ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਇੱਕ ਜੇਲ੍ਹ ਵਿੱਚ ਸ਼ੁੱਕਰਵਾਰ ਨੂੰ ਹੋਈ ਝੜਪ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਸ਼੍ਰੀਲੰਕਾ ਵਿੱਚ ਪਿਛਲੇ ਮਹੀਨੇ ਜੇਲ੍ਹ ਵਿੱਚ ਹਿੰਸਾ ਦੀਆਂ ਕਈ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਤਾਜ਼ਾ ਝੜਪ ਕੋਲੰਬੋ ਤੋਂ ਲਗਭਗ 60 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਕੁਰੂਵਿਤਾ ਜੇਲ੍ਹ ਵਿੱਚ ਹੋਈ ਹੈ ਅਤੇ ਇਹ ਪਿਛਲੇ 24 ਘੰਟਿਆਂ ਵਿੱਚ ਦੂਜੀ ਅਜਿਹੀ ਘਟਨਾ ਹੈ।
ਵੀਰਵਾਰ ਰਾਤ ਨੂੰ ਕੋਲੰਬੋ ਦੀ ਮੁੱਖ ਨਜ਼ਰਬੰਦੀ ਜੇਲ੍ਹ ਵਿੱਚ ਵੀ ਇਸੇ ਤਰ੍ਹਾਂ ਦੀ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਸੀ। ਅਧਿਕਾਰੀਆਂ ਦੇ ਅਨੁਸਾਰ ਕੁਰੂਵਿਤਾ ਜੇਲ੍ਹ ਵਿੱਚ ਹੋਈ ਝੜਪ ਵਿੱਚ ਦੋ ਕੈਦੀ ਮਾਰੇ ਗਏ, ਜਦੋਂ ਕਿ 15 ਹੋਰ ਜ਼ਖਮੀ ਹੋ ਗਏ ਅਤੇ ਹਸਪਤਾਲ ਵਿੱਚ ਦਾਖਲ ਕਰਵਾਏ ਗਏ। ਨਿਆਂ ਮੰਤਰੀ ਹਰਸ਼ਾਨਾ ਨਾਨਯੱਕਰਾ ਨੇ ਪੱਤਰਕਾਰਾਂ ਨੂੰ ਕਿਹਾ, "ਇਸ ਗੜਬੜ ਦਾ ਤੁਰੰਤ ਕਾਰਨ ਨਸ਼ੀਲੇ ਪਦਾਰਥਾਂ ਵਾਲੇ ਪੈਕੇਜ ਨੂੰ ਜ਼ਬਤ ਕਰਨਾ ਅਤੇ ਬਾਅਦ ਵਿੱਚ ਹੋਈਆਂ ਗ੍ਰਿਫਤਾਰੀਆਂ ਜਾਪਦੀਆਂ ਹਨ।" ਇਹ ਸਪੱਸ਼ਟ ਹੈ ਕਿ ਇਹ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦਾ ਪ੍ਰਤੀਕਰਮ ਸੀ।"
ਪੜ੍ਹੋ ਇਹ ਅਹਿਮ ਖ਼ਬਰ- 3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ ਨੂੰ ਵੱਡੀ ਰਾਹਤ
ਮੰਤਰੀ ਨੇ ਕਿਹਾ ਕਿ ਕੋਲੰਬੋ ਜੇਲ੍ਹ ਘਟਨਾ ਵਿੱਚ ਇੱਕ ਕੈਦੀ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਜੇਲ੍ਹ ਅਧਿਕਾਰੀਆਂ ਦੇ ਅਨੁਸਾਰ ਫੌਜਾਂ ਦੀ ਤਾਇਨਾਤੀ ਤੋਂ ਬਾਅਦ ਦੋਵਾਂ ਜੇਲ੍ਹਾਂ ਵਿੱਚ ਦੰਗਿਆਂ ਨੂੰ ਕਾਬੂ ਵਿੱਚ ਲਿਆਂਦਾ ਗਿਆ। ਇਨ੍ਹਾਂ ਘਟਨਾਵਾਂ ਤੋਂ ਪਹਿਲਾਂ 5 ਅਤੇ 6 ਜੁਲਾਈ ਨੂੰ ਨੇਗੋਂਬੋ ਜੇਲ੍ਹ ਵਿੱਚ ਇਸੇ ਤਰ੍ਹਾਂ ਦੀ ਹਿੰਸਾ ਵਿੱਚ 33 ਲੋਕ ਮਾਰੇ ਗਏ ਸਨ। 1 ਅਗਸਤ ਨੂੰ ਮਹਾਰਾ ਜੇਲ੍ਹ ਵਿੱਚ ਵੀ ਇਸੇ ਤਰ੍ਹਾਂ ਦੀ ਹਿੰਸਾ ਹੋਈ ਸੀ, ਜਿਸ ਵਿੱਚ ਇੱਕ ਕੈਦੀ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ ਕੀਤਾ ਕਾਬੂ
NEXT STORY