ਬੀਜਿੰਗ (ਭਾਸ਼ਾ): ਚੀਨ ਵਿਚ ਕੋਰੋਨਾਵਾਇਰਸ ਦੇ ਕਾਰਨ 31 ਹੋਰ ਲੋਕਾਂ ਦੀ ਮੌਤ ਦੇ ਨਾਲ ਇੱਥੇ ਮਰਨ ਵਾਲਿਆਂ ਦੀ ਗਿਣਤੀ 2,943 ਤੱਕ ਪਹੁੰਚ ਗਈ। ਇਨਫੈਕਸ਼ਨ ਦੇ 125 ਪੁਸ਼ਟੀ ਮਾਮਲੇ ਸਾਹਮਣੇ ਆਏ ਹਨ ਜੋ ਦੇਸ਼ ਵਿਚ ਕੋਰੋਨਾਵਾਇਰਸ ਦਾ ਪ੍ਰਕੋਪ ਸ਼ੁਰੂ ਹੋਣ ਦੇ ਬਾਅਦ ਤੋਂ ਸਭ ਤੋਂ ਘੱਟ ਹਨ। ਚੀਨ ਦੇ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਚੀਨ ਵਿਚ ਪ੍ਰਕੋਪ ਭਾਵੇਂ ਹੀ ਘੱਟ ਰਿਹਾ ਹੈ ਪਰ ਇਸ ਜਾਨਲੇਵਾ ਬੀਮਾਰੀ ਨੇ ਦੁਨੀਆ ਭਰ ਵਿਚ ਤਬਾਹੀ ਮਚਾਈ ਹੋਈ ਹੈ। ਹੁਣ ਤੱਕ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ 3,000 ਤੋਂ ਵੱਧ ਲੋਕਾਂ ਦੀ ਮੌਤ ਇਸ ਖਤਰਨਾਕ ਵਾਇਰਸ ਕਾਰਨ ਹੋ ਚੁੱਕੀ ਹੈ। ਇਸ ਇਨਫੈਕਸ਼ਨ ਦੇ 89,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਮੰਗਲਵਾਰ ਨੂੰ ਕਿਹਾ ਕਿ ਸੋਮਵਾਰ ਨੂੰ ਦੇਸ਼ ਵਿਚ ਕੋਵਿਡ-19 ਦੇ ਕਾਰਨ 31 ਹੋਰ ਲੋਕਾਂ ਦੀ ਮੌਤ ਹੋ ਗਈ ਅਤੇ 125 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁਤਾਬਕ ਦੁਨੀਆ ਦੇ 67 ਦੇਸ਼ਾਂ ਵਿਚ ਕੋਵਿਡ-19 ਦੇ ਕਾਰਨ 3,056 ਲੋਕਾਂ ਦੀ ਮੌਤ ਹੋਈ ਹੈ ਅਤੇ 89,527 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਚੀਨ ਵਿਚ ਇਨਫੈਕਸ਼ਨ ਦੇ ਪੁਸ਼ਟੀ ਮਾਮਲਿਆਂ ਦੇ ਬਾਰੇ ਵਿਚ ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਕੋਰੋਨਾਵਾਇਰਸ ਮਹਾਮਾਰੀ ਸ਼ੁਰੂ ਹੋਈ ਸੀ ਉਦੋਂ ਤੋਂ ਇਹ ਗਿਣਤੀ ਸਭ ਤੋਂ ਘੱਟ ਹੈ। ਇਸ ਨਾਲ ਇਸ ਦਾ ਪ੍ਰਕੋਪ ਘੱਟ ਹੋਣ ਦੀ ਸੰਭਾਵਨਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਜਿਹੜੇ 31 ਲੋਕਾਂ ਦੀ ਮੌਤ ਹੋਈ ਹੈ ਉਹ ਸਾਰੇ ਹੁਬੇਈ ਸੂਬੇ ਅਤੇ ਇਸ ਦੀ ਰਾਜਧਾਨੀ ਵੁਹਾਨ ਦੇ ਰਹਿਣ ਵਾਲੇ ਸਨ। 125 ਪੁਸ਼ਟੀ ਮਾਮਲਿਆਂ ਵਿਚੋਂ 114 ਹੁਬੇਈ ਤੋਂ ਹਨ। ਕਮਿਸ਼ਨ ਨੇ ਕਿਹਾ ਕਿ ਸੋਮਵਾਰ ਦੇ ਅਖੀਰ ਤੱਕ ਚੀਨ ਮੁੱਖ ਭੂਮੀ 'ਤੇ ਪੁਸ਼ਟੀ ਮਾਮਲਿਆਂ ਦੀ ਗਿਣਤੀ 80,151 ਤੱਕ ਪਹੁੰਚ ਗਈ ਹੈ। ਇਹਨਾਂ ਵਿਚੋਂ 2,943 ਲੋਕਾਂ ਦੀ ਮੌਤ ਹੋ ਗਈ ਅਤੇ 30,004 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਇਲਾਵਾ 47,204 ਲੋਕਾਂ ਨੂੰ ਸਿਹਤ ਵਿਚ ਸੁਧਾਰ ਹੋਣ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਇਹ ਇਕ ਛੂਤ ਦੀ ਬੀਮਾਰੀ ਹੈ ਜੋ ਮਨੁੱਖ ਦੇ ਨਵੇਂ ਕਿਸਮ ਦੇ ਕੋਰੋਨਵਾਇਰਸ ਨਾਲ ਇਨਫੈਕਟਿਡ ਹੋਣ ਦੇ ਕਾਰਨ ਫੈਲੀ ਹੈ ਅਤੇ ਸਹੀ ਉਪਾਆਂ ਨਾਲ ਇਸ 'ਤੇ ਕਾਬੂ ਪਾਇਆ ਜਾ ਸਕਦਾ ਹੈ।
ਵਿਸ਼ਵ ਸਿਹਤ ਸੰਗਠਨ ਦੇ ਜਨਰਲ ਸਕੱਤਰ ਟੇਡਰੋਸ ਅਧਾਰੋਮ ਘੇਬਰੇਯਸਸ ਨੇ ਸੋਮਵਾਰ ਨੂੰ ਕਿਹਾ ਕਿ ਇਸ ਮਹਾਮਾਰੀ ਨੂੰ ਜਾਣਨਾ ਅਤੇ ਸਮਝਣਾ ਇਸ ਨੂੰ ਹਰਾਉਣ ਦੀ ਦਿਸ਼ਾ ਵਿਚ ਪਹਿਲਾ ਕਦਮ ਹੈ। ਉਹਨਾਂ ਨੇ ਦੱਸਿਆ ਕਿ ਇਹ ਇਨਫੈਕਟਿਡ ਵਿਅਕਤੀ ਦੇ ਬੋਲਣ, ਖੰਘਣ ਜਾਂ ਛਿੱਕਣ ਨਾਲ ਵੀ ਫੈਲਦੀ ਹੈ।
ਤੁਰਕੀ ਨੂੰ ਹਵਾਈ ਮਦਦ ਨਹੀਂ ਦੇਵੇਗਾ ਅਮਰੀਕਾ : ਐਸਪਰ
NEXT STORY