ਬੀਜਿੰਗ (ਭਾਸ਼ਾ)- ਈਰਾਨ ਵਿੱਚ ਅਮਰੀਕਾ ਅਤੇ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਇੱਕ ਚੀਨੀ ਨਾਗਰਿਕ ਮਾਰਿਆ ਗਿਆ। ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਮੰਤਰਾਲੇ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਉਹ ਲੋਕਾਂ ਨੂੰ ਯੁੱਧ ਪ੍ਰਭਾਵਿਤ ਦੇਸ਼ ਨੂੰ ਸੁਰੱਖਿਅਤ ਢੰਗ ਨਾਲ ਕੱਢਣ ਵਿੱਚ ਸਹਾਇਤਾ ਕਰ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਹੁਣ ਵੱਜੇਗਾ ਤੀਜੀ World War ਦਾ ਸਾਇਰਨ ! ਈਰਾਨ ਖ਼ਿਲਾਫ਼ ਜੰਗ 'ਚ ਇਨ੍ਹਾਂ 'ਸੁਪਰਪਾਵਰ' ਦੇਸ਼ਾਂ ਨੇ ਵੀ ਮਾਰੀ ਐਂਟਰੀ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਦੱਸਿਆ ਕਿ ਤਹਿਰਾਨ ਵਿੱਚ ਫੌਜੀ ਝੜਪਾਂ ਵਿੱਚ ਇੱਕ ਚੀਨੀ ਨਾਗਰਿਕ ਮਾਰਿਆ ਗਿਆ। ਬੁਲਾਰੇ ਨੇ ਕਿਹਾ,"ਅਸੀਂ ਮ੍ਰਿਤਕ ਨਾਗਰਿਕ ਪ੍ਰਤੀ ਆਪਣੀ ਸੰਵੇਦਨਾ ਅਤੇ ਦੁਖੀ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ।" ਉਨ੍ਹਾਂ ਅੱਗੇ ਕਿਹਾ ਕਿ ਈਰਾਨ ਵਿੱਚ ਤਣਾਅ ਸ਼ੁਰੂ ਹੋਣ ਤੋਂ ਬਾਅਦ, ਵਿਦੇਸ਼ ਮੰਤਰਾਲੇ ਅਤੇ ਈਰਾਨ ਵਿੱਚ ਚੀਨੀ ਦੂਤਘਰ ਅਤੇ ਕੌਂਸਲੇਟਾਂ ਨੇ ਵਾਰ-ਵਾਰ ਆਪਣੇ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਵਾਪਸ ਆਉਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਗੀ ਸਹਾਇਤਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ 3,000 ਤੋਂ ਵੱਧ ਚੀਨੀ ਨਾਗਰਿਕਾਂ ਨੂੰ ਈਰਾਨ ਤੋਂ ਕੱਢਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Kuwait ਨੇ ਕਰ'ਤੀ ਵੱਡੀ ਗਲਤੀ! ਗੋਲਾਬਾਰੀ 'ਚ ਡੇਗ'ਤੇ US ਦੇ ਹੀ 3 F-15 ਲੜਾਕੂ ਜਹਾਜ਼ (Video)
NEXT STORY