ਚੰਡੀਗੜ੍ਹ/ਯੂ. ਕੇ. (ਬਿਊਰੋ)-ਇੰਡੀਅਨ ਓਵਰਸੀਜ਼ ਕਾਂਗਰਸ (ਆਈ. ਓ. ਸੀ.) ਯੂ. ਕੇ. ਦੇ ਬੁਲਾਰੇ ਨਛੱਤਰ ਸਿੰਘ ਕਲਸੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐੱਨ. ਆਰ. ਆਈ. ਸਭਾ ਯੂ. ਕੇ. ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਨੂੰ ਲੈ ਕੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ’ਚ ਖੁਸ਼ੀ ਦੀ ਲਹਿਰ ਹੈ।
ਇਹ ਵੀ ਪੜ੍ਹੋ : ਸੰਗਰੂਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਹੋਈ ਮੌਤ
ਇਸ ਨਿਯੁਕਤੀ ’ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਨੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਧਾਨ NRI ਸਭਾ ਪਾਲ ਸਹੋਤਾ ਦਾ ਬਹੁਤ-ਬਹੁਤ ਧੰਨਵਾਦ ਕੀਤਾ।
ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਟੀਮ ਨੇ ਵੀ ਨਛੱਤਰ ਸਿੰਘ ਕਲਸੀ ਨੂੰ ਐੱਨ. ਆਰ. ਆਈ. ਸਭਾ ਯੂ. ਕੇ. ਦਾ ਪ੍ਰਧਾਨ ਬਣਨ ’ਤੇ ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਅਮਰੀਕਾ: ਇਕ ਦਰਜਨ ਤੋਂ ਜ਼ਿਆਦਾ ਸੂਬਿਆਂ ਨੇ ਕੋਰੋਨਾ ਵੈਕਸੀਨ ਨਿਯਮਾਂ ਨੂੰ ਲੈ ਕੇ ਬਾਈਡੇਨ ਪ੍ਰਸ਼ਾਸਨ 'ਤੇ ਕੀਤਾ ਮੁਕੱਦਮਾ
NEXT STORY