ਬੀਜਿੰਗ (ਏਜੰਸੀ): ਚੀਨ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਇਕ ਵੱਡਾ ਐਲਾਨ ਕੀਤਾ ਹੈ। ਐਲਾਨ ਮੁਤਾਬਕ ਬੁੱਧਵਾਰ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਦੇਸ਼ ਵਿਚ ਦਾਖਲ ਹੋਣ ਲਈ ਕੋਰੋਨਾ ਵਾਇਰਸ ਦੀ ਨਕਾਰਾਤਮਕ ਰਿਪੋਰਟ ਪੇਸ਼ ਕਰਨ ਦੀ ਜ਼ਰੂਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਚੀਨ ਵਿੱਚ ਕੋਵਿਡ-19 ਦੇ ਮੱਦੇਨਜ਼ਰ 2020 ਦੀ ਸ਼ੁਰੂਆਤ ਤੋਂ ਲਾਗੂ ਪਾਬੰਦੀਆਂ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਵੱਡਾ ਕਦਮ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਸੋਮਵਾਰ ਨੂੰ ਇਸ ਫ਼ੈਸਲੇ ਦਾ ਐਲਾਨ ਕੀਤਾ।
ਚੀਨ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣੀ 'ਜ਼ੀਰੋ-ਕੋਵਿਡ' ਨੀਤੀ ਨੂੰ ਖ਼ਤਮ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਨੂੰ ਕਾਬੂ ਕਰਨ ਲਈ ਕਈ ਵਾਰ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਸਨ, ਜਿਸ ਵਿੱਚ ਸ਼ਹਿਰ-ਵਿਆਪੀ ਤਾਲਾਬੰਦੀ ਅਤੇ ਸੰਕਰਮਿਤ ਲੋਕਾਂ ਨੂੰ ਲੰਬੇ ਸਮੇਂ ਲਈ ਲਾਜ਼ਮੀ ਅਲੱਗ-ਥਲੱਗ ਕਰਨਾ ਸ਼ਾਮਲ ਸੀ। ਇਸ ਕਦਮ ਨੇ ਦੇਸ਼ ਵਿੱਚ ਆਉਣ ਵਾਲੇ ਲੋਕਾਂ ਲਈ ਸਰਕਾਰ ਦੁਆਰਾ ਮਨੋਨੀਤ ਹੋਟਲਾਂ ਵਿੱਚ ਕਈ ਹਫ਼ਤਿਆਂ ਲਈ ਰੁਕਣਾ ਲਾਜ਼ਮੀ ਸੀ।
ਪੜ੍ਹੋ ਇਹ ਅਹਿਮ ਖ਼ਬਰ-ਯੂਰਪ 'ਚ 'ਵੈਸਟ ਨੀਲ' ਨਾਂ ਦੇ ਵਾਇਰਸ ਦੀ ਦਹਿਸ਼ਤ, ਲੋਕਾਂ ਲਈ ਬਣ ਸਕਦਾ ਹੈ ਵੱਡੀ ਮੁਸੀਬਤ
ਇਨ੍ਹਾਂ ਪਾਬੰਦੀਆਂ ਨੇ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਦੀ ਰਫਤਾਰ ਨੂੰ ਹੌਲੀ ਕਰ ਦਿੱਤਾ। ਇਸ ਨਾਲ ਬੇਰੋਜ਼ਗਾਰੀ ਵਿੱਚ ਵਾਧਾ ਹੋਇਆ ਅਤੇ ਅਸ਼ਾਂਤੀ ਦਾ ਮਾਹੌਲ ਬਣ ਗਿਆ। ਉੱਥੇ ਹੀ ਅਪਰਾਧ ਵੀ ਵਧੇ। ਵਾਂਗ ਵੇਨਬਿਨ ਨੇ ਕਿਹਾ ਕਿ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਹ ਫੈ਼ੈਸਲਾ ਕੀਤਾ ਗਿਆ ਹੈ ਕਿ ਚੀਨ ਆਉਣ ਵਾਲਿਆਂ ਨੂੰ ਕੋਵਿਡ ਦੀ ਟੈਸਟ ਰਿਪੋਰਟ ਨਹੀਂ ਦਿਖਾਉਣੀ ਪਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ: ਦੇਸ਼ਧ੍ਰੋਹ ਮਾਮਲੇ 'ਚ ਮਨੁੱਖੀ ਅਧਿਕਾਰਾਂ ਦੇ ਵਕੀਲ ਅਤੇ ਨੇਤਾ ਨੂੰ ਜ਼ਮਾਨਤ
NEXT STORY