਂ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੀ ਕਰੀਬੀ ਨੇ ਭਾਰਤ ਦੇ ਸਮਰਥਨ 'ਚ ਕੀਤਾ 'ਟਵੀਟ', ਪਾਕਿਸਤਾਨ ਦੇ ਉੱਡੇ ਹੋਸ਼
ਇੱਕ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ ਲਿਨ ਜਿਆਨ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਨੂੰ ਘੱਟ ਕਰਨ ਵਿੱਚ "ਰਚਨਾਤਮਕ ਭੂਮਿਕਾ" ਨਿਭਾਉਣ ਲਈ ਅੰਤਰਰਾਸ਼ਟਰੀ ਭਾਈਚਾਰੇ ਨਾਲ ਕੰਮ ਕਰਨ ਲਈ ਚੀਨ ਦੀ ਇੱਛਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਚੀਨ ਹਰ ਤਰ੍ਹਾਂ ਦੇ ਅੱਤਵਾਦ ਦੀ ਨਿੰਦਾ ਕਰਦਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਭਾਰਤ 'ਤੇ ਹਮਲਾ ਕਰਨ ਬਾਰੇ ਬਿਆਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ,"ਅਸੀਂ ਕੱਲ੍ਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੀ ਸਥਿਤੀ 'ਤੇ ਚੀਨ ਦਾ ਦ੍ਰਿਸ਼ਟੀਕੋਣ ਸਾਂਝਾ ਕੀਤਾ ਹੈ। ਚੀਨ ਮੌਜੂਦਾ ਘਟਨਾਕ੍ਰਮ 'ਤੇ ਚਿੰਤਤ ਹੈ। ਭਾਰਤ ਅਤੇ ਪਾਕਿਸਤਾਨ ਹਮੇਸ਼ਾ ਇੱਕ ਦੂਜੇ ਦੇ ਗੁਆਂਢੀ ਹਨ ਅਤੇ ਰਹਿਣਗੇ। ਉਹ ਦੋਵੇਂ ਚੀਨ ਦੇ ਵੀ ਗੁਆਂਢੀ ਹਨ।'' ਉਸਨੇ ਅੱਗੇ ਕਿਹਾ,'' ਅਸੀਂ ਮੌਜੂਦਾ ਤਣਾਅ ਨੂੰ ਘੱਟ ਕਰਨ ਵਿੱਚ ਰਚਨਾਤਮਕ ਭੂਮਿਕਾ ਨਿਭਾਉਣ ਲਈ ਬਾਕੀ ਅੰਤਰਰਾਸ਼ਟਰੀ ਭਾਈਚਾਰੇ ਨਾਲ ਕੰਮ ਕਰਨ ਲਈ ਤਿਆਰ ਹਾਂ।"
ਪੜ੍ਹੋ ਇਹ ਅਹਿਮ ਖ਼ਬਰ-'ਸਾਡਾ ਅਕਾਊਂਟ ਹੋਇਆ ਹੈਕ', ਪਾਕਿਸਤਾਨ ਨੇ ਕੀਤਾ ਦਾਅਵਾ
ਗੌਰਤਲਬ ਹੈ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਹੈ। ਜਵਾਬੀ ਕਾਰਵਾਈ ਵਿੱਚ ਭਾਰਤੀ ਹਥਿਆਰਬੰਦ ਬਲਾਂ ਨੇ 7 ਮਈ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਬੁਨਿਆਦੀ ਢਾਂਚੇ 'ਤੇ ਸਟੀਕ ਹਮਲੇ ਕੀਤੇ। ਭਾਰਤੀ ਬਲਾਂ ਦੁਆਰਾ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਨੇ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
'ਸਾਡਾ ਅਕਾਊਂਟ ਹੋਇਆ ਹੈਕ', ਪਾਕਿਸਤਾਨ ਨੇ ਕੀਤਾ ਦਾਅਵਾ
NEXT STORY