ਬੀਜਿੰਗ— ਚੀਨ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਚੀਨ ਦੂਜੇ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਨਹੀਂ ਦਿੰਦਾ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਹ ਗੱਲ ਕਹੀ।
ਸ਼ੁਆਂਗ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਨਹੀਂ ਦਿੰਦਾ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕੀਤੇ ਗਏ ਟਵੀਟ ਦੇ ਸਬੰਧ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਇਹ ਗੱਲ ਕਹੀ। ਸ਼੍ਰੀ ਟਰੰਪ ਨੇ ਮੰਗਲਵਾਰ ਨੂੰ ਟਵੀਟ ਕੀਤਾ ਕਿ ਚੀਨ ਸਾਡੇ ਕਿਸਾਨਾਂ ਤੇ ਉਦਯੋਗਿਕ ਕਾਮਿਆਂ ਦੀ ਮੇਰੇ ਪ੍ਰਤੀ ਵਫਾਦਾਰੀ ਦੇ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਸਰਗਰਮ ਰੂਪ ਨਾਲ ਸਾਡੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਤੇ ਉਨ੍ਹਾਂ 'ਚ ਬਦਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਕੈਨੇਡਾ : ਟੋਰਾਂਟੋ 'ਚ ਹੋਈ ਗੋਲੀਬਾਰੀ, ਇਕ ਵਿਅਕਤੀ ਦੀ ਮੌਤ
NEXT STORY