ਇਸਲਾਮਾਬਾਦ (ਆਈ.ਏ.ਐੱਨ.ਐੱਸ.)- ਪਾਕਿਸਤਾਨ ਦੇ ਉੱਤਰੀ ਗਿਲਗਿਤ-ਬਾਲਟਿਸਤਾਨ (ਜੀ.ਬੀ.) ਖੇਤਰ 'ਚ ਯਾਤਰੀ ਕੋਚ ਨਦੀ 'ਚ ਡਿੱਗ ਪਿਆ। ਇਸ ਹਾਦਸੇ ਵਿਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਖੇਤਰ ਦੇ ਬੁਲਾਰੇ ਫੈਜ਼ ਉੱਲਾ ਫਾਰਕ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਦੱਸਿਆ ਕਿ ਖੇਤਰ ਦੇ ਦਯਾਮੇਰ ਜ਼ਿਲੇ ਦੇ ਥਲਿਚੀ ਖੇਤਰ 'ਚ 26 ਲੋਕਾਂ ਨੂੰ ਲੈ ਕੇ ਜਾ ਰਿਹਾ ਇਕ ਯਾਤਰੀ ਕੋਚ ਨਦੀ 'ਚ ਡਿੱਗ ਗਿਆ। ਸਿਨਹੂਆ ਨਿਊਜ਼ ਏਜੰਸੀ ਨੇ ਦੱਸਿਆ ਕਿ ਬੁਲਾਰੇ ਅਨੁਸਾਰ ਸਥਾਨਕ ਲੋਕ ਅਤੇ ਬਚਾਅ ਟੀਮਾਂ ਇੱਕ ਮੁਹਿੰਮ ਸ਼ੁਰੂ ਕਰਨ ਲਈ ਮੌਕੇ 'ਤੇ ਪਹੁੰਚੀਆਂ ਅਤੇ ਦੋ ਵਿਅਕਤੀਆਂ ਦੀ ਜਾਨ ਬਚਾਉਣ ਵਿੱਚ ਕਾਮਯਾਬ ਰਹੀਆਂ।
ਬੁਲਾਰੇ ਨੇ ਕਿਹਾ,''ਬਚਾਅ ਕਰਮਚਾਰੀਆਂ ਨੇ 16 ਲਾਸ਼ਾਂ ਅਤੇ ਦੋ ਜ਼ਖਮੀਆਂ ਨੂੰ ਬਾਹਰ ਕੱਢਣ ਵਿਚ ਕਾਮਯਾਬੀ ਹਾਸਲ ਕੀਤੀ ਹੈ।'' ਨਾਲ ਹੀ ਕਿਹਾ ਕਿ ਅੱਠ ਵਿਅਕਤੀ ਅਜੇ ਵੀ ਲਾਪਤਾ ਹਨ। ਅਧਿਕਾਰੀ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਦੋਂ ਕੋਚ ਇੱਕ ਵਿਆਹ ਦੀ ਪਾਰਟੀ ਨੂੰ ਲੈ ਕੇ ਜਾ ਰਿਹਾ ਜੀਬੀ ਖੇਤਰ ਦੇ ਅਸਟੋਰ ਖੇਤਰ ਤੋਂ ਦੇਸ਼ ਦੇ ਪੂਰਬੀ ਚਕਵਾਲ ਜ਼ਿਲੇ ਵੱਲ ਜਾ ਰਿਹਾ ਸੀ। ਪਾਕਿਸਤਾਨੀ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਦੁੱਖ ਪ੍ਰਗਟ ਕੀਤਾ ਅਤੇ ਪੀੜਤਾਂ ਦੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਅਧਿਕਾਰੀਆਂ ਨੂੰ ਲਾਪਤਾ ਵਿਅਕਤੀਆਂ ਦੀ ਭਾਲ ਲਈ ਵੱਧ ਤੋਂ ਵੱਧ ਯਤਨ ਕਰਨ ਦੀ ਸਲਾਹ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜੇਲ੍ਹ 'ਚ ਭੜਕੀ ਹਿੰਸਾ, 15 ਕੈਦੀਆਂ ਦੀ ਮੌਤ
NEXT STORY