ਇੰਟਰਨੈਸ਼ਨਲ ਡੈਸਕ-ਚੀਨ ਦੇ ਸਿੱਖਿਆ ਮੰਤਰੀ ਨੇ ਆਸਟ੍ਰੇਲੀਆ 'ਚ ਪੜ੍ਹਾਈ ਕਰ ਰਹੇ ਚੀਨੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਸੰਬੰਧ 'ਚ ਇਕ ਚਿਤਾਵਨੀ ਪੱਤਰ ਜਾਰੀ ਕੀਤਾ ਹੈ। ਮੰਤਰਾਲਾ ਨੇ ਕਿਹਾ ਕਿ ਚੀਨੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਥੇ ਸਥਾਨਕ ਲੋਕਾਂ ਦੀ ਚੀਨ ਵਿਰੋਧੀ ਮਾਨਸਿਕਤਾ ਅਤੇ ਦੇਸ਼ 'ਚ ਮੌਜੂਦਾ ਜ਼ੋਖਮਾਂ 'ਤੇ ਵਿਚਾਰ ਕਰ ਲੈਣਾ ਚਾਹੀਦਾ।
ਇਹ ਵੀ ਪੜ੍ਹੋ -PDM ਨੇ 9 ਫਰਵਰੀ ਨੂੰ ਇਮਰਾਨ ਸਰਕਾਰ ਵਿਰੁੱਧ ਮਹਾਰੈਲੀ ਦਾ ਕੀਤਾ ਐਲਾਨ
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਆਸਟ੍ਰੇਲੀਆ 'ਚ ਕਈ ਥਾਵਾਂ 'ਤੇ ਚੀਨੀ ਵਿਦਿਆਰਥੀਆਂ 'ਤੇ ਹੋਏ ਹਮਲਿਆਂ ਨੇ ਉਨ੍ਹਾਂ ਦੀ ਵਿਅਕਤੀਗਤ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਕਰ ਦਿੱਤਾ ਹੈ। ਜੂਨ 2020 'ਚ ਆਸਟ੍ਰੇਲੀਆ ਲਈ ਪਹਿਲੀ ਚਿਤਾਵਨੀ ਜਾਰੀ ਕਰਨ ਤੋਂ ਬਾਅਦ 2021 'ਚ ਚੀਨ ਨੇ ਮੁੜ ਚਿਤਾਵਨੀ ਜਾਰੀ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਇਕ ਸਾਲ 'ਚ ਆਸਟ੍ਰੇਲੀਆ-ਚੀਨ ਦੇ ਰਿਸ਼ਤੇ 'ਚ ਤਣਾਅ ਦੇ ਚੱਲਦੇ ਉਥੇ ਪੜ੍ਹਨ ਵਾਲੇ ਚੀਨੀ ਵਿਦਿਆਰਥੀਆਂ ਦੇ ਭਵਿੱਖ 'ਤੇ ਸਿੱਧਾ ਅਸਰ ਪੈ ਰਿਹਾ ਹੈ।
ਇਹ ਵੀ ਪੜ੍ਹੋ -ਨੇਪਾਲ ਦੇ ਵਪਾਰੀਆਂ 'ਚ ਚੀਨ ਦੀ ਨਾਕਾਬੰਦੀ ਵਿਰੁੱਧ ਵਧਿਆ ਗੁੱਸਾ
ਚੀਨੀ ਮਾਹਰਾਂ ਦਾ ਮੰਨਣਾ ਹੈ ਕਿ ਚੀਨ ਸਰਕਾਰ ਦਾ ਲਗਾਤਾਰ ਚਿਤਾਵਨੀ ਜਾਰੀ ਕਰਨਾ ਚੀਨ-ਆਸਟ੍ਰੇਲੀਆ ਦੇ ਵਿਗੜਦੇ ਸੰਬੰਧਾਂ ਨੂੰ ਦਰਸਾਉਂਦਾ ਹੈ। ਚੀਨ ਦਾ ਦੋਸ਼ ਹੈ ਕਿ ਆਸਟ੍ਰੇਲੀਆ ਸਰਕਾਰ ਅਤੇ ਉਸ ਦਾ ਮੀਡੀਆ ਚੀਨ ਵਿਰੁੱਧ ਲਗਾਤਾਰ ਜ਼ਹਿਰ ਉਗਲ ਰਿਹਾ ਹੈ। ਆਸਟ੍ਰੇਲੀਆ ਸਰਕਾਰ ਦਾ ਚੀਨ ਵਿਰੁੱਧ ਲਗਾਤਾਰ ਹਮਲਾ ਜਾਰੀ ਹੈ ਜਿਸ 'ਚ ਮੀਡੀਆ ਦੀ ਵੱਡੀ ਭੂਮਿਕਾ ਹੈ।
ਇਹ ਵੀ ਪੜ੍ਹੋ -ਇਜ਼ਰਾਈਲ 'ਚ ਵਿਰੋਧ ਪ੍ਰਦਰਸ਼ਨ, ਪ੍ਰਧਾਨ ਮੰਤਰੀ ਨੇਤਨਯਾਹੂ ਦੇ ਅਸਤੀਫੇ ਦੀ ਮੰਗ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
PDM ਨੇ 9 ਫਰਵਰੀ ਨੂੰ ਇਮਰਾਨ ਸਰਕਾਰ ਵਿਰੁੱਧ ਮਹਾਰੈਲੀ ਦਾ ਕੀਤਾ ਐਲਾਨ
NEXT STORY