ਬੀਜਿੰਗ-ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਦੇ ਮੱਦੇਨਜ਼ਰ ਚੀਨ ਨੇ ਅਫਗਾਨਿਸਤਾਨ ਦੀ ਸਰਕਾਰ ਅਤੇ ਤਾਲਿਬਾਨ ਦਰਮਿਆਨ ਸ਼ਾਂਤੀ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ ਕਿ ਚੀਨ ਅਸ਼ਰਫ ਗਨੀ ਦੀ ਅਗਵਾਈ 'ਚ ਅਫਗਾਨਿਸਤਾਨ ਦੀ ਸਰਕਾਰ ਦਾ ਸਮਰਥਨ ਕਰੇਗਾ। ਉਨ੍ਹਾਂ ਨੇ ਪਿਛਲੇ ਦੋ ਦਿਨਾਂ 'ਚ ਆਪਣੇ ਪਾਕਿਸਤਾਨੀ ਅਤੇ ਅਫਗਾਨ ਹਮਰੁਤਬਿਆਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਹੈ।
ਇਹ ਵੀ ਪੜ੍ਹੋ-ਮਿਸਰ ਨੇ ਗਾਜ਼ਾ ਦੇ ਮੁੜ ਨਿਰਮਾਣ ਕਾਰਜਾਂ ਲਈ 50 ਕਰੋੜ ਡਾਲਰ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ
ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਮੁਹਮੰਦ ਹਨੀਫ ਅਮਤਰ ਨਾਲ ਸੋਮਵਾਰ ਨੂੰ ਗੱਲਬਾਤ 'ਚ ਉਨ੍ਹਾਂ ਨੇ ਸ਼ਾਂਤੀ ਗੱਲਬਾਤ ਦੀ ਪੇਸ਼ਕਸ਼ ਕੀਤੀ। ਇਹ ਜਾਣਕਾਰੀ ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਝਾਓ ਲਿਜਿਆਨ ਨੇ ਮੰਗਲਵਾਰ ਨੂੰ ਦਿੱਤੀ। ਝਾਓ ਨੇ ਕਿਹਾ ਕਿ ਚੀਨ ਅੰਤਰ ਅਫਗਾਨ ਗੱਲਬਾਤ ਦਾ ਆਯੋਜਨ ਕਰਨ ਲਈ ਤਿਆਰ ਹੈ ਅਤੇ ਚੀਨ 'ਚ ਗੱਲਬਾਤ ਲਈ ਅਨੁਕੂਲ ਮੁਹੱਈਆ ਕਰਵਾਏਗਾ। ਅਮਰੀਕਾ ਨੇ ਸਤੰਬਰ ਤੱਕ ਅਫਗਾਨਿਸਤਾਨ ਨਾਲ ਪੂਰੀ ਤਰ੍ਹਾਂ ਆਪਣੀ ਫੌਜ ਦੀ ਵਾਪਸੀ ਦੀ ਯੋਜਨਾ ਦਾ ਐਲਾਨ ਕੀਤਾ ਸੀ। ਸਰਕਾਰੀ ਸ਼ਿਨਹੂਆ ਸੰਵਾਦ ਕਮੇਟੀ ਨੇ ਖਬਰ ਦਿੱਤੀ ਕਿ ਵਾਂਗ ਨੇ ਫੋਨ ਰਾਹੀਂ ਗੱਲਬਾਤ ਦੌਰਾਨ ਅਮਤਰ ਨੂੰ ਕਿਹਾ ਕਿ ਦੇਸ਼ ਦੀ ਸ਼ਾਂਤੀ ਅਤੇ ਮੇਲ-ਮਿਲਾਪ ਦੀ ਪ੍ਰਕਿਰਿਆ 'ਚ ਮੋਹਰੀ ਭੂਮਿਕਾ ਨਿਭਾਉਣ ਲਈ ਚੀਨ ਅਗਫਾਨਿਸਤਾਨ ਦੀ ਸਰਕਾਰ ਦਾ ਸਮਰਥਨ ਕਰਦਾ ਰਹੇਗਾ।
ਇਹ ਵੀ ਪੜ੍ਹੋ-ਨਿਊਨੀਸ਼ੀਆ ਦੇ ਸਮੁੰਦਰੀ ਤੱਟ ਨੇੜੇ 50 ਤੋਂ ਵਧੇਰੇ ਪ੍ਰਵਾਸੀ ਡੁੱਬੇ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਮਿਸਰ ਨੇ ਗਾਜ਼ਾ ਦੇ ਮੁੜ ਨਿਰਮਾਣ ਕਾਰਜਾਂ ਲਈ 50 ਕਰੋੜ ਡਾਲਰ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ
NEXT STORY