ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਸਥਿਤ ਇਸਲਾਮਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਵਿਦੇਸ਼ ਦਫ਼ਤਰ ਨੂੰ ਨਿਰਦੇਸ਼ ਦਿੱਤਾ ਕਿ ਉਹ ਕੁਲਭੂਸ਼ਣ ਜਾਧਵ ਮਾਮਲੇ ਵਿਚ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਲਈ ਨਿਆਂ ਅਧਿਕਾਰ ਖੇਤਰ ਦੇ ਸਬੰਧ ਵਿਚ ਭਾਰਤ ਨੂੰ ਸਥਿਤੀ ਸਪੱਸ਼ਟ ਕਰੇ।
ਭਾਰਤੀ ਹਵਾਈ ਫੌਜ ਦੇ ਸੇਵਾਮੁਕਤ ਅਧਿਕਾਰੀ ਜਾਧਵ ਨੂੰ ਅਪ੍ਰੈਲ 2017 ’ਚ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਜਾਸੂਸੀ ਅਤੇ ਅੱਤਵਾਦ ਦਾ ਦੋਸ਼ੀ ਠਹਿਰਾਉਂਦੇ ਹੋਏ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਭਾਰਤ ਨੇ ਅੰਤਰਰਾਸ਼ਟਰੀ ਅਦਾਲਤ ਦਾ ਰੁਖ਼ ਕੀਤਾ ਅਤੇ ਪਾਕਿਸਤਾਨ ਦੁਆਰਾ ਸਫ਼ਾਰਤੀ ਪਹੁੰਚ ਨਾ ਕੀਤੇ ਜਾਣ ਅਤੇ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੱਤੀ। ਅੰਤਰਰਾਸ਼ਟਰੀ ਅਦਾਲਤ ਨੇ ਆਪਣੇ ਫੈਸਲੇ ’ਚ ਕਿਹਾ ਸੀ ਕਿ ਪਾਕਿਸਤਾਨ ਜਾਧਵ ਨੂੰ ਫੌਜੀ ਅਦਾਲਤ ਦੇ ਫੈਸਲੇ ਖਿਲਾਫ ਅਪੀਲ ਕਰਨ ਲਈ ਉਚਿਤ ਮੰਚ ਉਪਲਬਧ ਕਰਵਾਏ।
UAE ’ਚ 6 ਭਾਰਤੀਆਂ ਨੇ ਜਿੱਤਿਆ 2,72,000 ਡਾਲਰ ਤੋਂ ਜ਼ਿਆਦਾ ਦਾ ਲਕੀ ਡਰਾਅ
NEXT STORY