ਬੀਜਿੰਗ (ਏਜੰਸੀ)- ਚੀਨ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਕਿ ਪ੍ਰਧਾਨ ਮੰਤਰੀ ਲੀ ਕਿਯਾਂਗ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਸ਼ਾਮਲ ਹੋਣ ਲਈ ਇਸਲਾਮਾਬਾਦ ਦੀ ਯਾਤਰਾ ਕਰਨਗੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਲਈ ਦੁਵੱਲੀ ਯਾਤਰਾ ਵੀ ਕਰਨਗੇ। ਕਰਾਚੀ ਵਿੱਚ ਇੱਕ ਆਤਮਘਾਤੀ ਹਮਲੇ ਵਿੱਚ 2 ਚੀਨੀ ਮਜ਼ਦੂਰਾਂ ਦੀ ਮੌਤ ਅਤੇ ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਵੱਲੋਂ ਜੇਲ੍ਹ ਵਿੱਚ ਬੰਦ ਆਪਣੇ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਲਈ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਐੱਸ.ਸੀ.ਓ. ਸੰਮੇਲਨ ਵਿੱਚ ਪ੍ਰਧਾਨ ਮੰਤਰੀ ਲੀ ਦੇ ਸ਼ਾਮਲ ਹੋਣ ਬਾਰੇ ਵਿਚ ਅਟਕਲਾਂ ਲਗਾਈਆਂ ਗਈਆਂ ਸਨ, ਜਿਸ ਤੋਂ ਬਾਅਦ ਚੀਨ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: ਸ਼੍ਰੀਲੰਕਾ 'ਚ ਹੜ੍ਹ ਕਾਰਨ 1 ਲੱਖ 34 ਹਜ਼ਾਰ ਲੋਕ ਪ੍ਰਭਾਵਿਤ, ਕੋਲੰਬੋ 'ਚ ਸਕੂਲ ਬੰਦ
ਚੀਨ ਦੇ ਵਿਦੇਸ਼ ਮੰਤਰਾਲਾ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਲੀ ਇਸਲਾਮਾਬਾਦ ਵਿੱਚ ਐੱਸ.ਸੀ.ਓ. ਦੇ ਮੈਂਬਰ ਦੇਸ਼ਾਂ ਦੇ ਸਰਕਾਰਾਂ ਦੇ ਮੁਖੀਆਂ ਦੀ ਕੌਂਸਲ ਦੀ 23ਵੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ 14 ਤੋਂ 17 ਅਕਤੂਬਰ ਤੱਕ ਪਾਕਿਸਤਾਨ ਦੀ ਅਧਿਕਾਰਤ ਯਾਤਰਾ ਕਰਨਗੇ। ਪਾਕਿਸਤਾਨ ਨੇ ਉੱਚ ਪੱਧਰੀ ਬੈਠਕ ਦੀ ਸੁਰੱਖਿਆ ਲਈ ਇਸਲਾਮਾਬਾਦ 'ਚ ਫੌਜ ਤਾਇਨਾਤ ਕਰ ਦਿੱਤੀ ਹੈ, ਜਿਸ 'ਚ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਹੋਰ ਆਗੂ ਹਿੱਸਾ ਲੈਣਗੇ। ਐੱਸ.ਸੀ.ਓ. ਦੇ ਮੈਂਬਰ ਦੇਸ਼ਾਂ ਵਿੱਚ ਭਾਰਤ, ਚੀਨ, ਈਰਾਨ, ਕਜ਼ਾਕਿਸਤਾਨ, ਕਿਰਗਿਸਤਾਨ, ਪਾਕਿਸਤਾਨ, ਰੂਸ, ਤਜ਼ਾਕਿਸਤਾਨ, ਉਜ਼ਬੇਕਿਸਤਾਨ ਅਤੇ ਬੇਲਾਰੂਸ ਸ਼ਾਮਲ ਹਨ। ਇਕ ਅਧਿਕਾਰਤ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਲੀ 14-17 ਅਕਤੂਬਰ ਤੱਕ ਆਪਣੇ ਚਾਰ ਦਿਨਾਂ ਦੌਰੇ ਦੌਰਾਨ ਪਾਕਿਸਤਾਨ ਦੀ ਨਾਗਰਿਕ ਅਤੇ ਫੌਜੀ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ ਅਤੇ ਐੱਸ.ਸੀ.ਓ. ਦੀ ਬੈਠਕ 'ਚ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ: ਟਰੰਪ ਦੇ ਕਤਲ ਦੀ ਇਕ ਹੋਰ ਕੋਸ਼ਿਸ਼! ਰੈਲੀ ਵਾਲੀ ਥਾਂ ਨੇੜਿਓਂ ਹਥਿਆਰ ਤੇ ਬਾਰੂਦ ਸਣੇ ਵਿਅਕਤੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੂਫਾਨ ਮਿਲਟਨ ਨੇ ਮਚਾਈ ਤਬਾਹੀ, ਮੈਡੀਕਲ ਉਤਪਾਦਾਂ ਦੀ ਘਾਟ ਨਾਲ ਜੂਝ ਰਹੇ ਅਮਰੀਕੀ ਹਸਪਤਾਲ
NEXT STORY