ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਇਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਭਿਆਨਕ ਜੰਗ ਨੂੰ ਰੋਕਣ ਲਈ ਚੀਨ ਅਤੇ ਪਾਕਿਸਤਾਨ ਨੇ ਇੱਕ ਸਾਂਝੀ ਪਹਿਲਕਦਮੀ ਕੀਤੀ ਹੈ। ਪਾਕਿਸਤਾਨ ਦੇ ਉਪ-ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਦੇ ਬੀਜਿੰਗ ਦੌਰੇ ਦੌਰਾਨ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਵਿਸ਼ਵ ਸ਼ਾਂਤੀ ਲਈ ਇੱਕ 5-ਨੁਕਾਤੀ ਫਾਰਮੂਲਾ ਜਾਰੀ ਕੀਤਾ ਹੈ।
ਦੋਵਾਂ ਦੇਸ਼ਾਂ ਨੇ ਹਿੰਸਾ ਨੂੰ ਤੁਰੰਤ ਰੋਕਣ ਅਤੇ ਜੰਗ ਨੂੰ ਹੋਰ ਫੈਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੰਗ ਪ੍ਰਭਾਵਿਤ ਇਲਾਕਿਆਂ ਵਿੱਚ ਮਾਨਵਤਾਵਾਦੀ ਸਹਾਇਤਾ, ਜਿਵੇਂ ਭੋਜਨ ਅਤੇ ਦਵਾਈਆਂ ਦੀ ਤੁਰੰਤ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਰਾਨ ਅਤੇ ਖਾੜੀ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਤਿਕਾਰ ਕਰਦਿਆਂ ਜਲਦ ਤੋਂ ਜਲਦ ਗੱਲਬਾਤ ਸ਼ੁਰੂ ਕੀਤੀ ਜਾਵੇ। ਦੋਵਾਂ ਦੇਸ਼ਾਂ ਅਨੁਸਾਰ ਕੂਟਨੀਤੀ ਹੀ ਇਸ ਜੰਗ ਦਾ ਇੱਕੋ-ਇੱਕ ਹੱਲ ਹੈ। ਇਨ੍ਹਾਂ ਦੇਸ਼ਾਂ ਨੇ ਇਹ ਵੀ ਕਿਹਾ ਹੈ ਕਿ ਆਮ ਨਾਗਰਿਕਾਂ, ਰਿਹਾਇਸ਼ੀ ਇਲਾਕਿਆਂ, ਬਿਜਲੀ ਘਰਾਂ, ਪਾਣੀ ਸਾਫ਼ ਕਰਨ ਵਾਲੇ ਪਲਾਂਟਾਂ ਅਤੇ ਪ੍ਰਮਾਣੂ ਊਰਜਾ ਕੇਂਦਰਾਂ 'ਤੇ ਹਮਲੇ ਤੁਰੰਤ ਬੰਦ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ, ਬ੍ਰਿਟੇਨ ਮਗਰੋਂ ਇਕ ਹੋਰ ਦੇਸ਼ ਨੇ ਛੱਡਿਆ ਸਾਥ
ਹੋਰਮੁਜ਼ ਦੀ ਖਾੜੀ ਨੂੰ ਵਿਸ਼ਵ ਵਪਾਰ ਲਈ ਬੇਹੱਦ ਅਹਿਮ ਦੱਸਦਿਆਂ, ਇੱਥੇ ਫਸੇ ਜਹਾਜ਼ਾਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਸੁਰੱਖਿਅਤ ਨਿਕਾਸੀ ਅਤੇ ਆਮ ਆਵਾਜਾਈ ਨੂੰ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ ਤੇ ਤਣਾਅ ਨੂੰ ਖਤਮ ਕਰਨ ਲਈ ਸੰਯੁਕਤ ਰਾਸ਼ਟਰ ਦੇ ਚਾਰਟਰ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ।
ਚੀਨ ਅਤੇ ਪਾਕਿਸਤਾਨ ਦਾ ਇਹ ਸਾਂਝਾ ਪ੍ਰਸਤਾਵ ਅਜਿਹੇ ਸਮੇਂ ਆਇਆ ਹੈ ਜਦੋਂ ਰਾਸ਼ਟਰਪਤੀ ਟਰੰਪ ਨੇ ਵੀ ਜੰਗ ਨੂੰ ਜਲਦ ਖਤਮ ਕਰਨ ਦੇ ਸੰਕੇਤ ਦਿੱਤੇ ਹਨ। ਜੇਕਰ ਇਹ ਸ਼ਾਂਤੀ ਪ੍ਰਸਤਾਵ ਪ੍ਰਵਾਨ ਹੁੰਦਾ ਹੈ, ਤਾਂ ਇਹ ਪੂਰੀ ਦੁਨੀਆ ਲਈ ਤੇਲ ਸਪਲਾਈ ਅਤੇ ਆਰਥਿਕ ਸਥਿਰਤਾ ਦੇ ਲਿਹਾਜ਼ ਨਾਲ ਵੱਡੀ ਰਾਹਤ ਹੋਵੇਗੀ ਤੇ ਮਿਡਲ ਈਸਟ 'ਚ ਭਿਆਨਕ ਜੰਗ ਤੋਂ ਬਾਅਦ ਆਖ਼ਿਰਕਾਰ ਲੋਕ ਸੁੱਖ ਦਾ ਸਾਹ ਲੈ ਸਕਣਗੇ।
ਇਹ ਵੀ ਪੜ੍ਹੋ- ਹਜ਼ਾਰਾਂ ਭਾਰਤੀ ਮੁਲਾਜ਼ਮਾਂ ਦੀ ਰਾਤੋ-ਰਾਤ ਹੋ ਗਈ 'ਛੁੱਟੀ' ! Tech ਖੇਤਰ ਦੀ ਦਿੱਗਜ ਕੰਪਨੀ ਨੇ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਨੇਪਾਲ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ ਦੌੜੇ ਲੋਕ
NEXT STORY