ਇਸਲਾਮਾਬਾਦ : ਪਾਕਿਸਤਾਨ 'ਚ ਅੱਤਵਾਦੀ ਹਮਲੇ 'ਚ ਮਾਰੇ ਗਏ ਆਪਣੇ ਨਾਗਰਿਕਾਂ ਨੂੰ ਲੈ ਕੇ ਚੀਨ ਨਾਰਾਜ਼ ਹੈ ਅਤੇ ਲਗਾਤਾਰ ਪਾਕਿਸਤਾਨ ਸਰਕਾਰ 'ਤੇ ਸਖ਼ਤ ਕਾਰਵਾਈ ਕਰਨ ਦਾ ਦਬਾਅ ਪਾ ਰਿਹਾ ਹੈ। ਚੀਨ ਨੂੰ ਭਰੋਸਾ ਨਹੀਂ ਹੈ ਕਿ ਪਾਕਿਸਤਾਨ ਅੱਤਵਾਦੀਆਂ ਖ਼ਿਲਾਫ਼ ਕੁਝ ਖ਼ਾਸ ਕਦਮ ਚੁੱਕ ਸਕੇਗਾ। ਇਸ ਲਈ ਉਹ ਚਾਹੁੰਦਾ ਹੈ ਕਿ ਪਾਕਿਸਤਾਨ ਬਲੋਚਿਸਤਾਨ 'ਚ ਸਰਗਰਮ ਅੱਤਵਾਦੀ ਸੰਗਠਨਾਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਫੌਜੀ ਕਾਰਵਾਈ ਕਰੇ। ਚੀਨ ਨੇ ਪਾਕਿਸਤਾਨ ਨੂੰ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐੱਲਏ) ਅਤੇ ਹੋਰ ਅੱਤਵਾਦੀ ਸਮੂਹਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਜ਼ਰਬ-ਏ-ਅਜ਼ਬ ਵਰਗੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ
ਦਰਅਸਲ ਚੀਨ ਅਤੇ ਪਾਕਿਸਤਾਨ ਵਿਚਾਲੇ ਕਈ ਸਾਂਝੇ ਪ੍ਰਾਜੈਕਟ ਚੱਲ ਰਹੇ ਹਨ। ਚੀਨ ਨੇ ਪਾਕਿਸਤਾਨ ਨੂੰ ਵੱਡਾ ਕਰਜ਼ਾ ਦਿੱਤਾ ਹੈ ਤਾਂ ਉਹ ਪੀਓਕੇ ਤੋਂ ਬਲੋਚਿਸਤਾਨ ਤੱਕ ਕਈ ਪ੍ਰਾਜੈਕਟਾਂ 'ਤੇ ਵੀ ਕੰਮ ਕਰ ਰਿਹਾ ਹੈ। ਇਸ ਸਭ ਦੇ ਵਿਚਕਾਰ ਆਪਣੇ ਕਾਮਿਆਂ ਦੀ ਸੁਰੱਖਿਆ ਚੀਨ ਲਈ ਇੱਕ ਅਹਿਮ ਮੁੱਦਾ ਬਣਿਆ ਹੋਇਆ ਹੈ। ਇਕ ਰਿਪੋਰਟ ਮੁਤਾਬਕ ਯੋਜਨਾ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਬੀਜਿੰਗ ਨੇ ਇਸਲਾਮਾਬਾਦ ਨੂੰ ਵਿਦੇਸ਼ੀ ਮੁਦਰਾ ਭੰਡਾਰ 'ਚ ਸੁਧਾਰ ਕਰਨ, ਆਈ.ਪੀ.ਪੀਜ਼ ਦੇ ਸਪੱਸ਼ਟ ਭੁਗਤਾਨ, ਪਾਇਲਟ ਆਧਾਰ 'ਤੇ ਪੜਾਅਵਾਰ ਤਰੀਕੇ ਨਾਲ ਐੱਮ.ਐੱਲ.-1 ਲਾਂਚ ਕਰਨ ਅਤੇ ਚੀਨੀ ਵਿੱਤੀ ਸੰਸਥਾਵਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੇ ਨਾਲ ਬਲੋਚਿਸਤਾਨ ਵਿਚ ਇਕ ਹੋਰ ਫੌਜੀ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ - ਏਅਰਪੋਰਟ 'ਤੇ ਬਿਨਾਂ ਪਾਇਲਟ ਦੇ ਤੁਰ ਪਿਆ ਜਹਾਜ਼, ਹੈਰਾਨ ਕਰ ਦੇਵੇਗੀ ਇਹ ਵੀਡੀਓ
ਚੀਨ ਨੇ ਬੀਤੇ ਕੁਝ ਸਮੇਂ ਤੋਂ ਇਸ ਮਾਮਲੇ ਨੂੰ ਪਾਕਿਸਤਾਨ ਦੇ ਸਾਹਮਣੇ ਵਾਰ-ਵਾਰ ਉਠਾਇਆ ਹੈ। ਪਾਕਿਸਤਾਨ ਦੇ ਵਲੋਂ ਚੀਨ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਪਰ ਉਹ ਇਸ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਿਹਾ ਹੈ। ਰਿਪੋਰਟ ਮੁਤਾਬਕ ਚੀਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਬੀਜਿੰਗ ਦੀ ਪ੍ਰਸਤਾਵਿਤ ਯਾਤਰਾ ਤੋਂ ਕੁਝ ਹਫ਼ਤੇ ਪਹਿਲਾਂ ਇਸਲਾਮਾਬਾਦ ਨੂੰ ਇਹ ਮੰਗਾਂ ਪਹੁੰਚਾਈਆਂ ਸਨ। ਚੀਨੀ ਉਪ ਵਿਦੇਸ਼ ਮੰਤਰੀ ਨੇ ਪਾਕਿਸਤਾਨੀ ਮੰਤਰੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਚੀਨ ਅਫਗਾਨ ਅਧਿਕਾਰੀਆਂ ਨੂੰ ਇੱਕ ਸਮਾਵੇਸ਼ੀ ਸਰਕਾਰ ਰਾਹੀਂ ਸ਼ਾਸਨ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਆਈ.ਐੱਸ.ਆਈ.ਐੱਸ., ਆਈ.ਐੱਸ.-ਕੇਪੀ ਅਤੇ ਈਟੀਆਈਐਮ ਵਰਗੇ ਅੱਤਵਾਦੀ ਸੰਗਠਨਾਂ ਨੂੰ ਅਫਗਾਨਿਸਤਾਨ 'ਚ ਪੈਦਾ ਹੋਏ ਅੱਤਵਾਦ ਦੇ ਖਤਰੇ ਨਾਲ ਨਜਿੱਠਣ ਦੀ ਅਪੀਲ ਕੀਤੀ ਹੈ। ਇਹ ਸੰਗਠਨ ਚੀਨ ਅਤੇ ਪਾਕਿਸਤਾਨ ਦੋਵਾਂ ਦੇ ਸਾਂਝੇ ਦੁਸ਼ਮਣ ਹਨ।
ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ਦੇ ਦਬਾਅ ਹੇਠ ਪਾਕਿਸਤਾਨ, ਸ਼ੁਰੂ ਕਰੇਗਾ ਇਹ ਵੱਡੀ ਕਾਰਵਾਈ
NEXT STORY