ਇਸਲਾਮਾਬਾਦ : ਪਾਕਿਸਤਾਨ ਸਰਕਾਰ ਹੁਣ ਚੀਨ ਦੇ ਨਕਸ਼ੇ ਕਦਮ 'ਤੇ ਚੱਲ ਕੇ ਆਪਣੇ ਪੂਰੇ ਦੇਸ਼ ਨੂੰ ਜੇਲ੍ਹ ਵਿੱਚ ਤਬਦੀਲ ਕਰਨ ਜਾ ਰਹੀ ਹੈ। ਚੀਨ ਵਾਂਗ ਪਾਕਿਸਤਾਨ ਵਿੱਚ ਵੀ ਇੰਟਰਨੈੱਟ ਲਈ ਵੱਡੀ ਯੋਜਨਾ ਲਾਗੂ ਹੋ ਰਹੀ ਹੈ। ਜਾਣਕਾਰੀ ਮੁਤਾਬਕ ਚੀਨ ਵਾਂਗ ਪਾਕਿਸਤਾਨ ਦੀ ਸਰਕਾਰ ਵੀ ਲੋਕਾਂ ਦੀਆਂ ਇੰਟਰਨੈੱਟ ਗਤੀਵਿਧੀਆਂ ਨੂੰ ਕੰਟਰੋਲ ਕਰਨ ਲਈ ਰਾਸ਼ਟਰੀ ਫਾਇਰਵਾਲ ਲਗਾ ਰਹੀ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਇਸ ਫਾਇਰਵਾਲ ਦੀ ਮਦਦ ਨਾਲ ਪਾਕਿਸਤਾਨ ਸਰਕਾਰ ਦਾ ਇੰਟਰਨੈੱਟ 'ਤੇ ਕੰਟਰੋਲ ਹੋ ਜਾਵੇਗਾ।
ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ
ਇਸ ਤੋਂ ਬਾਅਦ ਲੋਕ ਇੰਟਰਨੈੱਟ 'ਤੇ ਸਿਰਫ਼ ਉਹੀ ਦੇਖ ਸਕਣਗੇ, ਜੋ ਸਰਕਾਰ ਚਾਹੁੰਦੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਵਿਚ ਪਾਕਿਸਤਾਨ ਦੀ ਮਦਦ ਚੀਨ ਹੀ ਕਰ ਰਿਹਾ ਹੈ। ਦ ਨਿਊਜ਼ ਨੇ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਨੈਸ਼ਨਲ ਫਾਇਰਵਾਲ ਦੋ ਮੁੱਖ ਉਦੇਸ਼ਾਂ ਦੀ ਪੂਰਤੀ ਕਰੇਗੀ। ਇਸ ਵਿੱਚ ਪ੍ਰਚਾਰ ਸਮੱਗਰੀ ਦੇ ਸਰੋਤਾਂ ਦੀ ਪਛਾਣ ਕਰਨਾ ਅਤੇ ਬਾਅਦ ਵਿੱਚ ਉਹਨਾਂ ਸਰੋਤਾਂ ਦੀ ਦਿੱਖ ਨੂੰ ਰੋਕਣਾ ਜਾਂ ਸੀਮਤ ਕਰਨਾ ਸ਼ਾਮਲ ਹੈ। ਇਸ ਵਿਚ ਮੁੱਖ ਫੋਕਸ ਇਸ ਪ੍ਰਚਾਰ ਦੇ ਸਰੋਤਾਂ ਦਾ ਪਤਾ ਲਗਾਉਣ 'ਤੇ ਹੋਵੇਗਾ ਤਾਂ ਜੋ ਬੁਰਾਈ ਨੂੰ ਜੜ੍ਹੋਂ ਪੁੱਟਿਆ ਜਾ ਸਕੇ। ਹਾਲਾਂਕਿ, ਇਹ ਗੱਲ ਹਰ ਕੋਈ ਜਾਣਦਾ ਹੈ ਕਿ ਪ੍ਰਚਾਰ ਨੂੰ ਰੋਕਣਾ ਸਿਰਫ਼ ਇੱਕ ਬਹਾਨਾ ਹੈ।
ਇਹ ਵੀ ਪੜ੍ਹੋ - ਇਸ ਦੇਸ਼ 'ਚ ਪਾਣੀ ਤੋਂ ਵੀ ਸਸਤਾ ਮਿਲਦੈ 'ਪੈਟਰੋਲ', ਸਿਰਫ 73 ਰੁਪਏ 'ਚ ਫੁੱਲ ਹੋ ਜਾਵੇਗੀ ਟੈਂਕੀ
ਦਰਅਸਲ, ਪਾਕਿਸਤਾਨ ਸਰਕਾਰ ਇੰਟਰਨੈੱਟ 'ਤੇ ਕੰਟਰੋਲ ਕਰਨਾ ਚਾਹੁੰਦੀ ਹੈ। ਰਿਪੋਰਟ ਮੁਤਾਬਕ ਇਸ ਫਾਇਰਵਾਲ ਸਿਸਟਮ ਨੂੰ ਫੇਸਬੁੱਕ, ਯੂਟਿਊਬ ਅਤੇ ਐਕਸ ਵਰਗੇ ਵੱਡੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਵਰਚੁਅਲ ਪ੍ਰਾਈਵੇਟ ਨੈੱਟਵਰਕ (ਵੀਪੀਐਨ) ਦੀ ਦੁਰਵਰਤੋਂ ਨੂੰ ਰੋਕਣ ਦੀ ਵੀ ਤਿਆਰੀ ਕਰ ਰਹੀ ਹੈ। ਇਸ ਦੇ ਤਹਿਤ ਨਾਗਰਿਕਾਂ ਨੂੰ ਸੰਭਵ ਤੌਰ 'ਤੇ ਪਾਕਿਸਤਾਨ ਦੂਰਸੰਚਾਰ ਅਥਾਰਟੀ ਨੂੰ ਵੀਪੀਐਨ ਦੀ ਜਾਣਕਾਰੀ ਦੇਣੀ ਪਵੇਗੀ। ਪਾਕਿਸਤਾਨ ਸਰਕਾਰ ਨੇ ਪਹਿਲਾਂ ਹੀ ਸੋਸ਼ਲ ਮੀਡੀਆ ਪਲੇਟਫਾਰਮ X ਨੂੰ ਬਲਾਕ ਕਰ ਦਿੱਤਾ ਹੈ, ਜਿਸ ਕਾਰਨ ਕਈ ਯੂਜ਼ਰ VPN ਰਾਹੀਂ ਇਸ ਦਾ ਇਸਤੇਮਾਲ ਕਰ ਰਹੇ ਹਨ। ਪਾਕਿਸਤਾਨੀ ਮੀਡੀਆ ਆਉਟਲੇਟ 'ਦ ਨਿਊਜ਼' ਨੇ ਇਕ ਸਰਕਾਰੀ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਇਸ ਫਾਇਰਵਾਲ ਨੂੰ ਖਰੀਦ ਲਿਆ ਗਿਆ ਹੈ ਅਤੇ ਇਸ ਨੂੰ ਵਰਤਮਾਨ ਵਿਚ ਸਥਾਪਿਤ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ: ਲੇਕ ਚੈਂਪਲੇਨ 'ਚ ਮਿਲਿਆ 1971 ਤੋਂ ਲਾਪਤਾ ਜਹਾਜ਼ ਦਾ ਮਲਬਾ
NEXT STORY